Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ ਵਿੱਖੇ ਕੀਤੀ ਗਈ ਦਸਤਰੋਕੂ ਪੰਦਰਵਾੜੇ ਦੀ ਸ਼ੁਰੂਆਤ

Web Admin

Web Admin

5 Dariya News

ਕੀਰਤਪੁਰ ਸਾਹਿਬ , 09 Jul 2018

Last updated on: Jul 09, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਰੂਪਨਗਰ ਡਾ. ਹਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਕੀਰਤਪੁਰ ਸਾਹਿਬ ਦੀ ਅਗੁਵਾਈ ਹੇਂਠ ਅੱਜ ਦਸਤ ਰੋਕੂ ਪਂਦਰਵਾੜੇ (ਇਂਟੈਨਸਿਫਾਈਡ ਡਾਇਰੀਆ ਕੰਟਰੋਲ ਫੋਰਟਨਾਈਟ) ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਮਨੋਰਥ ਲੋਕਾਂ ਨੂੰ ਸਵੱਸਥ ਅਤੇ ਤੰਦਰੁਸਤ ਰਹਿਣ ਦੀ ਪ੍ਰੇਰਨਾ ਦੇਣਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਪਵਨ ਕੁਮਾਰ ਨੇ ਕਿਹਾ ਕਿ 9 ਜੁਲਾਈ ਤੋਂ 21 ਜੁਲਾਈ ਤੱਕ ਚੱਲਣ ਵਾਲੇ ਇਸ ਪੰਦਰਵਾੜੇ ਅਧੀਨ 0 ਤੋਂ 5 ਸਾਲ ਦੇ ਬੱਚਿਆ ਨੂੰ ਡਾਇਰੀਆ ਤੋਂ ਬਚਾਉਣ ਲਈ  ਓ.ਆਰ.ਐਸ. ਦੇ ਪੈਕਟ ਅਤੇ ਜਿੰਕ ਦੀ ਗੋਲੀਆਂ ਮੁਫਤ  ਵੰਡੀਆ ਜਾਣਗੀਆਂ।ਇਸ ਮੁਹਿੰਮ ਦੇ ਤਹਿਤ ਸਮੂਹ ਆਸ਼ਾ ਵਰਕਰਜ,ਆਂਗਣਵਾੜੀ ਅਤੇ ਐਲ.ਐਚ.ਵੀ ਨੂੰ ਸਿਹਤ ਵਿਭਾਗ ਵੱਲੋ ਦੱਸਿਆ ਗਈਆਂ ਹਿਦਾਇਤਾ ਨੂੰ ਫੀਲਡ ਵਿੱਚ ਲਾਗੂ ਕਰਵਾਉਣ ਲਈ ਕਿਹਾ ਗਿਆ। ਇਸ ਪ੍ਰੌਗਰਾਮ ਦੇ ਨੋਡਲ ਅਫਸਰ ਡਾ.ਰਿਸ਼ਵ ਅਗਰਵਾਲ ਨੇ ਇਸ ਪੰਦਰਵਾੜੇ ਸਬੰਧੀ ਜਾਣਕਾਰੀ  ਦਿੰਦਿਆ ਕਿਹਾ ਕਿ ਬਰਸਾਤੀ ਮੋਸਮ ਵਿੱਚ ਬੱਚਿਆ ਨੂੰ ਉਲਟੀਆ ਅਤੇ ਦਸਤ ਤੋਂ ਬਚਾਉਣ ਲਈ ਆਲੇ ਦੁਆਲੇ ਦੀ ਸਫਾਈ ਰੱਖਣੀ ਬਹੁਤ ਜਰੂਰੀ ਹੈ। ਸਕੂਲ ਅਤੇ ਆਂਗਣਵਾੜੀ ਸੈਂਟਰਾ ਵਿੱਚ ਹੱਥ ਧੋਣ ਦੀ ਵਿੱਧੀ ਦਾ ਵਿਸ਼ੇਸ਼ ਤੋਰ ਤੇ ਪ੍ਰਚਾਰ ਕੀਤਾ ਜਾਵੇ। ਉਲਟੀਆਂ ਅਤੇ ਦਸਤ ਲੱਗਣ ਤੇ ਬੱਚੇ ਨੂੰ ਓ.ਆਰ.ਐਸ. ਦਾ ਘੋਲ ਪਿਲਾਇਆ ਜਾਵੇ ਇਸ ਤੋਂ ਇਲਾਵਾ ਜਿੰਕ ਦੀਆਂ ਗੋਲੀਆ ਵੀ ਵੰਡੀਆ ਜਾਣ।ਬੱਚੇ ਦੀ ਹਾਲਤ ਜਿਆਦਾ ਖਰਾਬ ਹੋਣ ਦੀ ਸੂਰਤ ਵਿੱਚ ਮਰੀਜ ਨੂੰ ਆਧੁਨਿਕ ਸਹੂਲਤਾਂ ਨਾਲ ਲੈਂਸ ਕਿਸੇ ਵੱਡੇ ਹਸਪਤਾਲ ਲਿਆਦਾ ਜਾਵੇ। ਇਸ ਮੋਕੇ ਬਲਾਕ ਦੇ ਬੀ.ਈ.ਈ ਹੇਮੰਤ ਕੁਮਾਰ ਨੇ ਸਮੂਹ ਸਟਾਫ ਨੂੰ ਕਿਹਾ ਕਿ ਇਸ ਡਾਇਰੀਆ ਦੇ ਹੋਣ ਤੇ 0ਤੋਂ 6 ਮਹੀਨੇ ਦੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਜਰੂਰੀ ਹੈ ਅਤੇ 6 ਮਹੀਨੇ ਤੇ ਉਪਰ ਦੇ ਬੱਚਿਆ ਨੂੰ ਦੁੱਧ ਤੋਂ ਇਲਾਵਾ ਦੁੱਧ ਤੋਂ ਬਣਿਆ ਚੀਜਾਂ ਦੇਣ ਲਈ ਲੋਕਾ ਵਿੱਚ ਪ੍ਰਚਾਰ ਕੀਤਾ ਜਾਵੇ।ਉਨ੍ਹਾਂ ਸਮੂਹ ਸਟਾਫ ਨੂੰ ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਦੀ ਅਪੀਲ ਕੀਤੀ।ਇਸ ਮੋਕੇ ਤੇ ਐਲ.ਐਚ.ਵੀ ਤਰਸੇਮ ਕੋਰ ਵੀ ਹਾਜਰ ਸਨ।

 

Tags: Tandarust Punjab , Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD