Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੇ ਗੋਡਿਆਂ ਨੂੰ ਹੱਥ ਲਗਾਉਣ ਵਾਲਾ ਏ.ਐੱਸ.ਆਈ. ਮੁਅੱਤਲ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਆਪਣੀ ਕੋਠੀ ਅਤੇ ਦਫ਼ਤਰ ਵਿੱਚ ਗੋਡੇ ਹੱਥ ਨਾ ਲਗਾਉਣ ਦੇ ਲਗਾਏ ਹੋਏ ਹਨ ਨੋਟਿਸ

Web Admin

Web Admin

5 Dariya News

ਬਟਾਲਾ , 09 Jul 2018

Last updated on: Jul 09, 2018, 00:00 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਹੁਕਮਾਂ 'ਤੇ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ.ਐੱਸ.ਆਈ. ਪਲਵਿੰਦਰ ਸਿੰਘ ਨੂੰ ਮੰਤਰੀ ਸਾਹਿਬ ਦੇ ਗੋਡਿਆਂ ਨੂੰ ਹੱਥ ਲਗਾਉਣ ਦਾ ਮਾਮਲੇ ਵਿੱਚ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਪੁਲਿਸ ਦੇ ਐੱਸ.ਪੀ. ਇੰਨਵੈਸਟੀਗੇਸ਼ਨ ਸ. ਸੂਬਾ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਪਲਵਿੰਦਰ ਸਿੰਘ ਜੋ ਕਿ ਬਤੌਰ ਤਫਤੀਸ਼ੀ ਅਫ਼ਸਰ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਤਾਇਨਾਤ ਹੈ, ਅੱਜ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਿਨ੍ਹਾਂ ਕੈਬਨਿਟ ਮੰਤਰੀ ਰਜਿੰਦਰ ਸਿੰਘ ਬਾਜਵਾ ਨੂੰ ਉਨ੍ਹਾਂ ਦੀ ਰਿਹਾਇਸ਼ ਕਾਦੀਆਂ ਵਿਖੇ ਮਿਲਣ ਗਿਆ ਸੀ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਪਲਵਿੰਦਰ ਸਿੰਘ ਜੋ ਕਿ ਪੁਲਿਸ ਵਰਦੀ ਵਿੱਚ ਸੀ ਨੇ ਮੰਤਰੀ ਸਾਹਿਬ ਦੀ ਕੋਠੀ ਪਹੁੰਚ ਕੇ ਲੋਕਾਂ ਦੀ ਹਾਜ਼ਰੀ ਵਿੱਚ ਮੰਤਰੀ ਸਾਹਿਬ ਦੇ ਗੋਡਿਆਂ ਨੂੰ ਹੱਥ ਲਗਾ ਦਿੱਤੇ। ਐੱਸ.ਪੀ. ਸੂਬਾ ਸਿੰਘ ਨੇ ਕਿਹਾ ਕਿ ਇਸ ਕਾਰਨ ਪੁਲਿਸ ਦਾ ਅਕਸ਼ ਆਮ ਲੋਕਾਂ ਵਿੱਚ ਨੀਵਾਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਸਾਹਿਬ ਨੇ ਸੀਨੀਅਰ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਕਾਰਵਾਈ ਕਰਨ ਲਈ ਕਿਹਾ ਸੀ। ਸ. ਸੂਬਾ ਸਿੰਘ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਨੂੰ ਲੈ ਕੇ ਏ.ਐੱਸ.ਆਈ. ਪਲਵਿੰਦਰ ਸਿੰਘ ਨੂੰ ਫੌਰੀ ਤੌਰ 'ਤੇ ਨੌਂਕਰੀ ਤੋਂ ਮੁਅੱਤਲ ਕਰਕੇ ਪੁਲਿਸ ਲਾਈਨ ਬਟਾਲਾ ਵਿਖੇ ਰਵਾਨਾ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੀ ਕਾਦੀਆਂ ਰਿਹਾਇਸ਼ ਅਤੇ ਚੰਡੀਗੜ੍ਹ ਦਫ਼ਤਰ ਤੇ ਰਿਹਾਇਸ਼ ਵਿਖੇ ਇਹ ਵਿਸ਼ੇਸ਼ ਨੋਟਿਸ ਲਗਾਏ ਹੋਏ ਹਨ ਕਿ ''ਮਿਲਣ ਵਾਲੇ ਸੱਜਣਾਂ ਨੂੰ ਸਨਿਮਰ ਬੇਨਤੀ ਹੈ ਕਿ ਉਹ ਮੇਰੇ ਗੋਡਿਆਂ ਨੂੰ ਹੱਥ ਲਾ ਕੇ ਮੈਨੂੰ ਸ਼ਰਮਿੰਦਾ ਨਾ ਕਰਨ''। 

 

Tags: SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD