Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਣ ਵਿਭਾਗ ਨੇ ਜਿਲ੍ਹੇ ਦੇ ਕਈ ਪਿੰਡਾ ਵਿੱਚ ਲਗਾਏ ਜਾਗਰੁਕਤਾ ਕੈਂਪ

ਘਰ ਘਰ ਹਰਿਆਲੀ ਅਧੀਨ ਲੋਕਾਂ ਨੂੰ ਵੰਡੇ ਫ੍ਰੀ ਪੋਦੇ, ਕੁਦਰਤ ਨੂੰ ਹਰਿਆ ਭਰਿਆ ਕਰਨ ਲਈ ਹਰ ਖਾਲੀ ਥਾਂ ਤੇ ਪੋਦੇ ਲਗਾਉਂਣ ਲਈ ਵਿਦਿਆਰਥੀਆਂ ਅਤੇ ਲੋਕਾਂ ਨੂੰ ਕੀਤਾ ਜਾਗਰੁਕ

Web Admin

Web Admin

5 Dariya News

ਪਠਾਨਕੋਟ , 10 Jul 2018

Last updated on: Jul 10, 2018, 00:00 IST

ਪੰਜਾਬ ਸਰਕਾਰ ਦੇ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾ ਅਨੁਸਾਰ ਅਤੇ ਵਣ ਮੰਡਲ ਅਫਸ਼ਰ ਸ੍ਰੀ ਸੰਜੀਵ ਤ੍ਰਿਵਾੜੀ ਦੀ ਦੇਖ ਰੇਖ ਅੰਦਰ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਤੇ 'ਘਰ-ਘਰ ਹਰਿਆਲੀ' ਅਧੀਨ ਬੂਟੇ ਵੰਡੇ ਗਏ। ਜਿਸ ਅਧੀਨ ਵਣ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਭਟੋਆ ਤੇ ਹੈਬਤਪਿੰਡੀ ਵਿਖੇ ਸ੍ਰੀ ਮੁਕੇਸ ਕੁਮਾਰ ਵਣ ਗਾਰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ ਵਿਖੇ ਸਮਸੇਰ ਸਿੰਘ ਵਣ ਗਾਰਡ ਅਤੇ ਪਿੰਡ ਭੋਆ ਵਿਖੇ ਸਵਰੂਪ ਕੌਰ ਵਣ ਗਾਰਡ ਦੀ ਪ੍ਰਧਾਨਗੀ ਹੇਠ ਜਾਗਰੁਕਤਾ ਕੈਪ ਲਗਾਏ ਗਏ। ਇਸ ਮੋਕੇ ਤੇ ਹਾਜ਼ਰ ਲੋਕਾਂ ਅਤੇ ਵਿਦਿਆਰਥੀਆਂ ਨੂੰ 'ਘਰ-ਘਰ ਹਰਿਆਲੀ'  ਅਧੀਨ ਫ੍ਰ੍ਰੀ ਬੂਟੇ ਵੀ ਵੰਡੇ ਗਏ।ਇਸ ਮੋਕੇ ਤੇ ਸੰਬੋਧਨ ਕਰਦਿਆਂ ਵਣ ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਕਿ ਵਾਤਾਵਰਣ ਨੂੰ ਸੁੱਧ ਤੇ ਸਾਫ ਰੱਖਣਾਂ ਸਾਡੀ ਹੀ ਜਿਮ੍ਹੇਦਾਰੀ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਧਰਤੀ ਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ। ਉਨ੍ਹਾਂ ਕਿਹਾ ਕਿ ਹਰੇਕ ਘਰ ਦੇ ਵਿੱਚ ਘੱਟ ਤੋਂ ਘੱਟ ਇਕ ਪੋਦਾ ਜਰੂਰ ਲੱਗਿਆ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੇ “ਮਿਸ਼ਨ ਤੰਦਰੁਸਤ ਪੰਜਾਬ” ਨੂੰ ਸਮਰਪਿਤ 'ਘਰ-ਘਰ ਹਰਿਆਲੀ' ਪ੍ਰੋਗਰਾਮ ਦੇ ਅਧੀਨ ਹਰੇਕ ਵਿਅਕਤੀ ਵਣ ਵਿਭਾਗ ਦੇ ਦਫਤਰ ਤੋਂ ਫ੍ਰੀ ਪੋਦੇ ਪ੍ਰਾਪਤ ਕਰ ਸਕਦਾ ਹੈ।ਅਧਿਕਾਰੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ ਦੇ ਵਿਦਿਆਰਥੀਆਂ ਨੂੰ ਵੀ ਜਾਗਰੁਕ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਹਰੇਕ ਵਿਦਿਆਰਥੀ ਨੂੰ ਪੋਦੇ ਲਗਾਉਂਣੇ ਚਾਹੀਦੇ ਹਨ ਅਤੇ ਉਨ੍ਹਾਂ ਪੋਦਿਆਂ ਦੀ ਦੇਖ ਰੇਖ ਵੀ ਕਰਨੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਇਕ ਪੋਦੇ ਨੂੰ ਦਰੱਖਤ ਬਣਦਿਆਂ ਕਰੀਬ 7 ਤੋਂ 8 ਸਾਲ ਦਾ ਸਮਾ ਲੱਗ ਜਾਂਦਾ ਹੈ ਇਸ ਲਈ ਸਾਨੂੰ ਦਰੱਖਤਾਂ ਦੀ ਕਟਾਈ ਨਹੀਂ ਕਰਨੀ ਚਾਹੀਦੀ ਅਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਣੇ ਚਾਹੀਦੇ ਹਨ। ਇਸ ਮੋਕੇ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ 'ਘਰ-ਘਰ ਹਰਿਆਲੀ' ਮੂਹਿੰਮ ਦੇ ਬਾਰੇ ਅਪਣੇ ਰਿਸਤੇਦਾਰਾਂ ਅਪਣੇ ਮੁਹੱਲਾਂ ਨਿਵਾਸੀਆਂ ਅਤੇ ਪਿੰਡ ਨਿਵਾਸੀਆਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕਰੋਂ ਤਾਂ ਜੋ ਧਰਤੀ ਨੂੰ ਹਰਿਆ ਭਰਿਆ ਕਰ ਕੇ ਪੰਜਾਬ ਨੂੰ , ਦੇਸ ਨੂੰ ਇਸ ਕੁਦਰਤ ਨੂੰ ਹੋਰ ਵੀ ਜਿਆਦਾ ਤੰਦਰੁਸਤ ਬਣਾਇਆ ਜਾ ਸਕੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD