Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ੇ ਦਾ ਆਦੀ ਵਿਅਕਤੀ ਨਸ਼ਾ ਛੱਡ ਕੇ ਨਸ਼ਾਮੁਕਤ ਜਿ਼ਦਗੀ ਜੀਅ ਸਕਦਾ ਹੈ : ਰਾਜਬਚਨ ਸਿੰਘ ਸੰਧੂ

Web Admin

Web Admin

5 Dariya News

ਰੂਪਨਗਰ , 10 Jul 2018

Last updated on: Jul 10, 2018, 00:00 IST

ਨਸ਼ੇ ਦਾ ਆਦੀ ਵਿਅਕਤੀ ਨਸ਼ਾ ਛੱਡ ਕੇ ਨਸ਼ਾਮੁਕਤ ਜਿ਼ਦਗੀ ਜੀਅ ਸਕਦਾ ਹੈ। ਇਹ ਪ੍ਰਗਟਾਵਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਰਾਜਬਚਨ ਸਿੰਘ ਸੰਧੂ ਨੇ ਅੱਜ ਸਥਾਨਿਕ ਡਰੀਮ ਡੈਸਟੀਨੇਸ਼ਨ ਵਿਖੇ ਲੋਕਾਂ ਨੂੰ ਨਸਿ਼ਆਂ ਵਿਰੁੱਧ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕੀਤਾ।ਉਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਨਸਿ਼ਆਂ ਦੀ ਦਲਦਲ ਵਿਚ ਫਸਾਸਉਣ ਅਤੇ ਇਕ ਪੀੜੀ ਨੂੰ ਖਤਮ ਕਰਨ ਲਈ ਵਿਦੇਸ਼ੀ ਲੋਕਾਂ ਵਲੋਂ ਸਾਜਿਸ਼ ਕੀਤੀ ਜਾ ਰਹੀ ਹੈ ਜਿਸ ਤੋਂ ਸਾਨੂੰ ਸਮਾਜਿਕ ਅਤੇ ਪਰਿਵਾਰਿਕ ਤੌਰ ਤੇ ਮਿਲ ਕੇ ਜਾਗਰੂਕ ਹੋਣ ਦੀ ਲੋੜ ਹੈ।ਉਨਾਂ ਕਿਹਾ ਕਿ ਸਭ ਤੋਂ ਪਹਿਲਾਂ ਨਸ਼ੇ ਬਾਹਰਲੇ ਮੁਲਕਾਂ ਦੇ ਲੋਕਾਂ ਨੇ ਕਰਨੇ ਸ਼ੁਰੂ ਕੀਤੇ ਜਿਥੋਂ ਕਿ ਹੋਲੀ ਹੋਲੀ ਇਸ ਮੁਲਕ ਵਿਚ ਵੀ ਆ ਗਏ। ਨਸਿ਼ਆਂ ਦੇ ਮੁੱਖ ਕਾਰਨ ਦਾ ਜਿਕਰ ਕਰਦਿਆਂ ਉਨਾ ਕਿਹਾ ਕਿ ਸੰਯੁਕਤ ਪਰਿਵਾਰਾਂ ਦਾ ਟੁੱਟਣਾ ਅਤੇ ਮਸ਼ੀਨੀਕਰਣ ਹੋ ਜਾਣ ਨਾਲ ਹੱਥੀ ਕੰਮ ਖਤਮ ਹੋਣਾ ਹੈ। ਉਨਾਂ ਕਿਹਾ ਕਿ ਨੋਜਵਾਨ ਪੀੜੀ ਨੂੰ ਨਸਿ਼ਆਂ ਤੋਂ ਦੂਰ ਕਰਨ ਲਈ ਪਰਿਵਾਰ ਜੋੜਨ ਦੀ ਲੋੜ ਹੈ ਨਾ ਕਿ ਤੋੜਨ ਦੀ। ਉਨਾ ਕਿਹਾ ਕਿ ਹਰ ਵਿਅਕਤੀ ਨੂੰ ਸ਼ਰੀਰਕ/ਮਾਨਸਿਕ ਤੌਰ ਤੇ ਮਜਬੂਤ ਹੋਣ ਲਈ ਦਿਨ ਵਿਚ 30 ਤੋਂ 40 ਮਿੰਟ ਲਈ ਸ਼ਰੀਰਕ ਕਸਰਤ ਕਰਨ ਦੀ ਲੋੜ ਹੈ ਇਸ ਮੰਤਵ ਲਈ ਰੂਪਨਗਰ ਪੁਲਿਸ ਵਿਭਾਗ ਵਲੋਂ ਸਾਰੇ ਥਾਣਿਆਂ ਵਿਚ ਜਿਮ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਸਥਾਨਿਕ ਪੁਲਿਸ ਲਾਈਨ ਵਿਚ ਵੀ ਵੱਡੇ ਪੱਧਰ ਤੇ ਜਿਮ ਚਾਲੂ ਕੀਤਾ ਗਿਆ ਹੈ ਜਿਸ ਵਿਚ ਕੋਈ ਵੀ ਵਿਅਕਤੀ ਆ ਕੇ ਕਸਰਤ ਕਰ ਸਕਦਾ ਹੈ। ਇਸ ਤੋਂ ਪਹਿਲਾਂ ਼ਸ੍ਰੀ ਨਿਤਿਨ ਸੇਠੀ ਮਨੋਚਿਕਿਸਤਕ ਨੇ ਨ਼ਿਸਆਂ ਦੇ ਕਾਰਨ, ਨਸ਼ਾ ਕਰਨ ਵਾਲਿਆਂ ਦੀ ਪਛਾਣ ਅਤੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਛੱਡਣਾ ਕੋਈ ਔਖੀ ਗੱਲ ਨਹੀਂ ਹੈ ਅਤੇ ਮੈਡੀਕਲ ਇਲਾਜ ਰਾਹੀਂ ਨਸ਼ਾ ਛੱਡਿਆ ਜਾ ਸਕਦਾ ਹੈ। ਇਸ ਮੌਕੇ ਸ਼੍ਰੀ ਸੁਖਦਰਸ਼ਨ ਸਿੰਘ ਸਾਬਕਾ ਯੂਥ ਕੋਆਰਡੀਨੇਟਰ ਨੇ ਵੀ ਇਸ ਗੰਭੀਰ ਸਮੱਸਿਆ ਬਾਰੇ ਸੋਚਣ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਪਹਿਲਾਂ ਪਹਿਲਾਂ ਕੋਈ ਵੀ ਵਿਅਕਤੀ ਕੇਵਲ ਅਨੰਦ ਲੈਣ ਹਿਤ ਨਸ਼ਾ ਕਰਦਾ ਹੈ , ਉਪਰੰਤ ਉਹ ਇਸਦੀ ਚੁੰਗਲ ਵਿਚ ਫਸ ਜਾਂਦਾ ਹੈ।ਇਸ ਲਾਹਨਤ ਤੋਂ ਛੁਟਕਾਰਾ ਪਾਉਣ ਲਈ  ਲੋੜ ਹੈ ਕੇਵਲ ਦ੍ਰਿੜ ਇੱਛਾ ਸ਼ਕਤੀ ਪੈਦਾ ਕਰਨ ਦੀ । ਇਸ ਸਮਾਗਮ ਵਿਚ ਵਖ ਵਖ ਸੰਗਠਨਾਂ ਦੇ ਮੁੱਖੀਆਂ, ਨਗਰ ਕੌਂਸਲ ਦੇ ਐਮ.ਸੀ., ਪਿੰਡਾਂ ਦੇ ਪੰਚਾਂ ਸਰਪੰਚਾਂ, ਸਾਂਝ ਕੇਂਦਰਾਂ ਦੇ ਮੈਂਬਰ ਆਦਿ ਪਤਵੰਤੇ ਵਿਅਕਤੀਆਂ ਨੇ ਸਿ਼ਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਬਿੰਦਰ ਸਿੰਘ ਉਪ ਪੁਲਿਸ ਕਪਤਾਨ, ਮੈਡਮ ਮਨਜੋਤ ਕੌਰ ਉਪ ਪੁਲਿਸ ਕਪਤਾਨ, ਸ਼੍ਰੀ ਗੁਰਸੇਵਕ ਸਿੰਘ ਤੇ ਸ਼੍ਰੀ ਰਾਜਪਾਲ ਸਿੰਘ (ਦੋਵ ਐੇਸ.ਐਚ.ਓੁ) , ਸ਼੍ਰੀ ਵੀ.ਪੀ.ਸੈਣੀ, ਸ਼੍ਰੀਮਤੀ ਹਰਜੀਤ ਕੌਰ ਤੇ ਸ਼੍ਰੀ ਪੋਮੀ ਸੋਨੀ ਕੌਂਸਲਰ, ਸ਼੍ਰੀ ਰਮੇਸ਼ ਗੋਇਲ, ਸ਼੍ਰੀ ਜਗਦੀਸ਼ ਕਾਂਝਲਾ, ਸ਼੍ਰੀ ਰਾਜਿੰਦਰ ਸੈਣੀ, ਸ਼੍ਰੀ ਨਵੀਨ ਦਰਦੀ ਅਤੇ ਹੋਰ ਪਤਵੰਤੇ ਵਿਅਕਤੀ ਹਾਜਰ ਸਨ।    

 

Tags: Anti Drug Mission , SSP Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD