Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾ ਸਰਿੰਜਾਂ ਨਾਂ ਵੇਚੇ- ਕੰਵਲਪ੍ਰੀਤ ਬਰਾੜ

ਡੀ ਸੀ ਨੇ ਕੈਮਿਸਟਾਂ ਨੂੰ ਸਰਿੰਜਾਂ ਦੀ ਵਿਕਰੀ ਦਾ ਰਿਕਾਰਡ ਮੇਨਟੇਨ ਕਰਨ ਦੇ ਦਿੱਤੇ ਆਦੇਸ਼, ਡਿਪਟੀ ਕਮਿਸ਼ਨਰ ਨੇ ਜਿਲੇ ਦੀਆਂ ਕੈਮਿਸਟ ਐਸੋਸੀਏਸ਼ਨਾ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਫ਼ਤਹਿਗੜ ਸਾਹਿਬ , 10 Jul 2018

Last updated on: Jul 10, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਦੀ ਤੰਦਰੁਸਤੀ ਲਈ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ। ਨਸ਼ਿਆਂ ਵਿੱਚ ਫਸੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਪ੍ਰਾਪਤੀ ਲਈ ਸਰਿੰਜਾਂ ਦੀ ਵਰਤੋਂ ਕਾਰਨ ਸਰਿੰਜਾਂ ਦੀ ਵਿਕਰੀ ਤੇ ਰੋਕ ਲਗਾਉਣਾ ਅਤੀ ਜਰੂਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲੇ ਦੀਆਂ ਸਮੂਹ ਕੈਮਿਸਟ ਐਸੋਸੀਏਸ਼ਨਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਨਾਂ ਡਾਕਟਰ ਦੀ ਪਰਚੀ ਤੋਂ ਸਰਿੰਜ ਵੇਚਣ ਤੇ ਰੋਕ ਲਗਾਈ ਗਈ ਹੈ । ਇਸਲਈ ਸਮੂਹ ਕੈਮਿਸਟ ਇਹਨਾ ਹੁਕਮਾਂ ਦੀ ਪਾਲਣਾ ਕਰਨਾਂ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਨੇ ਕੈਮਿਸਟਾਂ ਨੂੰ ਕਿਹਾ ਕਿ ਸਰਿੰਜਾਂ ਦੀ ਵਿਕਰੀ ਸਬੰਧੀ ਰਿਕਾਰਡ ਮੇਨਟੇਨ ਕੀਤਾ ਜਾਵੇ ਜਿਸ ਵਿੱਚ ਪਰਚੀ ਤੇ ਲਿਖੇ ਡਾਕਟਰ ਦੇ ਨਾਂ ਤੋਂ ਇਲਾਵਾ ਸਰਿੰਜ ਖਰੀਦਣ ਵਾਲੇ ਦਾ ਨਾਂ, ਪਤਾ ਅਤੇ ਮੋਬਾਇਲ ਨੰਬਰ ਦਰਜ ਕੀਤਾ ਜਾਵੇ। ਉਹਨਾਂ ਕਿਹਾ ਮਹੀਨੇ ਦੌਰਾਨ ਖਰੀਦੀਆਂ ਗਈਆਂ ਅਤੇ ਵੇਚੀਆਂ ਗਈਆਂ ਕੁਲ ਸਰਿੰਜਾਂ ਤੋਂ ਇਲਾਵਾ ਸਟਾਕ ਵਿੱਚ ਬਾਕੀ ਬਚੀਆਂ ਸਰਿੰਜਾਂ ਦੀ ਗਿਣਤੀ ਦਾ ਇੰਦਰਾਜ ਵੀ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਿੰਜਾਂ ਦੀ ਵਿਕਰੀ ਸਬੰਧੀ ਪੂਰੇ ਮਹੀਨੇ ਦੀ ਸਟੇਟਮੈਂਟ ਤਿਆਰ ਕਰਕੇ ਸਿਹਤ ਵਿਭਾਗ ਨੂੰ ਭੇਜੀ ਜਾਵੇ। ਸ਼੍ਰੀਮਤੀ ਬਰਾੜ ਨੇ ਕਿਹਾ ਇਨਸੁਲੀਨ ਦੇ ਇੰਜੈਕਸ਼ਨ ਲੈਣ ਲਈ ਸਰਿੰਜ ਖਰੀਦਣ ਵਾਲੇ ਸ਼ੂਗਰ ਦੇ ਮਰੀਜਾਂ ਦੀ ਪਹਿਚਾਣ ਰੱਖੀ ਜਾਵੇ ਅਤੇ ਉਹਨਾਂ ਤੋਂ ਇਲਾਵਾ ਵੀ ਇਨਸੁਲੀਨ ਲੈਣ ਲਈ ਮਰੀਜ ਦੇ ਨਾਂ ਤੇ ਸਰਿੰਜ ਦੀ ਮੰਗ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਰੱਖੀ ਜਾਵੇ ਅਤੇ ਗਲਤ ਵਿਅਕਤੀ ਲੱਗਣ ਤੇ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। 

ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰਕਿਹਾ ਕਿ ਲੈਬਾਰਟਰੀਆਂ ਵਿੱਚ ਕੀਤੇ ਜਾਂਦੇ ਟੈਸਟਾ ਲਈ ਅਤੇ ਹੋਰ ਪ੍ਰਾਈਵੇਟ ਨਰਸਿੰਗ ਹੋਮਾਂ ਵਿੱਚ ਵੀ ਸਰਿੰਜਾਂ ਦੇ ਇਸਤੇਮਾਲ ਅਤੇ ਸਟਾਕ ਦੀ ਚੈਕਿੰਗ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਹਨਾਂ ਸਿਹਤ ਵਿਭਾਗ ਨੂੰ ਬਿਨਾਂ ਲਾਇਸੰਸ ਤੋਂ ਚਲ ਰਹੀਆਂ ਲੈਬਾਰਟਰੀਆਂ ਦੀ ਲਿਸਟ ਤਿਆਰ ਕਰਕੇ ਦੇਣ ਲਈ ਵੀ ਕਿਹਾ ਤਾਂ ਜੋ ਉਹਨਾਂ ਤੇ ਵੀ ਨਜਰ ਰੱਖੀ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਾਰੇ ਸਮਾਜ ਦੀ ਜਿੰਮੇਵਾਰੀ ਹੈ । ਨਸ਼ੇ ਵਿੱਚ ਫਸੇ ਕਿਸੇ ਵੀ ਨੌਜਵਾਨ ਦੇ ਪਰਿਵਾਰ ਨੂੰ ਇਸ ਗੱਲ ਨੂੰ ਲੁਕਾਉਣ ਦੀ ਬਜਾਏ ਉਸਦਾ ਇਲਾਜ ਕਰਵਾ ਕੇ ਉਸਨੂੰ ਸਮਾਜ ਨਾਲ  ਜੋੜਣਾ ਚਾਹੀਦਾ ਹੈ। ਇਸ ਨਾਲ ਸਿਰਫ ਇੱਕ ਨੌਜਵਾਨ ਦੀ ਜਿੰਦਗੀ ਹੀ ਨਹੀਂ ਸਗੋਂ ਕਈ ਘਰ ਟੁੱਟਣੋ ਅਤੇ ਬਰਬਾਦ ਹੋਣੋ ਬਚਾਏ ਜਾ ਸਕਦੇ ਹਨ। ਉਹਨਾਂ ਕੈਮਿਸਟ ਐਸੋਸੀਏਸ਼ਨਾਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਐਚ ਐਸ ਚੰਨੀ ਨੇ ਡਿਪਟੀ ਕਮਿਸ਼ਨਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਂਦਿਆਂ ਕਿਹਾ ਕਿ ਸਰਿੰਜਾਂ ਦੀ ਵਿਕਰੀ ਵਿੱਚ ਦੋਸ਼ੀ ਪਾਏ ਗਏ ਕੈਮਿਸਟ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ ਅਤੇ ਉਸਦੀ ਅਤੇ ਉਸਦੇ ਪਰਿਵਾਰ ਦੀ ਕੋਈ ਮਦਦ ਨਹੀਂ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਇਸ ਮਿਸ਼ਨ ਦੀ ਕਾਮਯਾਬੀ ਲਈ ਪ੍ਰਾਈਵੇਟ ਕੰਪਨੀਆਂ ਵੱਲੋਂ ਆਨਲਾਈਨ ਸਪਲਾਈ ਕੀਤੀਆਂ ਜਾਂਦੀਆਂ ਦਵਾਈਆਂ ਅਤੇ ਸਰਿੰਜਾਂ ਤੇ ਰੋਕ ਲਗਾਉਣਾ ਬਹੁਤ ਜਰੂਰੀ ਹੈ।ਇਸ ਮੀਟਿੰਗ ਵਿੱਚ ਐਸ ਡੀ ਐਮ ਅਮਲੋਹ ਸ਼੍ਰੀ ਜਸਪ੍ਰੀਤ ਸਿੰਘ, ਐਸ ਡੀ ਐਮ ਫਤਹਿਗੜ ਸਾਹਿਬ ਸ਼੍ਰੀ ਮਨਜੀਤ ਸਿੰਘ ਚੀਮਾ, ਐਸ ਡੀ ਐਮ ਖਮਾਣੋ ਸ਼੍ਰੀਮਤੀ ਈਸ਼ਾ ਸਿੰਗਲ, ਜਿਲਾ ਡਰੱਗ ਕੰਟਰੋਲ ਅਫਸਰ ਨਵਪ੍ਰੀਤ ਸਿੰਘ ਤੋਂ ਇਲਾਵਾ ਜਿਲੇ ਦੇ  ਵੱਖ ਵੱਖ ਸ਼ਹਿਰਾਂ ਦੀਆਂ ਕੈਮਿਸਟ ਐਸੋਸੀਏਸ਼ਨਾ ਦੇ ਅਹੁਦੇਦਾਰ ਹਾਜਰ ਸਨ।

 

Tags: Tandarust Punjab , Anti Drug Mission , DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD