Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਦੇ ਪ੍ਰੋਗਰਾਮ ਡੇਪੋ ਅਧੀਨ “ਮਿਸ਼ਨ ਤੰਦਰੁਸਤ ਪੰਜਾਬ” ਨੂੰ ਸਮਰਪਿਤ ਸਿਵਲ ਏਅਰ ਪੋਰਟ ਤੇ ਲਗਾਇਆ ਸੈਮੀਨਾਰ

ਤੁਸੀਂ ਵੀ ਅਪਣੀ ਰਜਿਸਟ੍ਰੇਸਨ ਕਰਵਾ ਕੇ ਡੇਪੋ ਬਣ ਕੇ, ਬਣ ਸਕਦੇ ਹੋ ਮੁਹਿੰਮ ਚੋਂ ਹਿੱਸੇਦਾਰ-ਡਾ. ਅਮਿਤ ਮਹਾਜਨ

Web Admin

Web Admin

5 Dariya News

ਪਠਾਨਕੋਟ , 10 Jul 2018

Last updated on: Jul 10, 2018, 00:00 IST

ਪੰਜਾਬ ਸਰਕਾਰ ਦੇ ਪ੍ਰੋਗਰਾਮ ਡੇਪੋ ਅਧੀਨ “ਮਿਸ਼ਨ ਤੰਦਰੁਸਤ ਪੰਜਾਬ” ਨੂੰ ਸਮਰਪਿਤ ਸਿਵਲ ਏਅਰ ਪੋਰਟ ਪਠਾਨਕੋਟ ਤੇ ਜਿਲ੍ਹਾ ਪ੍ਰਸਾਸਨ ਅਤੇ ਸਿਵਲ ਹਸਪਤਾਲ  ਦੇ ਸਹਿਯੋਗ ਨਸ਼ੇ ਖਿਲਾਫ ਜਾਗਰੁਕ ਕਰਨ ਦੇ ਲਈ ਇੱਕ ਸੈਮੀਨਾਰ ਲਗਾਇਆ ਗਿਆ। ਇਸ ਮੋਕੇ ਤੇ ਸ੍ਰੀਮਤੀ ਨੀਲਿਮਾ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ, ਕੁਲਵੰਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ-ਕਮ- ਡੇਪੋ  ਜਿਲ੍ਹਾ ਨੋਡਲ ਅਫਸ਼ਰ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ , ਡਾ. ਸੋਨੀਆ ਮਿਸਰਾ ਅਤੇ ਹੋਰ ਵਿਭਾਗਾਂ ਦੇ ਕਰਮਚਾਰੀ ਤੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੋਕੇ ਤੇ ਸਿਵਲ ਹਸਪਤਾਲ ਵਿਖੇ ਚਲਾਏ ਜਾ ਰਹੇ ਓ.ਓ.ਏ.ਟੀ. ਸੈਂਟਰ  ਵੱਲੋਂ ਨਸ਼ੇ ਦੇ ਖਿਲਾਫ ਜਾਗਰੁਕ ਕਰਨ ਲਈ ਇਕ ਪ੍ਰਦਰਸਨੀ ਵੀ ਲਗਾਈ ਗਈ। ਇਸ ਮੋਕੇ ਤੇ ਡਾ. ਸੋਨੀਆ ਮਿਸਰਾ ਵੱਲੋਂ ਬਾਹਰ ਤੋਂ ਪਠਾਨਕੋਟ ਆਉਂਣ ਵਾਲੇ ਯਾਤਰੀਆਂ ਨੂੰ ਪ੍ਰਦਰਸ਼ਨੀ ਦਿਖਾਉਂਦਿਆਂ ਹੋਇਆ ਨਸ਼ੇ ਦੇ ਬੂਰੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ।ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀਮਤੀ ਨੀਲਿਮਾ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਨਸ਼ਾ ਜੋ ਕਿ ਇਕ ਬੀਮਾਰੀ ਦੀ ਤਰ੍ਹਾ ਅੱਜ ਦੀ ਪੀੜੀ ਨੂੰ ਖਾ ਰਿਹਾ ਹੈ ਅਤੇ ਪੰਜਾਬ ਦੇ ਡੇਪੋ ਪ੍ਰੋਗਰਾਮ ਅਧੀਨ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਵਿਭਾਗ ਵੱਲੋਂ ਡੇਪੋ ਮੂਹਿੰਮ ਜਿਲ੍ਹਾ ਪਠਾਨਕੋਟ ਅੰਦਰ ਵੀ ਚਲਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਅੰਦਰੋਂ ਨਸ਼ਾ ਪੂਰੀ ਤਰ੍ਹਾ ਖਤਮ ਕਰਨ ਦੇ ਲਈ ਜਿਲ੍ਹਿਆਂ ਅੰਦਰ ਬਣਾਏ ਗਏ ਡੇਪੋ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਦਾ ਸਹਿਯੋਗ ਹੋਣਾ ਬਹੁਤ ਹੀ ਜਿਆਦਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਾ ਸਭ ਤੋਂ ਜਿਆਦਾ ਸਮਾਂ ਅਪਣੇ ਮਾਤਾ ਪਿਤਾ ਨਾਲ ਜਾਂ ਅਪਣੇ ਘਰ ਅੰਦਰ ਗੁਜਾਰਦਾ ਹੈ ਅਤੇ ਇਹ ਮਾਤਾ ਪਿਤਾ ਦਾ ਫਰਜ ਬਣਦਾ ਹੈ ਕਿ ਅਗਰ ਉਨ੍ਹਾਂ ਦਾ ਬੱਚਾ ਕਿਸੇ ਗਲਤ ਸੰਗਤ ਵਿੱਚ ਫਸ ਕੇ ਨਸ਼ੇ ਦੀ ਰਾਹ ਤੇ ਚਲ ਰਿਹਾ ਹੈ ਤਾਂ ਉਹ ਉਸ ਨੂੰ ਜਾਗਰੁਕ ਕਰਨ ਅਤੇ ਜਿਲ੍ਹੇ ਅੰਦਰ ਚਲਾਏ ਜਾ ਰਹੇ ਓ.ਓ.ਏ.ਟੀ.  ਸੈਂਟਰ ਨਾਲ ਸੰਪਰਕ ਕਰ ਕੇ ਅਤੇ ਇਲਾਜ ਕਰਵਾ ਕੇ ਨਸ਼ੇ ਜਿਹੀ ਬੀਮਾਰੀ ਤੋਂ ਬੱਚੇ ਨੂੰ ਅਜਾਦ ਕੀਤਾ ਜਾਵੇ। ਇਸ ਮੋਕੇ ਤੇ ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਬਣਾਏ ਗਏ ਡੇਪੋ ਹਰ ਰੋਜ ਕਿਸੇ ਨਾ ਕਿਸੇ ਪਿੰਡ ਅੰਦਰ ਸੈਮੀਨਾਰ ਲਗਾ ਕੇ ਨੋਜਵਾਨਾਂ ਅਤੇ ਹੋਰ ਲੋਕਾਂ ਨੂੰ ਨਸ਼ੇ ਜਿਹੀ ਬੀਮਾਰੀ ਤੋਂ ਦੂਰ ਰਹਿਣ ਦੇ ਲਈ ਜਾਗਰੁਕ ਕਰ ਰਹੇ ਹਨ। ਉਨ੍ਹਾ ਕਿਹਾ ਕਿ ਆਓ ਅਸੀਂ ਵੀ ਜਿਲ੍ਹੇ ਅੰਦਰ ਡੇਪੋ ਦੇ ਤੋਰ ਤੇ ਅਪਣੀ ਰਜਿਸਟ੍ਰੇਸ਼ਨ ਕਰ ਕੇ ਇਸ ਮੁਹਿੰਮ ਅੰਦਰ ਭਾਗੀ ਬਣੀਏ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਪੰਜਾਬ ਸਰਕਾਰ ਦੇ ਸਪਨੇ ਨੂੰ ਸਾਕਾਰ ਕਰੀਏ। 

 

Tags: Anti Drug Mission , DC Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD