Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਡੇਅਰੀ ਵਿਕਾਸ ਵਿਭਾਗ ਨੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਸੀ ਪਠਾਣਾਂ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ

ਕੈਂਪ ਦੌਰਾਨ 40 ਨਮੂਨਿਆਂ ਵਿੱਚੋਂ 34 ਨਮੂਨੇ ਪਾਏ ਗਏ ਸਹੀ, 6 ਨਮੂਨਿਆਂ ਵਿੱਚ 11 ਤੋਂ 27 ਫੀਸਦੀ ਤੱਕ ਪਾਣੀ ਦੀ ਮਿਲਾਵਟ ਪਾਈ ਗਈ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 10 Jul 2018

Last updated on: Jul 10, 2018, 00:00 IST

ਡੇਅਰੀ ਵਿਕਾਸ ਵਿਭਾਗ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਮ ਲੋਕਾਂ ਨੂੰ ਮਿਲਾਵਟ ਰਹਿਤ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬਸੀ ਪਠਾਣਾਂ ਦੇ ਵਾਰਡ ਨੰ: 8 ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਸ਼੍ਰੀ ਰਮੇਸ਼ ਗੁਪਤਾ ਨੇ ਕੀਤਾ। ਇਹ ਕੈਂਪ ਮੋਬਾਈਲ ਲੈਬਾਟਰੀ ਨਾਲ ਦਰਸ਼ਨ ਸਿੰਘ ਲੈਬ ਇੰਚਾਰਜ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਸ਼੍ਰੀ ਹਰਪਾਲ ਸਿੰਘ ਡਿਪਟੀ ਡਾਇਰੈਕਟਰ ਨੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪਸ਼ਟ ਕਰਦਿਆਂ ਦੱਸਿਆ ਕਿ ਦੁੱਧ ਖਪਤਕਾਰਾ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾ ਦੀ ਜਾਣਕਾਰੀ ਦੇਣਾ ਹੈ।ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆ ਦੇ ਅਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ੳਹਨਾ ਵੱਲੋ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਹਨਾ ਵੱਲੋ ਖਰਚੀ ਕੀਮਤ ਦਾ ਮੁੱਲ ਮੋੜਦੇ ਹਨ ਜਾਂ ਨਹੀ ।ਉਹਨਾਂ ਇਹ ਵੀ ਸ਼ਪਸ਼ਟ ਕੀਤਾ ਕਿ ਜਾਗਰੁਕ ਖਪਤਕਾਰ ਹੀ ਦੁੱਧ ਵਿਚ ਮਿਲਾਵਟ ਦੀ ਸਭਾਵਨਾਂ ਖਤਮ ਕਰ ਸਕਦਾ ਹੈ ।ਸ਼੍ਰੀ ਚਰਨਜੀਤ ਸਿੰਘ ਡੇਅਰੀ ਵਿਕਾਸ ਇਸਪੈਕਟਰ ਇਸ ਕੈਪ ਿਵਚ 40 ਖਪਤਕਾਰਾਂ ਵਲੋ ਦੁੱਧ ਦੇ ਸੈਪਲ ਲਿਆਦੇ ਗਏ ਜਿਨਾ੍ਹ ਨੂੰ ਟੈਸਟ ਕਰਕੇ ਲਿਖਤ ਰੂਪ ਵਿਚ ਨਤੀਜੇ ਮੌਕੇ ਤੇ ਹੀ ਮੁਫਤ ਦਿੱਤੇ ਗਏ ।ਇਹਨਾ ਵਿਚੋ 34 ਨੁਮਨੇ ਮਿਆਰਾਂ ਅਨੁਸਾਰ ਪਾਏ ਗਏ ਬਾਕੀ 6 ਨੁਮਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ ।ਜਿਸਦੀ ਮਿਕਦਾਰ 11% ਤੋਂ 27% ਤੱਕ ਸੀ। ਪਾਣੀ ਦੀ ਮਿਲਾਵਟ ਤੋ ਇਲਾਵਾ ਕਿਸੇ ਵੀ ਸੈਪਲ ਵਿਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀ ਪਾਇਆ ਗਿਆ ।ਉਨ੍ਹਾਂ ਦੱਸਿਆ ਕਿ ਇਸ ਦੁੱਧ ਖਪਤਕਾਰ  ਜਾਗਰੁਕਤਾ ਕੈਪ ਦੀ ਟੀਮ ਦੇ ਇੰਚਾਰਜ ਡੇਅਰੀ ਫਤਹਿਗੜ ਸਾਹਿਬ ਨੇ ਦੱਸਿਆ ਕਿ ਕੈਪਾ ਤੋ ਇਲਾਵਾ ਸਾਰੇ ਵਿਭਾਗੀ ਦਫਤਰਾਂ ਵਿਚ ਦੁੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ ।ਕਿਸੀ ਥਾਂ ਵਿਸ਼ੇਸ਼ ਤੇ ਅਜਿਹਾ ਕੈਂਪ ਅਯੋਜਿਤ ਕਰਵਾਉਣ ਲਈ ਵਿਭਾਗ ਦੇ ਜਿਲ੍ਹਾ ਪੱਧਰ ਦਫਤਰ ਜਾਂ ਹੈਲਪ ਲਾਈਨ ਨੰਬਰ 01763,233334. ਤੇ ਸੰਪਰਕ ਕੀਤਾ ਜਾ ਸਕਦਾ ਹੈ ਸ੍ਰੀ ਦਵਿੰਦਰ ਸਿੰਘ ਡੇਅਰੀ ਵਿਕਾਸ ਇਸਪੈਕਟਰ,ਸ੍ਰੀ ਜਗਮਨ ਸਿੰਘ ਸਬ ਇੰਸਪੈਕਟਰ ਡੇਅਰੀ ਅਤੇ ਦੁੱਧ ਖਪਤਕਾਰਾਂ ਤੋ ਇਲਾਵਾ ਹੋਰ ਪਤਵੰਤੇ ਸੱਜਣ ਹਰਦੇਵ ਸਿੰਘ,ਗੁਰਦੀਪ ਸਿੰਘ, ਇਸ ਕੈਪ ਵਿਚ ਸ਼ਾਮਲ ਸਨ ।ਇਸ ਕੈਂਪ ਵਿਚ ਆਏ ਪਤਵੰਤੇ ਮਹਿਮਾਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਤੇ ਚਾਹਿਆ ਕਿ ਅਜਿਹੇ ਕੈਂਪਾਂ ਦੀ ਗਿਣਤੀ ਵਧਾਈ ਜਾਵੇ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD