Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਗਾਵਾਂ ਤੇ ਮੱਝਾਂ ਦੀ ਨਸਲ ਸੁਧਾਰ ਲਈ ਫਰੋਜ਼ਿਨ ਸੀਮਾਨ ਬੈਕਾਂ ਵਿਖੇ ਕੌਮਾਂਤਰੀ ਪੱਧਰ ਦੀਆਂ ਸੇਵਾਵਾਂ ਮੁਹੱਈਆ : ਫਤਿਹਜੰਗ ਸਿੰਘ ਬਾਜਵਾ

ਪੰਜਾਬ ਵਿਚ ਪ੍ਰਤੀ ਵਿਅਕਤੀ ਦੁੱਧ ਦੀ ਉਪਲਬੱਧਤਾ ਦੇਸ਼ ਨਾਲੋਂ 3 ਗੁਣਾਂ ਜਿਆਦਾ, ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਸ਼ੁਰੂ ਕਰਨ ਦੀ ਅਪੀਲ

ਫਤਿਹਜੰਗ ਸਿੰਘ ਬਾਜਵਾ
ਫਤਿਹਜੰਗ ਸਿੰਘ ਬਾਜਵਾ

Web Admin

Web Admin

5 Dariya News

ਬਟਾਲਾ , 11 Jul 2018

ਪੰਜਾਬ ਸਰਕਾਰ ਨੇ ਪਸ਼ੂ ਪਾਲਣ ਅਤੇ ਡੇਅਰੀ ਦੇ ਸਹਾਇਕ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਨਾਭਾ ਤੇ ਰੋਪੜ ਵਿਖੇ ਚੱਲ ਰਹੇ ਦੋ ਬੁੱਲ ਸਟੇਸ਼ਨ ਕਮ ਫਰੋਜ਼ਿਨ ਸੀਮਨ ਬੈਂਕ ਦਾ ਵਿਆਪਕ ਪੱਧਰ ’ਤੇ ਆਧੁਨਿਕਰਣ ਕੀਤਾ ਹੈ, ਜਿਥੇ ਉਚਕੋਟੀ ਦੇ ਸਾਨਾਂ ਅਤੇ ਝੋਟਿਆਂ ਦਾ ਵੀਰਜ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣ ਲਈ ਪੈਦਾ ਕੀਤਾ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਉਤਰੀ ਭਾਰਤ ਵਿਚ ਪਹਿਲੀ ਵਾਰ ਕੌਮਾਂਤਰੀ ਪੱਧਰ ਦੀ ਅਤੀ ਆਧੁਨਿਕ ‘ਹਾਈ ਬਾਇਓਸਕਿਓਰ ਸੀਮਨ ਉਤਪਾਦਨ ਲੈਬ’ ਦੁਆਰਾ ਕਲੀਨ ਰੂਮ ਸੀਮਨ ਪ੍ਰਸੈਸਿੰਗ ਨਾਲ ਸੀਮਨ ਤਿਆਰ ਕੀਤਾ ਜਾ ਰਿਹਾ ਹੈ। ਜਿਸ ਦੀ ਜਾਂਚ ਜਰਮਨੀ ਸਿਸਟਮ ਰਾਹੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਪਸ਼ੂ ਪਾਲਕਾਂ ਲਈ ਐਚ.ਐਫ. ਤੇ ਜਰਸੀ ਨਸਲਾਂ ਦੇ ਅਮਰੀਕਾ (ਭਰੂਣ ਤਬਾਦਲ ਤਕਨੀਕ ਰਾਹੀ), ਜਰਮਨੀ ਤੇ ਡੈਨਮਾਰਕ ਤੋਂ ਸਾਨ ਮੰਗਵਾਏ ਹਨ, ਜਿਸ ਨਾਲ ਕਿਸਾਨਾਂ ਨੂੰ ਸੂਬੇ ਤੋਂ ਹੀ ਵਧੀਆ ਤੇ ਪ੍ਰਮਾਣਿਤ ਸੀਮਨ ਮੁਹੱਈਆ ਕਰਵਾਇਆ ਜਾ ਰਿਹਾ ਹੈ।ਵਿਧਾਇਕ ਬਾਜਵਾ ਨੇ ਅੱਗੇ ਦੱਸਿਆ ਕਿ ਪੰਜਾਬ ਸਿਰਫ 2 ਪ੍ਰਤੀਸ਼ਤ ਗਾਵਾਂ ਅਤੇ ਮੱਝਾਂ ਨਾਲ ਹੀ ਲਗਭਗ 11811 ਹਜਾਰ ਟਨ ਦੁੱਧ ਦੀ ਸਲਾਨਾ ਪੈਦਾਵਾਰ ਕਰ ਰਿਹਾ ਹੈ, ਜੋ ਦੇਸ਼ ਦੇ ਕੁੱਲ ਦੁੱਧ ਉਤਪਾਦਨ ਦਾ 7.2 ਫੀਸਦੀ ਹੈ ਅਤੇ ਪੰਜਾਬ ਵਿਚ ਪ੍ਰਤੀ ਵਿਅਕਤੀ ਦੁੱਧ ਦੀ ਉਪਬੱਧਤਾ ਦੇਸ਼ ਨਾਲੋਂ 3 ਗੁਣਾਂ ਜਿਆਦਾ ਹੈ। ਉਨਾਂ ਕਿਹਾ ਕਿ ਰਾਜ ਦੇ ਵਿਕਾਸ ਲਈ ਖੇਤੀਬਾੜੀ ਖੇਤਰ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਵੀ ਮਹਤੱਵਪੂਰਣ ਯੋਗਦਾਨ ਦੇ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਵਿੱਚ ਮੌਜੂਦਾ ਸਮੇਂ ਖੜੋਤ ਹੋਣ ਕਰਕੇ ਰਾਜ ਸਰਕਾਰ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਨਾਲ ਸਬੰਧਤ ਕਿਤਿਆਂ (ਡੇਅਰੀ, ਪੋਲਟਰੀ, ਪਿਗਰੀ, ਬਕਰੀ ਪਾਲਣ/ਭੇਡ ਪਾਲਣ ਆਦਿ) ਨੂੰ ਕਰਨ ਲਈ ਉਤਸਾਹਿਤ ਕਰ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਸਹਾਇਕ ਧੰਦੇ ਸ਼ੁਰੂ ਕਰਨ ਲਈ ਸਿਖਲਾਈ ਦੇਣ ਦੇ ਨਾਲ ਸਬਸਿਡੀ ’ਤੇ ਲੋਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਕਿਸਾਨ ਵੱਧ ਆਮਦਨ ਪ੍ਰਾਪਤ ਕਰਕੇ ਖੁਸ਼ਹਾਲ ਹੋ ਸਕਣ। ਸ. ਬਾਜਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਜਰੂਰ ਸ਼ੁਰੂ ਕਰਨ।

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD