Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਰਭਵਤੀ ਮਾਂਵਾਂ ਅਤੇ ਨਵਜੰਮੇ ਬੱਚਿਆਂ ਦਾ ਟੀਕਾਕਰਣ 100 ਫ਼ੀਸਦੀ ਯਕੀਨੀ ਬਣਾਇਆ ਜਾਵੇ- ਡੀ.ਸੀ. ਅਮਿਤ ਕੁਮਾਰ

ਤੰਬਾਕੂ ਰੋਕਥਾਮ ਐਕਟ ਗਤੀਵਿਧੀਆਂ ਤਹਿਤ ਜ਼ਿਲ੍ਹੇ ਨੂੰ ਪੰਜਾਬ 'ਚੋਂ ਮਿਲਿਆ ਤੀਜਾ ਸਥਾਨ, ਡਾਇਰੀਆ ਦੀ ਰੋਕਥਾਮ ਲਈ ਜ਼ਿੰਕ ਅਤੇ ਓ.ਆਰ.ਐਸ. ਘੋਲ ਦੇ 50 ਹਜ਼ਾਰ ਪੈਕੇਟ ਵੰਡੇ ਜਾਣਗੇ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 11 Jul 2018

Last updated on: Jul 11, 2018, 00:00 IST

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਇੱਥੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਹੀ ਅਰਥਾਂ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਗਰਭਵਤੀ ਮਾਂਵਾਂ ਅਤੇ ਨਵਜੰਮੇ ਬੱਚਿਆਂ ਦਾ ਟੀਕਾਕਰਣ 100 ਫ਼ੀਸਦੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਤੰਦਰੁਸਤੀ ਦੀ ਪਹਿਲੀ ਕੜੀ ਮਾਂ ਦੇ ਪੇਟ ਵਿੱਚ ਬੱਚੇ ਦੀ ਸੁਰੱਖਿਆ ਤੋਂ ਸ਼ੁਰੂ ਹੁੰਦੀ ਹੈ, ਇਸ ਲਈ ਜਿੱਥੇ ਜ਼ਿਲ੍ਹੇ ਵਿੱਚ ਗਰਭਵਤੀ ਮਾਂਵਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ ਉੱਥੇ ਉਸ ਨੂੰ ਪਹਿਲੀ ਤਿਮਾਹੀ ਵਿੱਚ ਕੀਤੇ ਜਾਣ ਵਾਲੇ ਟੀਕਾਕਰਣ ਦਾ ਵੀ ਵਿਸ਼ੇਸ਼ ਖਿਆਲ ਰੱਖਿਆ ਜਾਵੇ।ਉਨ੍ਹਾਂ ਪਹਿਲੀ ਤਿਮਾਹੀ ਵਿੱਚ ਗਰਭਵਤੀ ਮਹਿਲਾਵਾਂ ਦੀ 91 ਫ਼ੀਸਦੀ ਰਜਿਸਟ੍ਰੇਸ਼ਨ ਨੂੰ 100 ਫ਼ੀਸਦੀ ਤਕ ਲਿਜਾਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਲਈ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਲੋੜੀਂਦੀਆਂ ਹਦਾਇਤਾਂ ਦੇ ਕੇ ਹੋਰ ਮੇਹਨਤ ਕਰਨ ਲਈ ਪ੍ਰੇਰਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਨੂੰ ਵੀ ਤੰਦਰੁਸਤੀ ਨਾਲ ਜੋੜਦਿਆਂ ਕਿਹਾ ਕਿ ਜੇਕਰ ਜਣੇਪਾ ਘਰ ਵਿੱਚ ਦਾਈ ਰਾਹੀਂ ਹੋਵੇਗਾ ਤਾਂ ਜੱਚਾ-ਬੱਚਾ ਦੀ ਜਾਨ ਨੂੰ ਵੱਡਾ ਖਤਰਾ ਰਹੇਗਾ ਇਸ ਲਈ ਦੂਰ-ਦੁਰਾਡੇ ਦੇ ਉਹ ਇਲਾਕੇ ਜਿੱਥੇ ਘਰੇਲੂ ਜਣੇਪਾ ਹੋਣ ਦੀ ਸੰਭਾਵਨਾ ਹੁੰਦੀ ਹੈ, ਤੱਕ ਪਹੁੰਚ ਕਰਕੇ ਗਰਭਵਤੀ ਮਹਿਲਾ ਦਾ ਉਚਿੱਤ ਟੀਕਾਕਰਣ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਜਣੇਪਾ, ਜਨਨੀ ਸੁਰੱਖਿਆ ਯੋਜਨਾ ਤਹਿਤ ਮਿਲਦੇ ਲਾਭ ਬਾਰੇ ਜਾਗਰੂਕ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਦੌਰਾਨ ਮੁਕੰਦਪੁਰ ਅਤੇ ਸੜੋਆ ਬਲਾਕ ਵਿੱਚ ਇੱਕ-ਇੱਕ ਘਰੇਲੂ ਜਣੇਪਾ ਦਰਜ ਕੀਤਾ ਗਿਆ ਸੀ। ਉਂਜ ਜੂਨ ਮਹੀਨੇ ਜ਼ਿਲ੍ਹੇ ਵਿੱਚ ਸਰਕਾਰੀ ਸਿਹਤ ਸੰਸਥਾਂਵਾਂ ਵਿੱਚ 186 ਜਣੇਪੇ ਦਰਜ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਨਵਜੰਮੇ ਬੱਚਿਆਂ ਨੂੰ ਕੀਤੇ ਜਾਂਦੇ ਟੀਕਾਕਰਣ ਦੀ ਪ੍ਰਗਤੀ ਦੌਰਾਨ ਬੀ.ਸੀ.ਜੀ. 96.9 ਫ਼ੀਸਦੀ, ਹੈਪੇਟਾਈਟਸ 87.4 ਫ਼ੀਸਦੀ ਅਤੇ ਪੈਂਟਾਵੇਲੈਂਟ 86.1 ਫ਼ੀਸਦੀ ਦੇ ਅੰਕੜਿਆਂ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਇਨ੍ਹਾਂ ਨੂੰ 100 ਫ਼ੀਸਦੀ 'ਤੇ ਲਿਆਉਣ ਲਈ ਆਖਿਆ। 

ਉਨ੍ਹਾਂ ਨੇ ਕੋਟਪਾ ਐਕਟ ਤਹਿਤ ਜ਼ਿਲ੍ਹੇ ਵੱਲੋਂ ਦਿਖਾਈ ਵਧੀਆ ਕਾਰਗੁਜ਼ਾਰੀ ਤਹਿਤ ਸੂਬੇ 'ਚੋਂ ਤੀਸਰਾ ਸਥਾਨ ਆਉਣ 'ਤੇ ਡੀ.ਐਚ.ਓ. ਡਾ. ਕੁਲਦੀਪ ਰਾਏ ਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਤੰਬਾਕੂ ਦੀ ਰੋਕਥਾਮ ਲਈ ਹੋਰ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਇਸ ਦੇ ਨੁਕਸਾਨਾਂ ਤੋਂ ਸੁਚੇਤ ਕਰਕੇ, ਇਸ ਦੀ ਵਰਤੋਂ ਪ੍ਰਤੀ ਸਾਵਧਾਨ ਕੀਤਾ ਜਾ ਸਕੇ।ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਵੱਲੋਂ ਜੁਲਾਈ ਤੋਂ ਨਵੰਬਰ ਤੱਕ ਦਾ ਸਮਾਂ ਡੇਂਗੂ ਦੇ ਫੈਲਣ ਵਿੱਚ ਸਹਾਈ ਹੋਣ ਕਾਰਨ ਇਸ ਸਮੇਂ ਦੌਰਾਨ ਮੱਛਰ ਪੈਦਾ ਹੋਣ ਵਾਲੇ ਸਾਰੇ ਥਾਂਵਾਂ 'ਤੇ ਮੱਛਰ ਦਾ ਲਾਰਵਾ ਰੋਕਣ ਲਈ ਹੁਣ ਤੋਂ ਹੀ ਸਾਵਧਾਨੀ ਰੱਖਣ ਲਈ ਕਿਹਾ। ਇਨ੍ਹਾਂ ਸਾਵਧਾਨੀਆਂ ਵਿੱਚ ਪਾਣੀ ਖੜ੍ਹਨ ਤੋਂ ਰੋਕਣਾ, ਛੱਪੜਾਂ ਵਿੱਚ ਕਾਲਾ ਤੇਲ ਆਦਿ ਪਾਉਣਾ ਸ਼ਾਮਿਲ ਹਨ।ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਦਵਿੰਦਰ ਢਾਂਡਾ ਨੇ ਇਸ ਮੌਕੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ 0 ਤੋਂ 5 ਸਾਲ ਦੇ ਬੱਚਿਆਂ ਵਿੱਚ ਡਾਇਰੀਆ ਦੀ ਰੋਕਥਾਮ ਲਈ ਜ਼ਿੰਕ ਦੀਆਂ ਗੋਲੀਆਂ ਤੇ ਓ.ਆਰ.ਐਸ. ਘੋਲ ਦੇ ਪੈਕੇਟ 50 ਹਜ਼ਾਰ ਘਰਾਂ ਤੱਕ ਸਪਲਾਈ ਕਰਨ ਦੀ ਰਣਨੀਤੀ ਉਲੀਕੀ ਗਈ ਹੈ ਤਾਂ ਡੀ-ਹਾਈਡ੍ਰੇਸ਼ਨ ਦੀ ਸਥਿਤੀ ਵਿੱਚ ਬੱਚਿਆਂ ਨੂੰ ਜ਼ਿੰਕ ਦੀ ਗੋਲੀ ਅਤੇ ਓ.ਆਰ.ਐਸ. ਦਾ ਘੋਲ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਪ੍ਰਾਇਮਰੀ ਸਕੂਲਾਂ ਵਿੱਚ ਹੱਥ ਧੋਣ ਦੀ ਤਕਨੀਕ ਬਾਰੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਮੀਟਿੰਗ ਵਿੱਚ ਏ.ਡੀ.ਸੀ. (ਵਿਕਾਸ) ਦਵਿੰਦਰ ਸਿੰਘ, ਏ.ਡੀ.ਸੀ. (ਜ) ਰਣਜੀਤ ਕੌਰ, ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਐਸ.ਡੀ.ਐਮ. ਬੰਗਾ ਅਨਮਜੋਤ ਕੌਰ, ਸਿਵਲ ਸਰਜਨ ਡਾ. ਗੁਰਿੰਦਰ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਿਆਲ ਸਰੂਪ ਤੇ ਜ਼ਿਲ੍ਹੇ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: Tandarust Punjab , DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD