Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

'ਆਪ' ਪੰਜਾਬ ਨੇ ਯੂ.ਟੀ. ਕਾਲਜ ਵਿਚ ਦਾਖ਼ਲੇ ਲਈ ਨਵੇਂ ਮਾਪਦੰਡ ਨਿਰਧਾਰਿਤ ਕਰਨ ਦੀ ਕੀਤੀ ਮੰਗ

ਕਾਲਜ ਦੀ ਦਾਖਲਾ ਪ੍ਰਣਾਲੀ ਪੰਜਾਬ ਅਤੇ ਹਰਿਆਣਾ ਲਈ ਪੱਖਪਾਤੀ : ਕੰਵਰ ਸੰਧੂ

5 Dariya News

ਚੰਡੀਗੜ੍ਹ , 11 Jul 2018

Last updated on: Jul 11, 2018, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਵਿੰਗ ਦੇ ਬੁਲਾਰੇ ਅਤੇ ਹਲਕਾ ਖਰੜ ਤੋਂ ਐਮ.ਐਲ.ਏ. ਕੰਵਰ ਸੰਧੂ ਨੇ ਮੰਗ ਕਰਦੇ ਹੋਏ ਕਿਹਾ ਕਿ 2018-2019 ਦੇ ਅਕਾਦਮਿਕ ਸੈਸ਼ਨ ਲਈ ਚੰਡੀਗੜ੍ਹ ਵਿਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਮੌਜੂਦਾ ਮਾਪਦੰਡਾਂ ਦੇ ਤਹਿਤ ਦਾਖ਼ਲਿਆਂ ਉੱਤੇ ਰੋਕ ਲਗਾਉਣੀ ਚਾਹੀਦੀ ਹੈ ਅਤੇ ਨਵੇਂ ਮਾਪਦੰਡ ਅਪਣਾਉਣੇ ਚਾਹੀਦੇ। ਪੰਜਾਬ ਅਤੇ ਹਰਿਆਣਾ ਦੇ ਵਿਦਿਆਰਥੀਆਂ ਦੇ ਦਾਖ਼ਲੇ 60-40 ਦੇ ਰੈਸ਼ੋ ਦੇ ਆਧਾਰ ਉੱਤੇ ਹੋਣੇ ਚਾਹੀਦੇ ਹਨ, ਕਿਉਂਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵੇਂ ਰਾਜਾਂ ਦੀ ਰਾਜਧਾਨੀ ਹੈ ਜਿਹੜੇ ਵਿਦਿਆਰਥੀ ਯੂ.ਟੀ. ਸਕੂਲਾਂ ਵਿਚੋਂ ਪਾਸ ਹੋ ਕੇ ਨਿਕਲਦੇ ਹਨ ਉਨ੍ਹਾਂ ਨੂੰ ਵੀ ਕਾਲਜ ਵਿਚ ਦਾਖਲਾ ਦਿੱਤਾ ਜਾਣਾ ਚਾਹੀਦੇ ਹਨ।ਵਿਧਾਇਕ ਸੰਧੂ ਨੇ ਕਿਹਾ ਕਿ ਮੌਜੂਦਾ ਪ੍ਰਣਾਲੀ ਪੰਜਾਬ ਅਤੇ ਹਰਿਆਣਾ ਨਾਲ ਵਿਤਕਰਾ ਕਰ ਰਹੀ ਹੈ, ਭਾਵੇਂ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸੰਯੁਕਤ ਰਾਜਧਾਨੀ ਹੈ। ਮੌਜੂਦਾ ਸਮੇਂ ਸਰਕਾਰੀ ਕਾਲਜਾਂ ਵਿਚ 85 ਫ਼ੀਸਦੀ ਸੀਟਾਂ ਉਨ੍ਹਾਂ ਵਿਦਿਆਰਥੀਆਂ ਲਈ ਰਾਖਵੀਂ ਹਨ ਜੋ ਚੰਡੀਗੜ੍ਹ ਦੇ ਸਕੂਲਾਂ ਤੋਂ ਪਾਸ ਹਨ। ਪੰਜਾਬ ਅਤੇ ਹਰਿਆਣਾ ਦੇ ਸਕੂਲਾਂ ਦੇ ਵਿਦਿਆਰਥੀ ਸਿਰਫ਼ ਬਾਕੀ ਦੀ 15 ਫ਼ੀਸਦੀ ਸੀਟਾਂ ਦੇ ਹੀ ਯੋਗ ਹਨ, ਜਦਕਿ ਇਹ 15 ਫ਼ੀਸਦੀ ਸੀਟਾਂ ਸਾਰੇ ਦੇਸ਼ ਲਈ ਹਨ। ਸੰਧੂ ਨੇ ਧਿਆਨ ਦਿਵਾਇਆ ਕਿ ਕਾਲਜ ਦੇ ਦਾਖ਼ਲੇ ਵਿਚ ਬੀ.ਸੀ. ਅਤੇ ਓ.ਬੀ.ਸੀ. ਦੇ ਵਿਦਿਆਰਥੀਆਂ ਲਈ ਰਾਖਵਾਂਕਰਨ ਨਹੀਂ ਹੈ। ਯੂ.ਟੀ. ਪ੍ਰਸ਼ਾਸਨ ਨਾ ਸਿਰਫ਼ ਭਾਰਤ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ, ਸਗੋਂ ਦੋ ਰਾਜਾਂ ਅਤੇ ਪੰਜਾਬ ਯੂਨੀਵਰਸਿਟੀ ਦੇ ਨਿਯਮਾਂ ਦੀ ਵੀ ਉਲੰਘਣਾ ਕਰ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਐਸ.ਸੀ./ਐਸ.ਟੀ., ਬੀ.ਸੀ. ਅਤੇ ਓ.ਬੀ.ਸੀ. ਲਈ ਰਾਸ਼ਟਰ ਵਿਆਪਕ ਰਿਜ਼ਰਵੇਸ਼ਨ ਸਿਸਟਮ ਦੀ ਪਾਲਨਾ ਕੀਤੀ ਜਾਣੀ ਚਾਹੀਦੀ ਹੈ।ਇਸ ਦੌਰਾਨ ਵਿਧਾਇਕ ਨੇ ਮੰਗ ਕਰਦੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਨ, ਸ੍ਰੀ ਵੀ. ਪੀ. ਸਿੰਘ ਬਦਨੌਰ ਨੂੰ ਵੀ ਇਸ ਮਾਮਲੇ ਸੰਬੰਧੀ ਇੱਕ ਚਿੱਠੀ ਲਿਖੀ ਹੈ ਕਿ ਸਮੂਹ ਕਾਲਜਾਂ ਵਿਚ ਦਾਖਲਾ ਪ੍ਰਕਿਰਿਆ ਨੂੰ ਰੋਕਿਆ ਜਾਵੇ ਅਤੇ ਨਵੀਂ ਪ੍ਰਣਾਲੀ ਨੂੰ ਲਾਗੂ ਕੀਤੀ ਜਾਵੇ ਜਿਹੜੀ ਪੰਜਾਬ ਅਤੇ ਹਰਿਆਣਾ ਦੇ ਵਿਦਿਆਰਥੀਆਂ ਨਾਲ ਇਨਸਾਫ਼ ਕਰਦੀ ਹੋਵੇ। ਚੰਡੀਗੜ੍ਹ ਵਿਚ ਦਾਖਲਾ ਪ੍ਰਣਾਲੀ 10 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਨੂੰ ਪ੍ਰਭਾਵਿਤ ਕਰਦੀ ਹੈ। ਇਸ ਵਿਚ ਸਰਕਾਰੀ ਕਾਲਜ ਫ਼ਾਰ ਮੈਨ, ਗਵਰਨਮੈਂਟ ਕਾਲਜ ਫ਼ਾਰ ਗਰਲਜ਼, ਡੀ.ਏ.ਵੀ. ਕਾਲਜ, ਐਸਡੀ ਕਾਲਜ ਅਤੇ ਐਸਜੀਜੀਐਸ ਕਾਲਜ ਸ਼ਾਮਲ ਹਨ।ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਨੂੰ ਉੱਚ ਪੱਧਰ 'ਤੇ ਚੁੱਕਣ ਦੀ ਅਪੀਲ ਕਰਦੇ ਹੋਏ ਦੱਸਿਆ ਕਿ ਦਾਖ਼ਲੇ ਦੀ ਮੰਗ ਉਦੋਂ ਉੱਠੀ ਹੈ, ਜਿਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਨੇ ਯੂ.ਟੀ. ਪ੍ਰਸ਼ਾਸਨ ਵੱਲੋਂ ਆਪਣਾ ਅਲੱਗ ਤੋਂ ਕਰਮਚਾਰੀਆਂ ਲਈ ਕਾਡਰ ਬਣਾਉਣ ਦਾ ਫ਼ੈਸਲਾ ਲਾਗੂ ਕੀਤਾ ਹੋਇਆ ਹੈ, ਜਿਸ ਉੱਪਰ ਉਨ੍ਹਾਂ ਨੇ ਇਤਰਾਜ਼ ਜਤਾਇਆ ਹੈ। ਇਸ ਨਵੇਂ ਕਾਡਰ ਦੇ ਤਹਿਤ ਪੰਜਾਬ ਅਤੇ ਹਰਿਆਣਾ ਦਾ 60-40 ਦਾ ਰੇਸ਼ੋ ਹੈ ਜਿਸ ਨੂੰ ਨਕਾਰ ਦਿੱਤਾ ਹੈ।ਸੰਧੂ ਨੇ ਕਿਹਾ ਕਿ ਉਕਤ ਪੂਰਾ ਮਸਲਾ ਬਹੁਤ ਹੀ ਗੰਭੀਰ ਹੈ। ਯੂ.ਟੀ. ਪ੍ਰਸ਼ਾਸਨ ਨੇ ਕਾਲਜ ਦਾਖ਼ਲੇ ਲਈ 85-15 ਦੀ ਪ੍ਰਣਾਲੀ ਕੁੱਝ ਸਾਲ ਪਹਿਲਾਂ ਲਾਗੂ ਕੀਤੀ ਸੀ। 'ਆਪ' ਆਗੂ ਨੇ ਇਹ ਵੀ ਕਿਹਾ ਕਿ ਜੇ ਯੂ.ਟੀ. ਪ੍ਰਸ਼ਾਸਨ ਨੇ ਸਾਡੀ ਗੱਲ ਨਾ ਮੰਨੀ ਤਾਂ ਅਸੀਂ ਇਨਸਾਫ਼ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੱਟ ਖਟਾਵਾਂਗੇ।

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD