Tuesday, 14 May 2024

 

 

ਖ਼ਾਸ ਖਬਰਾਂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

 

ਰਾਮਗੜ੍ਹ ਦਾਉਂ ਤੋਂ ਚੋਰੀ ਹੋਈ ਕਾਰ ਕੀਤੀ ਪੁਲਿਸ ਨੇ ਬਰਾਮਦ, ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਚੋਰੀ ਕੀਤੀ ਕਾਰ ਨੂੰ ਮੁਲਜ਼ਮ ਵੇਚਣ ਲਈ ਮੇਰਟ ਯੂ.ਪੀ ਜਾ ਰਹੇ ਸਨ, ਬੱਸ ਸਟੈਂਡ ਸਹੋੜਾ ਨੇੜੇ ਲਗਾਏ ਨਾਕੇ ਦੌਰਾਨ ਚੋਰੀ ਕੀਤੀ ਕਾਰ ਸਮੇਤ ਮੁਲਜ਼ਮਾਂ ਨੂੰ ਕੀਤਾ ਕਾਬੂ

5 Dariya News

ਖਰੜ , 11 Jul 2018

ਕੁਲਦੀਪ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ ਨਗਰ ਦੇ ਹੁਕਮਾ ਅਨੁਸਾਰ ਜਿਲ੍ਹੇ ਅੰਦਰ ਮਾੜੇ ਅਨਸਰਾਂ ਖਿਲਾਫ ਵਿੰਢੀ ਹੋਈ ਮੁਹਿੰਮ ਤਹਿਤ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਨਿਗਰਾਨੀ ਹੇਠ 11 ਜੁਲਾਈ ਨੂੰ ਏ.ਐਸ.ਆਈ ਮਨੋਹਰ ਲਾਲ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਨਾਕਾਬੰਦੀ ਬੱਸ ਸਟੈਂਡ ਸਹੋੜਾ ਤੋਂ ਵਿਨੋਦ ਕੁਮਾਰ ਪੁੱਤਰ ਲੇਟ ਨਰਿੰਦਰਪਾਲ ਮਕਾਨ ਨੰ 52 ਪਿੰਡ ਦੇਸੂ ਮਾਜਰਾ ਥਾਣਾ ਸਦਰ ਖਰੜ, ਇਕਬਾਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਮਕਾਨ ਨੰ:580 ਸੈਕਟਰ-13 ਪਿੰਡ ਖਾਨਪੁਰ ਥਾਣਾ ਸਿਟੀ ਖਰੜ ਅਤੇ ਗੁਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਖਾਨਪੁਰ ਥਾਣਾ ਸਿਟੀ ਖਰੜ ਜਿਲ੍ਹਾ ਐਸ.ਏ.ਐਸ.ਨਗਰ ਨੂੰ ਰੋਕ ਕੇ ਕਾਬੂ ਕੀਤਾ ਅਤੇ  ਇਹਨਾਂ ਪਾਸੋ ਚੌਰੀ ਕੀਤੀ ਹੋਈ ਕਾਰ ਨੰਬਰ PB 65AB-4320 ਮਾਰਕਾ ਆਰਟਿਗਾ ਰੰਗ ਚਿੱਟਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ ਕਪਤਾਨ ਪੁਲਿਸ (ਜਾਂਚ) ਅਤੇ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐਸ ਉਪ ਕਪਤਾਨ ਪੁਲਿਸ (ਜਾਂਚ) ਜਿਲ੍ਹਾ ਐਸ.ਏ.ਐਸ. ਨਗਰ ਨੇ ਦੱਸਿਆ ਹੈ ਕਿ ਬਲਜਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਰਾਮਗੜ੍ਹ ਦਾਉਂ ਥਾਣਾ ਬਲੋਗੀਂ ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਅਪਣੀ ਕਾਰ ਨੰਬਰ PB 65AB-4320 ਮਾਰਕਾ ਅਰਟਿਗਾ ਰੰਗ ਚਿੱਟਾ ਦੇ ਚੌਰੀ ਹੋਣ ਸਬੰਧੀ ਮੁਕੱਦਮਾ ਨੰ: 66 ਮਿਤੀ 10-07-18 ਅ/ਧ 379,411 ਭ:ਦ ਬਲੋਗੀਂ ਜਿਲ੍ਹਾ ਐਸ.ਏ.ਐਸ.ਨਗਰ ਦਰਜ ਰਜਿਸਟਰ ਹੋਇਆ ਸੀ। ਤਫਤੀਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕੱਤ ਮੁਲਜ਼ਮਾਂ ਨੇ ਉਕੱਤ ਕਾਰ ਚੌਰੀ ਕਰਕੇ ਕੀਰਤਪੁਰ ਸਹਿਬ ਜਿਲ੍ਹਾ ਰੋਪੜ  ਵਿਖੇ ਖੜੀ ਕੀਤੀ ਸੀ। ਜੋ ਹੁਣ ਇਸ ਕਾਰ ਨੂੰ ਵੇਚਣ ਲਈ ਮੇਰਟ ਯੂ.ਪੀ ਜਾ ਰਹੇ ਸੀ। ਜਿਨ੍ਹਾ ਨੂੰ ਰਸਤੇ ਵਿੱਚ ਦੌਰਾਨੇ ਨਾਕਾਬੰਦੀ ਬੱਸ ਸਟੈਂਡ ਸਹੋੜਾ ਤੋਂ ਸਮੇਤ ਕਾਰ ਕਾਬੂ ਕਰਕੇ ਦਰਜ ਹੋਏ ਮੁਕੱਦਮਾ ਉਕੱਤ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗੱਲ ਵੀ ਸਾਹਮਣੇ ਆਈ ਕਿ ਮੁਲਜ਼ਮ ਇਕਬਾਲ ਸਿੰਘ ਖਿਲਾਫ 10 ਅਤੇ ਗੁਰਪ੍ਰੀਤ ਸਿੰਘ ਖਿਲਾਫ 6 ਮੁਕੱਦਮੇ ਚੰਡੀਗੜ ਅਤੇ ਜਿਲ੍ਹਾ ਐਸ.ਏ.ਐਸ.ਨਗਰ ਵਿਖੇ ਚੋਰੀ ਦੇ ਦਰਜ ਰਜਿਸਰਟਰਡ ਹਨ। ਉਕਤਾਨ ਤਿੰਨੇ ਮੁਲਜ਼ਮਾਂ ਨੂੰ ਅਦਾਲਤ ਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਕੱਦਮੇ ਦੀ ਤਫਤੀਸ ਜਾਰੀ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD