Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਘਰੇਲੂ ਹਿੰਸਾ ਅਤੇ ਤਲਾਕ ਵਾਲੇ ਮਾਮਲੇ ਕੌਂਸਲਿੰਗ ਰਾਹੀਂ ਸੁਲਝਾਏ ਜਾਣ- ਮਨੀਸ਼ਾ ਗੁਲਾਟੀ

Web Admin

Web Admin

5 Dariya News

ਅੰਮ੍ਰਿਤਸਰ , 11 Jul 2018

Last updated on: Jul 11, 2018, 00:00 IST

ਔਰਤਾਂ ਤੇ ਹੋ ਰਹੇ ਅਤਿਆਚਾਰ ਜਿਵੇਂ ਕਿ ਘਰੇਲੂ ਹਿੰਸਾ, ਸਰੀਰਕ ਸ਼ੋਸ਼ਣ ਅਤੇ ਤੇਜਾਬੀ ਹਮਲੇ ਨੂੰ ਰੋਕਣ ਲਈ ਅੱਜ ਸਥਾਨਕ ਬੱਚਤ ਭਵਨ ਵਿਖੇ ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦੇ ਸਮੂਹ ਇੰਚਾਰਜ ਵੂਮੈਨ ਸੈਲ, ਇੰਚਾਰਜ ਐਨ:ਆਰ:ਆਈ ਅਤੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਨੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜਿਲ੍ਹਿਆਂ ਦੇ ਨੋਡਲ ਪੁਲਿਸ ਅਫਸਰਾਂ ਪਾਸੋਂ ਪਿਛਲੇ ਦੋ ਸਾਲਾਂ ਦੌਰਾਨ ਹੋਏ ਔਰਤਾਂ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।  ਮੀਟਿੰਗ ਦੋਰਾਨ ਉਨ੍ਹਾਂ ਨੇ ਹਾਜ਼ਰ ਸਮੂਹ ਪੁਲਿਸ ਅਫਸਰਾਂ, ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀ:ਡੀ:ਪੀ:ਓਜ਼ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਪਾਸ ਘਰੇਲੂ ਹਿੰਸਾ ਜਾ ਤਲਾਕ ਸਬੰਧੀ ਕੋਈ ਕੇਸ ਆਉੁਂਦੇ ਹਨ ਤਾਂ ਉਹ ਐਫ:ਆਈ:ਆਰ ਦਰਜ ਕਰਨ ਤੋਂ ਪਹਿਲਾਂ ਕੌਂਸਲਿੰਗ ਰਾਹੀਂ ਦੋਹਾਂ ਪਾਰਟੀਆਂ ਵਿੱਚ ਸਮਝੌਤਾ ਕਰਵਾਇਆ ਜਾਵੇ ਤਾਂ ਜੋ ਤਲਾਕ ਵਰਗੀ ਬੁਰੀ ਪ੍ਰਥਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਪੁਲਿਸ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਔਰਤਾਂ ਤੇ ਹਿੰਸਾ ਪ੍ਰਤੀ ਜਿਹੜੀ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਉਸ ਦੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਮੂਹ ਪੁਲਿਸ ਅਫਸਰਾਂ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਵੂਮੈਨ ਸੈਲਾਂ ਵਿੱਚ ਆਉਂਦੇ 15 ਦਿਨਾਂ ਵਿੱਚ ਵੈਲਫੇਅਰ ਕਮੇਟੀਆਂ ਦਾ ਗਠਨ ਕਰਨ ਜਿੰਨਾਂ ਵਿੱਚ ਰਿਟਾਇਰ ਪ੍ਰਿੰਸੀਪਲ, ਕਰਨਲ, ਐਡਵੋਕੇਟ, ਰਿਟਾ: ਡੀ:ਐਸ:ਪੀ ਅਤੇ ਐਨ:ਜੀ:ਓ ਦੇ ਮੈਂਬਰ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਕਮੇਟੀ ਹਰ ਸਾਲ ਬਲਦੀ ਰਹਿਣੀ ਚਾਹੀਦੀ ਹੈ ਤਾਂ ਜੋ ਨਵੇਂ ਲੋਕ ਇਸ ਵਿੱਚ ਸ਼ਾਮਲ ਹੋ ਸਕਣ। ਚੇਅਰਪਰਸਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਕੇਸ ਵਿੱਚ ਰਾਜਨੀਤਕ  ਦਬਾਓ ਤੋਂ ਬਿਨਾਂ ਹੱਲ ਕਰਨ ਦੇ ਯਤਨ ਕਰਨੇ ਚਾਹੀਦੇ ਹਨ ਅਤੇ ਜਿਹੜਾ ਕੇਸ ਤੁਹਾਨੂੰ ਮੁਸ਼ਕਲ ਲੱਗਦਾ ਉਸ ਕੇਸ ਨੂੰ ਮਹਿਲਾ ਆਯੋਗ ਪਾਸ ਭੇਜਿਆ ਜਾਵੇ। ਉਨ੍ਹਾਂ ਨੇ ਸੀ:ਡੀ:ਪੀ:ਓਜ਼ ਨੂੰ ਕਿਹਾ ਕਿ ਉਹ ਔਰਤਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਜਿਆਦਾ ਤੋਂ ਜਿਆਦਾ ਸੈਮੀਨਾਰ ਲਗਾਉਣ। ਇਸ ਮੀਟਿੰਗ ਵਿੱਚ ਸ੍ਰੀ ਗੌਰਵ ਤੁਰਾ, ਏ:ਡੀ:ਸੀ:ਪੀ ਹੈਡਕੁਆਟਰ ਅੰਮ੍ਰਿਤਸਰ, ਸ੍ਰੀ ਵਰੁਣ ਸ਼ਰਮਾ ਐਸ:ਪੀ: ਹੈਡਕੁਆਟਰ ਬਟਾਲਾ, ਗੁਰਨਾਮ ਸਿੰਘ ਐਸ:ਪੀ:ਹੈਡਕੁਆਟਰ ਤਰਨਤਾਰਨ, ਵਰਿੰਦਰ ਸਿੰਘ ਐਸ:ਪੀ:ਹੈਡਕੁਆਟਰ ਗੁਰਦਾਸਪੁਰ, ਸ੍ਰੀ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਸ੍ਰ ਗੁਲਬਹਾਰ ਸਿੰਘ ਅੰਮ੍ਰਿਤਸਰ, ਸ੍ਰੀ ਕੁਲਦੀਪ ਸਿੰਘ ਹੁਸ਼ਿਆਰਪੁਰ,  ਸ੍ਰ ਨਰਿੰਦਰ ਸਿੰਘ ਜਲੰਧਰ ਸਾਰੇ ਪ੍ਰੋਗਰਾਮ ਅਫਸਰਾਂ ਤੋਂ ਇਲਾਵਾ ਸਾਰੇ ਜਿਲ੍ਹਿਆਂ ਦੇ ਸੀ:ਡੀ:ਪੀ:ਓਜ਼ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ। 

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD