Thursday, 23 July 2026

 

 

ਖ਼ਾਸ ਖਬਰਾਂ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ

 

ਪ੍ਰਭ ਆਸਰਾ ਦੇ 3 ਬੱਚਿਆਂ ਨੇ ਗੁਜਰਾਤ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿਚ ਲਿਆ ਹਿੱਸਾ

Web Admin

Web Admin

5 Dariya News

ਕੁਰਾਲੀ , 12 Jul 2018

Last updated on: Jul 12, 2018, 00:00 IST

ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਪਡਿਆਲਾ ਵਿਚ ਨਿਆਸਰੇ ਅਤੇ ਲਾਵਾਰਿਸ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ ' ਪ੍ਰਭ ਆਸਰਾ ' ਸੰਸਥਾਂ ਦੇ 3 ਬੱਚਿਆਂ ਨੇ ਗੁਜਰਾਤ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿਚ ਹਿੱਸਾ ਲਿਆ | ਇਸ ਸੰਬੰਧੀ ਗੱਲ-ਬਾਤ ਕਰਦਿਆਂ ਸੰਸਥਾਂ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਮਾਰਚ ਵਿਚ ਪਟਿਆਲਾ ਵਿਖੇ ਹੋਈਆਂ ਸਟੇਟ ਖੇਡਾਂ ਵਿਚ ਸੰਸਥਾ ਦੇ ਬੱਚਿਆਂ ਨੇ ਹਿੱਸਾ ਲਿਆ ਸੀ, ਜਿਹਨਾਂ ਵਿਚੋਂ ਸੰਸਥਾ ਦੇ 3 ਬੱਚੇ ਸੁਰਿੰਦਰ ਪਾਲ, ਅਰਬਾਜ਼ ਅਤੇ ਰਾਹੁਲ ਸਿੰਘ ਗੁਜਰਾਤ ਵਿਖੇ ਹੋਈਆਂ ਨੈਸ਼ਨਲ ਖੇਡਾਂ ਲਈ ਚੁਣੇ ਗਏ ਸਨ, ਜਿਸ ਵਿਚ ਹਿੱਸਾ ਲੈਂਦਿਆਂ ਸੁਰਿੰਦਰ ਪਾਲ ਅਤੇ ਅਰਬਾਜ਼ ਨੇ ਤੀਜਾ ਅਤੇ ਰਾਹੁਲ ਸਿੰਘ ਨੇ ਪੰਜਵਾਂ ਸਥਾਨ ਹਾਸਿਲ ਕੀਤਾ ਹੈ | ਉਹਨਾਂ ਕਿਹਾ ਕਿ ਜਿਥੇ ਇਹ ਸੰਸਥਾਂ ਬੇਸਹਾਰਾ, ਮਾਨਸਿਕ ਰੋਗੀ, ਲਾਵਾਰਿਸ, ਅਪਾਹਿਜ, ਅਨਾਥ ਅਤੇ ਗੁਮਸ਼ੁਦਾ ਪ੍ਰਾਣੀਆਂ ਦੀ ਸੇਵਾ ਸੰਭਾਲ ਕਰ ਰਹੀ ਹੈ, ਉਥੇ ਹੀ ਇਹਨਾਂ ਬੱਚਿਆਂ ਦੇ ਪੁਨਰਵਾਸ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਸਮੇ ਸਮੇ ਤੇ ਹੋਣ ਵਾਲੀਆਂ ਵੱਖ ਵੱਖ ਸਭਿਆਚਾਰਕ ਅਤੇ ਖੇਡ ਮੁਕਾਬਲਿਆਂ ਵਿਚ ਵੀ ਬੱਚਿਆਂ ਨੂੰ ਹਿੱਸਾ ਦੁਆਉਂਦੀ ਰਹਿੰਦੀ ਹੈ | ਸੰਸਥਾਂ ਪੁਹੰਚਣ ਤੇ ਇਹਨਾਂ ਬੱਚਿਆਂ ਦਾ ਪ੍ਰਬੰਧਕਾਂ ਵੱਲੋ ਸਵਾਗਤ ਕੀਤਾ ਗਿਆ ਤੇ ਇਹਨਾਂ ਦੀ ਪ੍ਰਸੰਸਾ ਕਰਦੇ ਹੋਏ ਸੰਸਥਾਂ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਐਸੇ ਮੌਕੇ ਮਿਲਣ ਤੇ ਜਿਥੇ ਬੱਚਿਆਂ ਦਾ ਮਨੋਬਲ ਵੱਧਦਾ ਹੈ ਉਥੇ ਹੀ ਇਹਨਾਂ ਦਾ, ਮਾਨਸਿਕ ਅਤੇ ਸਰੀਰਕ ਵਿਕਾਸ ਵੀ ਹੁੰਦਾ ਹੈ |

 

Tags: PRABH AASARA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD