Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਲਕੇ ਦੇ ਸਾਰੇ ਪਿੰਡਾਂ ਵਿੱਚ ਕੈਂਪ ਲਗਾਕੇ ਕਿਰਤੀਆਂ ਨੂੰ ਕੀਤਾ ਜਾਵੇਗਾ ਜਾਗਰੂਕ

ਪਿੰਡ ਪੱਧਰ ਤੇ ਕਿਸਾਨਾਂ ਨੂੰ ਵੀ ਸਹਾਇਕ ਧੰਦਿਆਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Jul 2018

Last updated on: Jul 12, 2018, 00:00 IST

ਕਿਰਤ ਵਿਭਾਗ ਪੰਜਾਬ ਦੀਆਂ ਸਕੀਮਾਂ ਨੁੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ ਅਤੇ ਹਲਕਾ ਐਸ.ਏ.ਐਸ.ਨਗਰ ਦੇ ਹਰੇਕ ਪਿੰਡ ਵਿੱਚ ਕਿਰਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤ ਵਿੱਚ ਸ਼ੁਰੂ ਕੀਤੀਆਂ ਗਈਆਂ ਭਲਾਈ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਨਰਲ ਸਕੱਤਰ ਯੂਥ ਕਾਂਗਰਸ ਲੋਭ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪਿੰਡ ਬਠਲਾਣਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ  ਕਿ ਐਸ.ਏ.ਐਸ.ਨਗਰ ਹਲਕੇ ਦੇ ਹੁਣ ਤੱਕ 25 ਪਿੰਡਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਜਿਥੇ ਕਿ ਕਿਰਤੀਆਂ ਨੂੰ ਕਿਰਤ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ । ਐਡਵੋਕੇਟ ਸਿੱਧੂ ਨੇ ਕਿਹਾ ਕਿ ਜਾਗਰੂਕਤਾ ਕੈਂਪ ਹਲਕੇ ਦੇ ਹਰੇਕ ਪਿੰਡ ਵਿੱਚ ਲਗਾਏ ਜਾਣਗੇ ਅਤੇ ਇਸ ਤੋਂ ਬਾਅਦ ਮੋਹਾਲੀ ਸਹਿਰ ਵਿੱਚ ਵੀ ਵਾਰਡ ਪੱਧਰ ਤੇ ਕਿਰਤੀਆਂ ਨੂੰ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਾਏ ਜਾਣਗੇ। ਐਡਵੋਕੇਟ ਸਿੱਧੂ ਨੇ ਕਿਹਾ ਕਿ ਕਿਰਤ ਵਿਭਾਗ ਵੱਲੋਂ ਕਿਰਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਕੀਮਾਂ ਦਾ ਕਿਰਤੀਆਂ ਨੂੰ ਵੱਧ ਤੋ ਵੱਧ ਲਾਹਾਂ ਲੈਣਾ ਚਾਹੀਦਾ ਹੈ ਉਨ੍ਹਾ ਹੋਰ ਦੱਸਿਆ ਕਿ ਪਿੰਡ ਪੱਧਰ ਤੇ ਲਗਾਏ ਜਾ ਰਹੇ ਕੈਂਪਾਂ ਵਿੱਚ ਜਿਥੇ ਕਿਰਤੀਆਂ ਨੂੰ ਕਿਰਤ ਭਲਾਈ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀਂ ਹੈ। ਉਥੇ ਪਿੰਡਾਂ ਦੇ ਕਿਸਾਨਾਂ ਨੁੰ ਖੇਤੀਬਾੜੀ ਦੇ ਨਾਲ ਨਾਲ ਪਸੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਆਦਿ ਕਿੱਤਿਆਂ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀਂ ਹੈ ਤਾਂ ਜੋ ਉਹ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਵੀ ਸ਼ੁਰੂ ਕਰ ਸਕਣ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੋਹਨ ਲਾਲ ਬਠਲਾਣਾ, ਸ੍ਰੀ ਅਨਮੋਲ ਰਤਨ ਭੱਟੀ, ਵਜੀਰ ਸਿੰਘ ਸਾਬਕਾ ਸਰਪੰਚ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।  

 

Tags: Karanvir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD