Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੋਮੈਨ ਟੇਲਰਿੰਗ ਦਾ ਕੋਰਸ ਕਰਨ ਵਾਲੀਆਂ ਸਿੱਖਿਆਰਥਣਾਂ ਨੂੰ ਕੀਤੀ ਸਰਟੀਫਿਕੇਟਾਂ ਦੀ ਵੰਡ

ਸਿਖਲਾਈ ਤੋਂ ਬਾਅਦ ਤੁਰੰਤ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਕੀਤਾ ਪ੍ਰੇਰਿਤ

Web Admin

Web Admin

5 Dariya News

ਮਾਨਸਾ , 13 Jul 2018

Last updated on: Jul 13, 2018, 00:00 IST

ਸਟੇਟ ਬੈਂਕ ਆਫ਼ ਇੰਡੀਆ ਦੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾਂ ਵੱਲੋਂ 25 ਸਿੱਖਿਆਰਥਣਾਂ ਨੂੰ ਵੂਮੈਨ ਟੇਲਰਿੰਗ ਦੀ ਸਿਲਖਾਈ ਦੇ ਕੇ ਅੱਜ ਉਨ੍ਹਾਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਐਸ.ਸੀ. ਕਾਰਪੋਰੇਸ਼ਨ ਮੈਨੇਜ਼ਰ ਕਮਲਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਿੱਖਿਆਰਥਣਾਂ ਨੂੰ ਸਿਖਲਾਈ ਤੋਂ ਬਾਅਦ ਆਪਣੇ-ਆਪਣੇ ਰੁਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਬਿਨ੍ਹਾਂ ਕਿਸੇ ਮੁਸ਼ਿਕਲ ਦੇ ਕਰਜ਼ਾ ਸਹੂਲਤ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਸਿੱਖਿਆਰਥੀਆਂ ਨੂੰ ਹੋਰ ਯੋਜਨਾਵਾਂ ਸਬੰਧੀ ਵੀ ਜਾਣੂ ਕਰਵਾਇਆ।  ਡਾਇਰੈਕਟਰ ਆਰ ਸੈਟੀ ਐਮ.ਐਸ.ਰੇਖੀ ਨੇ ਸਿੱਖਿਆਰਥੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੇ-ਆਪਣੇ ਕਾਰੋਬਾਰਾਂ ਵਿੱਚ ਜੁੱਟ ਜਾਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਿਖਲਾਈ ਤੋਂ ਬਾਅਦ ਵਿਹਲੇ ਬੈਠ ਕੇ ਹੁਨਰ ਅਲੋਪ ਹੋ ਜਾਂਦਾ ਹੈ। ਉਨ੍ਹਾਂ ਸਿੱਖਿਆਰਥੀਆਂ ਨੂੰ ਸੰਸਥਾ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਕੋਰਸਾਂ ਦੇ ਬਾਰੇ ਪੜ੍ਹੇ ਲਿਖੇ ਬੇਰਜ਼ਗਾਰਾਂ ਨੂੰ ਜਾਗਰੂਕ ਕਰਨ ਲਈ ਸੱਦਾ ਦਿੱਤਾ।   ਉਨ੍ਹਾਂ ਦੱਸਿਆ ਕਿ ਸੰਸਥਾ ਵਿੱਚ ਡੇਅਰੀ ਦਾ ਕੋਰਸ, ਬਿਊਟੀ ਪਾਰਲਰ ਦਾ ਕੋਰਸ ਸ਼ੁਰੂ ਕੀਤੇ ਜਾਣੇ ਹਨ। ਸੋ ਜਿਨ੍ਹਾਂ ਲੜਕੀਆਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੈ ਅਤੇ ਪੰਜਵੀਂ ਪਾਸ ਜਾਂ ਇਸ ਤੋਂ ਉਪਰ ਪੜ੍ਹ ਕੇ ਬੇਰੁਜ਼ਗਾਰ ਹਨ, ਉਹ ਜਲਦੀ ਆਪਣੀਆਂ ਅਰਜੀਆਂ ਸੰਸਥਾ ਦੇ ਦਫ਼ਤਰ ਵਿੱਚ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਰਜੀ ਨਾਲ ਉਹ ਬੀ.ਪੀ.ਐਲ. ਜਾਂ ਆਟਾ ਦਾਲ ਕਾਰਡ ਤੇ ਸ਼ਨਾਖ਼ਤੀ ਕਾਰਡ, 6 ਫੋਟੋਆਂ ਅਤੇ ਉਮਰ ਦਾ ਸਬੂਤ ਜ਼ਰੂਰ ਲਗਾਉਣ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਦਪਹਿਰ ਦਾ ਖਾਣਾ ਅਤੇ ਦੋ ਵਾਰ ਚਾਹ ਸੰਸਥਾ ਵੱਲੋਂ ਦਿੱਤਾ ਜਾਵੇਗਾ ਅਤੇ ਇਹ ਕੋਰਸ ਬਿਲਕੁੱਲ ਮੁਫ਼ਤ ਕਰਵਾਏ ਜਾਂਦੇ ਹਨ।  ਇਸ ਮੌਕੇ ਸ਼੍ਰੀ ਗੋਰਵ ਗਰਗ, ਸ਼੍ਰੀ ਅਮਨਦੀਪ ਠਾਕੁਰ, ਮੈਡਮ ਰਮਨਪ੍ਰੀਤ ਕੌਰ, ਮੈਡਮ ਅਮਨਦੀਪ ਕੌਰ ਅਤੇ ਸ਼੍ਰੀ ਨਵੀਨ ਕੁਮਾਰ ਮੌਜੂਦ ਸਨ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD