Thursday, 16 May 2024

 

 

ਖ਼ਾਸ ਖਬਰਾਂ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ

 

ਐਮ ਪੀ ਲੈਡ ਅਧੀਨ ਕੰਮ ਕਰ ਰਹੇ ਮਗਨਰੇਗਾ ਕਰਮਚਾਰੀਆਂ ਦੀ ਕੀਤੀ ਜਾਵੇ ਮੌਨੀਟਰਿੰਗ- ਪ੍ਰੋ: ਸਾਧੂ ਸਿੰਘ

41532 ਜੌਬ ਕਾਰਡ ਹੋਲਡਰਾਂ ਨੂੰ ਮਗਨਰੇਗਾ ਤਹਿਤ ਕਰਵਾਇਆ ਗਿਆ ਰੁਜ਼ਗਾਰ ਮੁਹੱਈਆ - ਰਾਜੀਵ ਪਰਾਸ਼ਰ

Web Admin

Web Admin

5 Dariya News

ਫਰੀਦਕੋਟ , 13 Jul 2018

ਜ਼ਿਲ੍ਹਾ ਫਰੀਦਕੋਟ 'ਚ ਜਿੰਨੇ ਵੀ ਐਮ ਪੀ ਲੈਡ ਸਕੀਮ ਅਧੀਨ ਕੰਮ ਚੱਲ ਰਹੇ ਹਨ ਦੇ ਕੰਮਾਂ ਦੀ ਨਿਗਰਾਨੀ ਕੀਤੀ ਜਾਵੇ ਅਤੇ ਮਟੀਰੀਅਲ ਆਦਿ ਦਾ ਵੀ ਸਮੇਂ ਸਮੇਂ ਤੇ ਨਿਰੀਖਣ ਕੀਤਾ ਜਾਵੇ। ਇਹ ਹਦਾਇਤ ਪ੍ਰੋ: ਸਾਧੂ ਸਿੰਘ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਨੇ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਆਈ.ਏ.ਐਸ ਵੀ ਹਾਜ਼ਰ ਸਨ।  ਮੈਂਬਰ ਲੋਕ ਸਭਾ ਪ੍ਰੋ: ਸਾਧੂ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਸਾਲ 2016-17 ਦੌਰਾਨ ਲਾਗੂ ਕੀਤੀ ਗਈ ਸਕੀਮ ਤਹਿਤ ਸੈਕਸ਼ਨ 2011 ਅਧੀਨ ਤਹਿਤ ਕੀਤੇ ਗਏ ਸਰਵੇ ਮੁਤਾਬਿਕ ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਜਿੰਨ੍ਹਾਂ ਦੇ ਘਰ ਕੱਚੇ ਹਨ ਨੂੰ ਪੱਕਾ ਕਰਨ ਲਈ 1 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਤਿੰਨ ਕਿਸ਼ਤਾਂ ਵਿਚ ਦਿੱਤੀ ਜਾਂਦੀ ਹੈ। ਜਿਸ ਅਧੀਨ ਜ਼ਿਲ੍ਹਾ ਫਰੀਦਕੋਟ ਦਾ ਸਾਲ 2016-17 ਅਤੇ 2017-18 ਦਾ ਟੀਚਾ 209 ਘਰ ਬਣਾਉਣ ਦਾ ਮਿਥਿਆ ਗਿਆ ਹੈ। ਜਿਸ ਵਿਚੋਂ 148 ਘਰਾਂ ਨੂੰ ਪਹਿਲੀ ਕਿਸ਼ਤ 30 ਹਜ਼ਾਰ ਰੁਪਏ ਪ੍ਰਤੀ ਘਰ, 137 ਘਰਾਂ ਨੂੰ ਦੂਜੀ ਕਿਸ਼ਤ 72 ਹਜ਼ਾਰ ਰੁਪਏ ਪ੍ਰਤੀ ਘਰ ਅਤੇ 15 ਘਰਾਂ ਨੂੰ ਘਰ ਮੁਕੰਮਲ ਹੋਣ ਤੇ 18 ਹਜ਼ਾਰ ਰੁਪਏ ਪ੍ਰਤੀ ਘਰ ਦਿੱਤੀ ਜਾ ਚੁੱਕੀ ਹੈ। ਇਸ ਤਰ੍ਹਾਂ ਕੁੱਲ 1 ਕਰੋੜ 45 ਲੱਖ 74 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹਨ। 

ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਪਖਾਨੇ ਬਣਾਉਣ ਲਈ 18,425 ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਹੈ। ਜਿੰਨ੍ਹਾਂ ਵਿਚੋਂ ਲਗਭਗ 10,930 ਲਾਭਪਾਤਰੀਆਂ ਵੱਲੋਂ ਪਖਾਨੇ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ 6533 ਲਾਭਪਾਤੀਆਂ ਦੇ ਪਖਾਨੇ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਕੀਮ ਤਹਿਤ ਹੁਣ ਤੱਕ 2041.30 ਲੱਖ ਰੁਪਏ ਵਿਚੋਂ 1708.20 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।   ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਸਾਲ 2017-18 ਦੌਰਾਨ ਕੁੱਲ 41532 ਜੌਬ ਕਾਰਡ ਜਾਰੀ ਕੀਤੇ ਗਏ ਸਨ। ਇਹਨਾਂ ਵਿਚੋਂ 8 ਲੱਖ 34 ਹਜ਼ਾਰ 111 ਦਾ ਮਗਨਰੇਗਾ ਸਕੀਮ ਅਧੀਨ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਜਿਸ ਵਿਚੋਂ 62 ਜੌਬ ਕਾਰਡ ਹੋਲਡਰਾਂ ਨੂੰ 100 ਦਿਨ ਦਾ ਰੁਜ਼ਗਾਰ ਦਿੱਤਾ ਗਿਆ। ਇਸ ਤੋਂ ਇਲਾਵਾ 30 ਦਿਨ ਤੱਕ 16264 ਜੌਬ ਕਾਰਡ ਹੋਲਡਰਾਂ ਨੂੰ, 31 ਤੋਂ 50 ਦਿਨ ਤੱਕ 5896 ਨੂੰ, 15 ਤੋਂ 70 ਦਿਨ ਤੱਕ 2749 ਅਤੇ 71 ਤੋਂ 99 ਤੱਕ 2215 ਜੌਬ ਕਾਰਡ ਹੋਲਡਰਾਂ ਨੂੰ ਪ੍ਰਤੀ ਘਰ ਰੁਜ਼ਗਾਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਮੈਂਬਰ ਲੋਕ ਸਭਾ ਪ੍ਰੋ: ਸਾਧੂ ਸਿੰਘ ਨੂੰ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹੇ 'ਚ ਵਿਕਾਸ ਦੇ ਕੰਮ ਬਗੈਰ ਕਿਸੇ ਭੇਦ ਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਕੰਮਾਂ ਦਾ ਨਿਰੀਖਣ ਵੀ ਸਮੇਂ ਸਮੇ ਤੇ ਅਧਿਕਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਬਲਜੀਤ ਕੌਰ, ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ, ਗੁਰਦਿੱਤ ਸਿੰਘ ਸੇਖੋਂ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। 

 

Tags: Prof. Sadhu Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD