Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ 'ਚ ਲਾਗੂ ਹੋਵੇਗੀ ਦੇਸ਼ ਦੀ ਸਰਬੋਤਮ ਸਨਅਤੀ ਨੀਤੀ-ਸੁੰਦਰ ਸ਼ਾਮ ਅਰੋੜਾ

ਕਿਹਾ! ਪੰਜਾਬ ਸਰਕਾਰ ਸਨਅਤਕਾਰਾਂ ਦੀ ਭਲਾਈ ਲਈ ਵਚਨਬੱਧ, ਨਵੀਂ ਨੀਤੀ ਨਾਲ ਦੇਸ਼ ਵਿਦੇਸ਼ ਦੇ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਹੋਣਗੇ

Web Admin

Web Admin

5 Dariya News

ਲੁਧਿਆਣਾ , 13 Jul 2018

Last updated on: Jul 13, 2018, 00:00 IST

ਪੰਜਾਬ ਸਰਕਾਰ ਦੇ ਸਨਅਤਾਂ ਅਤੇ ਵਣਜ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਾਅਵੇ ਨਾਲ ਕਿਹਾ ਹੈ ਕਿ ਪੰਜਾਬ ਵਿੱਚ ਲਾਗੂ ਕੀਤੀ ਜਾਣ ਵਾਲੀ ਸਨਅਤੀ ਨੀਤੀ ਦੇਸ਼ ਦੇ ਹੋਰ ਸੂਬਿਆਂ ਤੋਂ ਸਰਬੋਤਮ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਸਨਅਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸੇ ਕਰਕੇ ਉਨ੍ਹਾਂ ਨਾਲ ਸੰਬੰਧਤ ਹਰੇਕ ਧਿਰ ਦੇ ਸੁਝਾਅ ਲੈ ਕੇ ਹੀ ਸਨਅਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵਿਚਾਰ ਅੱਜ ਇਥੇ ਆਯੋਜਿਤ ਕੀਤੀ ਗਈ ਆਪਣੀ ਤਰ੍ਹਾਂ ਦੀ ਪਹਿਲੀ ਪੰਜਾਬ ਐਪੇਰਲ ਐਂਡ ਟੈਕਸਟਾਈਲ ਕੰਨਕਲੇਵ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਹ ਕੰਨਕਲੇਵ ਕਨਫੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ. ਆਈ. ਆਈ.), ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਨਿਫ਼ਟ) ਮੋਹਾਲੀ ਅਤੇ ਵਜ਼ੀਰ ਐਡਵਾਈਜ਼ਰਜ਼ ਦੇ ਸਹਿਯੋਗ ਨਾਲ ਕਰਵਾਈ ਗਈ। ਜਿਸ ਵਿੱਚ ਸ੍ਰੀ ਅਰੋੜਾ ਤੋਂ ਇਲਾਵਾ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੁਰਿੰਦਰ ਕੁਮਾਰ ਡਾਵਰ, ਸ੍ਰੀ ਸੰਜੇ ਤਲਵਾੜ (ਸਾਰੇ ਵਿਧਾਇਕ), ਸ੍ਰੀ ਰਾਕੇਸ਼ ਕੁਮਾਰ ਵਰਮਾ ਪ੍ਰਮੁੱਖ ਸਕੱਤਰ ਸਨਅਤਾਂ ਅਤੇ ਵਣਜ ਵਿਭਾਗ, ਸ੍ਰ. ਡੀ. ਪੀ. ਐੱਸ. ਖਰਬੰਦਾ ਨਿਰਦੇਸ਼ਕ ਸਨਅਤਾਂ ਅਤੇ ਵਣਜ ਵਿਭਾਗ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਸਨਅਤੀ ਨੀਤੀ ਵਿੱਚ ਛੋਟੀਆਂ ਅਤੇ ਮੱਧਮ ਸਨਅਤਾਂ ਨੂੰ ਪ੍ਰਫੁੱਲਿਤ ਕਰਨ 'ਤੇ ਵਧੇਰੇ ਧਿਆਨ ਦਿੱਤਾ ਗਿਆ ਹੈ। ਇਹ ਨੀਤੀ ਅਗਲੇ 8-10 ਦਿਨ ਵਿੱਚ ਤਿਆਰ ਹੋ ਜਾਵੇਗੀ। ਉਨ੍ਹਾਂ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਟੈਕਸਟਾਈਲ ਸਮੇਤ ਹੋਰ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆਉਣ। ਨਵੀਂ ਨੀਤੀ ਤਹਿਤ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਅਤੇ ਇਨਸੈਂਟਿਵ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਨਅਤਾਂ ਦੀਆਂ ਲੋੜਾਂ ਅਤੇ ਸੁਝਾਵਾਂ ਬਾਰੇ ਜਾਨਣ ਲਈ ਭਵਿੱਖ ਵਿੱਚ ਅਜਿਹੀਆਂ ਕੰਨਕਲੇਵਾਂ ਹੁੰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਲੁਧਿਆਣਾ ਵਿਖੇ ਹੀ ਲੌਜਿਸਟਿਕ ਸੈਕਟਰ ਨਾਲ ਸੰਬੰਧਤ ਰਾਜ ਪੱਧਰੀ ਕੰਨਕਲੇਵ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕੰਨਕਲੇਵਜ਼ ਨਾਲ ਸਨਅਤਕਾਰਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਸਮਝਣ ਵਿੱਚ ਬਹੁਤ ਮਦਦ ਮਿਲਦੀ ਹੈ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੁਣ ਤੱਕ 9300 ਕਰੋੜ ਰੁਪਏ ਦਾ ਨਿਵੇਸ਼ ਕਾਰਜ ਸ਼ੁਰੂ ਹੋ ਚੁੱਕਾ ਹੈ, ਜੋ ਕਿ ਕੈਪਟਨ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਸਨਅਤਾਂ ਦਾ ਪਲਾਇਨ ਨਹੀਂ ਹੋ ਰਿਹਾ, ਸਗੋਂ ਮੰਡੀ ਗੋਬਿੰਦਗੜ੍ਹ ਦੀਆਂ ਬੰਦ ਹੋਈਆਂ 55 ਸਨਅਤਾਂ ਮੁੜ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਸਨਅਤਾਂ ਚਲਾਉਣ ਲਈ ਸਾਰੇ ਨਿਯਮਾਂ ਦੀ ਪਾਲਣਾ ਜ਼ਰੂਰੀ ਤੌਰ 'ਤੇ ਕਰਨ ਉਨ੍ਹਾਂ ਨੂੰ ਸਰਕਾਰ ਦਾ ਕੋਈ ਵੀ ਵਿਭਾਗ ਤੰਗ ਪ੍ਰੇਸ਼ਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਦਾ ਬਕਾਇਆ ਸਾਰਾ ਵੈਟ ਰਿਫੰਡ ਦਸੰਬਰ 2018 ਤੱਕ ਕਲੀਅਰ ਕਰ ਦਿੱਤਾ ਜਾਵੇਗਾ।ਸ੍ਰੀ ਅਰੋੜਾ ਨੇ ਐਲਾਨ ਕੀਤਾ ਕਿ ਸ਼ਹਿਰ ਲੁਧਿਆਣਾ ਦੀ ਸਨਅਤੀ ਮਹੱਤਤਾ ਨੂੰ ਦੇਖਦਿਆਂ ਇਥੇ ਇੱਕ ਹੋਰ ਫੋਕਲ ਪੁਆਇੰਟ ਵਿਕਸਤ ਕੀਤਾ ਜਾਵੇਗਾ, ਜਿਸ ਲਈ ਵਿਭਾਗ ਵੱਲੋਂ ਜਗ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਨਿੱਜੀ ਖੇਤਰ ਦੀ ਟੈਕਸਟਾਈਲ ਪਾਰਕ ਵੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਮੱਧਮ ਦਰਜੇ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਕੈਬਨਿਟ ਦੀ ਮਨਜ਼ੂਰੀ ਮਿਲਣ 'ਤੇ ਉਨ੍ਹਾਂ ਦੀ ਸਨਅਤਾਂ, ਜਿਨ੍ਹਾਂ ਦਾ ਬਿਜਲੀ ਦਾ ਲੋਡ ਜਿਆਦਾ ਹੈ, ਨੂੰ ਵੀ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮਿਲਿਆ ਕਰੇਗੀ। ਅੱਜ ਦੀ ਕੰਨਕਲੇਵ ਦੌਰਾਨ ਚਾਰ ਸੈਸ਼ਨ ਚੱਲੇ। ਜਿਨ੍ਹਾਂ ਵਿੱਚ 'ਉਦਘਾਟਨੀ ਸੈਸ਼ਨ', 'ਪੰਜਾਬ ਟੈਕਸਟਾਈਲ ਇੰਡਸਟਰੀ ਨੂੰ ਮੁਕਾਬਲੇ ਦੇ ਕਾਬਲ ਬਣਾਉਣ ਲਈ ਈਕੋ-ਸਿਸਟਮ ਤਿਆਰ ਕਰਨਾ', 'ਬਰੈਂਡ ਬਿਲਡਿੰਗ ਅਤੇ ਮਲਟੀ ਚੈਨਲ ਅਪ੍ਰੋਚ ਟੂ ਰੀਟੇਲ' ਅਤੇ 'ਪੰਜਾਬ ਨੂੰ ਰੇਡੀ ਫਾਰ ਟੈਕਨੀਕਲ ਟੈਕਸਟਾਈਲ ਬਨਾਉਣਾ' ਆਦਿ ਸ਼ਾਮਿਲ ਸੀ। ਇਸ ਪ੍ਰੋਗਰਾਮ ਦੀ ਸ਼ੁਰੂਆਤ  ਵਿੱਚ ਸ੍ਰੀ ਪ੍ਰਸ਼ਾਤ ਅਗਰਵਾਲ, ਸੰਯੁਕਤ ਮੈਨੇਜਿੰਗ ਡਾਇਰੈਕਟਰ ਟੈਕਸਟਾਈਲ, ਵਜ਼ੀਰ ਐਡਵਾਈਜ਼ਰਜ਼ ਨੇ ਪੰਜਾਬ ਵਿੱਚ ਟੈਕਸਟਾਈਲ ਖੇਤਰ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਅਤੇ ਹੋਰ ਪੱਖਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਟਰਾਈਡੈਂਟ ਸਮੂਹ ਦੇ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ, ਵਰਧਮਾਨ ਟੈਕਸਟਾਈਲ ਲਿਮਿਟਡ ਦੇ ਡਾਇਰੈਕਟਰ ਸ੍ਰੀ ਡੀ. ਐੱਲ. ਸ਼ਰਮਾ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਸ੍ਰੀ ਮਹੇਸ਼ ਖੰਨਾ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਅਤੇ ਹੋਰ ਹਾਜ਼ਰ ਸਨ। 

 

Tags: Sunder Sham Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD