Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਐਪੀਡੀਮਾਲੋਜਿਸਟ ਡਾ: ਅਵਨੀਤ ਰੰਧਾਵਾ ਨੇ ਬੱਚਿਆਂ ਨੂੰ ਜਾਗਰੂਕਦਾ ਸੈਮੀਨਾਰ ਦੌਰਾਨ ਡੇਂਗੂ ਬੁਖਾਰ ਬਾਰੇ ਦੱਸਿਆ

Web Admin

Web Admin

5 Dariya News

ਰੂਪਨਗਰ , 13 Jul 2018

Last updated on: Jul 13, 2018, 00:00 IST

ਵੈਕਟਰ ਬੋਰਨ ਬਿਮਾਰੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਹਰਿੰਦਰ ਕੌਰ ਜਨਸਮੂਹ ਨੂੰ ਡੇਂਗੂ/ਚਿਕਰਗੁਨੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਅਪੀਲ ਕਰਦੇ ਹੋਏ ਕਿਹਾ ਕਿ ਇਹ ਬਿਮਾਰੀਆ ਇੱਕ ਕਿਸਮ ਦਾ ਵਾਈਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਜਾਤੀ ਦੇ ਮੱਛਰ ਦੇ ਕੱਟਣ ਨਾਲ ਫੈਲਦੀਆਂ ਹਨ। ਇਹ ਮੱਛਰ ਸਾਫ ਅਤੇ ਖੜੇ ਹੋਏ ਪਾਣੀ ਵਿੱਚ ਪੈਂਦਾ ਹੁੰਦਾ ਹੈ।ਸਿਹਤ ਵਿਭਾਗ ਮਿਸ਼ਨ ਤੰਦਰੁਸਤ ਪੰਜਾਬ ਤਹਿਤ,ਜੁਲਾਈ ਮਹੀਨੇ ਨੂੰ ਡੈਂਗੂ ਵਿਰੋਧੀ ਮਹੀਨੇ ਦੇ ਤੌਰ ਤੇ ਮਨਾ ਰਿਹਾ ਹੈ, ਜਿਸ ਤਹਿਤ ਜਿਲ੍ਹਾ ਐਪੀਡੀਮਾਲੋਜਿਸਟ ਡਾ: ਅਵਨੀਤ ਰੰਧਾਵਾ ਨੇ ਕੇਂਦਰਿਆ ਵਿਦਿਆਲਿਆ ਪਾਵਰ ਕਲੋਨੀ, ਰੂਪਨਗਰ ਵਿਖੇ ਪ੍ਰਿੰਸੀਪਲ ਡਾ: ਮੇਧਾ ਉਪਾਧਿਆਏ ਦੀ ਮੌਜੂਦਗੀ ਵਿੱਚ ਬੱਚਿਆਂ ਨੂੰ ਜਾਗਰੂਕਦਾ ਸੈਮੀਨਾਰ ਦੌਰਾਨ ਦੱਸਿਆ ਕਿ ਡੇਂਗੂ ਬੁਖਾਰ ਵਿੱਚ ਮਰੀਜ ਨੂੰ ਤੇਜ ਬੁਖਾਰ, ਪੂਰੇ ਸਰੀਰ ਵਿੱਚ ਦਰਦ, ਅੱਖਾਂ ਵਿੱਚ ਲਾਲੀ ਹੋਣ, ਅੱਖਾਂ ਦੇ ਹੇਠਲੇ ਵਿੱਚ ਦਰਦ ਹੋਣ, ਜੀਅ ਕੱਚਾ ਜਾ ਉਲਟੀ ਆਉਣਾ ਅਤੇ ਸਰੀਰ ਵਿੱਚ ਪਲੈਟਲੈਂਟ ਦੀ ਕਮੀ ਹੋਣਾ, ਨੱਕ, ਮੂੰਹ, ਮਸੂੜਿਆ ਅਤੇ ਪਿਸਾਬ ਦੇ ਰਾਸਤੇ ਖੂਨ ਵੱਗਣਾ ਆਦਿ ਲੱਛਣ ਹੁੰਦੇ ਹਨ।ਉਨ੍ਹਾਂ ਦਸਿਆ ਕਿ  ਡੇਂਗੂ ਅਤੇ ਚਿਕਨਗੁਨੀਆ ਦੇ ਸ਼ੱਕੀ ਮਰੀਜਾ ਦਾ ਟੈਸਟ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਡੇਂਗੂ ਬੁਖਾਰ ਤੋਂ ਪੀੜਤ ਮਰੀਜਾਂ ਦਾ ਇਲਾਜ ਵੀ ਸਰਕਾਰੀ ਹਸਪਤਾਲ ਵਿੱਚ ਮੁਫਤ ਕੀਤਾ ਜਾਦਾ ਹੈ।

ਸਿਵਲ ਸਰਜਨ,ਰੂਪਨਗਰ ਨੇ ਦੱਸਿਆ ਕਿ ਵੈਕਟਰ ਬੋਰਨ ਬਿਮਾਰੀਆਂ ਦੇ ਕਾਰਣ/ਲੱਛਣ ਅਤੇ ਬਚਾਓ ਇਲਾਜ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋ ਹਰ ਸੁੱਕਰਵਾਰ ਨੂੰ ਲੋਕਾ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ, ਰੂਪਨਗਰ ਨੇ ਡੇਂਗੂ ਮੱਛਰ ਦੀ ਪੈਦਾਵਾਰ ਰੋਕਣ ਲਈ ਜਨਸਮੂਹ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਅਤੇ ਆਲੇ ਦੁਆਲੇ ਨੀਵੀਆ ਥਾਵਾਂ ਤੇ ਪਾਣੀ ਖੜਾ ਨਹੀ ਰਹਿਣ ਦੇਣਾ ਚਾਹੀਦਾ ਅਤੇ ਡੂਘੀਆਂ ਥਾਵਾਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ। ਘਰਾਂ ਵਿੱਚ ਫਰਿਜ ਦੀਆਂ ਟਰੇਆਂ ਅਤੇ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ।ਛੱਤ ਤੇ ਰੱਖੀਆਂ ਪਾਣੀ ਦੀਆਂ ਟੈਕੀਆਂ ਨੂੰ ਢੱਕ ਕੇ ਰੱਖੋ ਅਤੇ ਟਾਇਰਾਂ ਅਤੇ ਵਾਧੂ ਪਏ ਬਰਤਨਾਂ, ਗਮਲੇ, ਡਰੱਮ ਅਤੇ ਕਬਾੜ ਆਦਿ ਵਿੱਚ ਪਾਣੀ ਇੱਕਠਾ ਨਹੀ ਹੋਣ ਦੇਣਾ ਚਾਹੀਦਾ। ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ ਤਾਂ ਜੋ ਦਿਨ ਵੇਲੇ ਵੀ ਮੱਛਰ ਨਾ ਕੱਟ ਸਕੇ। ਰਾਤ ਅਤੇ ਦਿਨ ਸਮੇਂ ਵੀ ਸੋਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂઠઠਆਦਿ ਦੀ ਵਰਤੋ ਕਰਨੀ ਚਾਹੀਦੀ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਕਿਸੇ ਵੀ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਸਬ ਸੈਂਟਰ/ਡਿਸਪੈਸਰੀ ਜਾਂ ਹਸਪਤਾਲ ਨਾਲ ਸਪੰਰਕ ਕਰਨਾ ਚਾਹੀਦਾ ਹੈ।

 

Tags: Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD