Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਰੱਗ ਵਿਭਾਗ ਵਲੋਂ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ

Web Admin

Web Admin

5 Dariya News

ਰੂਪਨਗਰ , 13 Jul 2018

Last updated on: Jul 13, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਰੱਗ ਵਿਭਾਗ ਵਲੋਂ ਦਵਾਈਆਂ ਦੀਆਂ ਦੁਕਾਨਾਂ ਦੀ ਸ਼ੁਰੂ ਕੀਤੀ ਗਈ ਚੈਕਿੰਗ ਦੇ ਤਹਿਤ ਅੱਜ ਜਿਲਾ ਡਰੱਗਜ ਕੰਟਰੋਲ ਅਧਿਕਾਰੀ ਰੂਪਨਗਰ ਨੇ ਸਿਵਲ ਹਸਪਤਾਲ ਰੂਪਨਗਰ ਦੇ ਸਾਹਮਣੇ ਸਥਿਤ ਦਵਾਈਆਂ ਦੀਆਂ ਦੁਕਾਨਾਂ ਦੀ ਅਚਾਨਕ ਚੈਕਿੰਗ ਕੀਤੀ। ਇਸ ਸਬੰਧ 'ਚ ਡੀਸੀਓ ਸ਼੍ਰੀ ਬਲਰਾਮ ਲੂਥਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ 'ਚ ਮੈਡੀਕਲ ਨਸ਼ੇ ਨੂੰ ਜੜ ਤੋਂ ਸਮਾਪਤ ਕਰਨ ਲਈ ਜਿਲਾ ਪ੍ਰਸਾਸ਼ਨਿਕ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਰੂਪਨਗਰ ਗੁਰਨੀਤ ਤੇਜ ਦੇ ਨਿਰਦੇਸ਼ਾਂ ਤੇ ਰੋਜਾਨਾ ਜਿਲੇ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਲਾ ਸਿਵਲ ਸਰਜਨ ਡਾ. ਹਰਿੰਦਰ ਕੌਰ ਦੇ ਆਦੇਸ਼ਾਂ ਤੇ ਅੱਜ ਸਿਵਲ ਹਸਪਤਾਲ ਦੇ ਸਾਹਮਣੇ ਸਥਿਤ ਪਾਲ ਮੈਡੀਕਲ ਸਟੋਰ ਅਤੇ ਪੰਜਾਬ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਗਈ। ਉਨਾਂ ਦੱਸਿਆ ਕਿ ਚੈਕਿੰਗ ਦੇ ਦੌਰਾਨ ਉਕਤ ਦੁਕਾਨਾਂ ਦਾ ਖ੍ਰੀਦ ਅਤੇ ਵਿੱਕਰੀ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ ਜੋ ਸਹੀ ਪਾਇਆ ਗਿਆ। ਲੂਥਰਾ ਨੇ ਸਾਰੇ ਦਵਾਈ ਵਿਕਰੇਤਾਵਾਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਦਵਾਈ ਦੀ ਵਿੱਕਰੀ ਫਰਮਾਸਿਸਟ ਦੀ ਦੇਖ-ਰੇਖ 'ਚ ਹੀ ਕੀਤੀ ਜਾਵੇ। ਉਨਾਂ ਕਿਹਾ ਕਿ ਸਾਰੇ ਦਵਾਈ ਵਿਕਰੇਤਾਵਾਂ ਲਈ ਸ਼ਡਿਊਲ ਐਚ.ਵੰਨ ਦੇ ਤਹਿਤ ਪਾਬੰਦੀਸ਼ੁਦਾ ਦਵਾਈਆਂ ਦਾ ਰਿਕਾਰਡ ਰੱਖਣਾ ਜਰੂਰੀ ਹੈ, ਅਜਿਹਾ ਨਾ ਕਰਨ ਤੇ ਦਵਾਈ ਵਿਕਰੇਤਾਵਾਂ ਤੇ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਲੂਥਰਾ ਨੇ ਡਿਸਪੋਜਲ ਸਰਿੰਜਾਂ ਤੇ ਵੀ ਸਖਤ ਨੋਟਿਸ ਲੈਂਦੇ ਹੋਏ ਕਿਹਾ ਕਿ ਸਰਿੰਜਾਂ ਦੀ ਵਿੱਕਰੀ ਵੀ ਡਾਕਟਰ ਦੀ ਪਰਚੀ ਤੇ ਕੀਤੀ ਜਾਵੇ ਤਾਂ ਕਿ ਗੈਰ ਕਾਨੂੰਨੀ ਢੰਗ ਨਾਲ ਸਰਿੰਜਾਂ ਦੀ ਹੋ ਰਹੀ ਵਿੱਕਰੀ ਤੇ ਕਾਬੂ ਪਾਇਆ ਜਾ ਸਕੇ।

 

Tags: Tandarust Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD