Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹੇ ਦੇ ਸਮੂਹ ਏਡਿਡ, ਨਾਨ ਏਡਿਡ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਤੇ ਪ੍ਰਬੰਧਕਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ : ਕੰਵਲਪ੍ਰੀਤ ਬਰਾੜ

ਸਕੂਲੀ ਬੱਸਾਂ ਵਿੱਚ 15 ਦਿਨਾਂ ਦੇ ਅੰਦਰ ਸੀ.ਸੀ.ਟੀ.ਵੀ. ਕੈਮਰੇ, ਮਹਿਲਾ ਅਟੈਂਡੈਂਟ, ਫਸਟ ਏਡ ਬਾਕਸ ਰੱਖਣੇ ਹੋਣਗੇ ਲਾਜ਼ਮੀ, ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਕਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 13 Jul 2018

Last updated on: Jul 13, 2018, 00:00 IST

ਜ਼ਿਲ੍ਹੇ ਦੇ ਸਮੂਹ ਏਡਿਡ, ਨਾਨ ਏਡਿਡ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀ ਤੇ ਪ੍ਰਬੰਧਕ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਅਤੇ ਸਾਰੀਆਂ ਸਕੂਲੀ ਬੱਸਾਂ ਵਿੱਚ 15 ਦਿਨਾਂ ਦੇ ਅੰਦਰਅੰਦਰ ਚਾਲੂ ਹਾਲਤ ਵਿੱਚ ਸੀ.ਸੀ.ਟੀ.ਵੀ. ਕੈਮਰੇ , ਲੜਕੀਆਂ ਨੂੰ ਸਕੂਲ ਛੱਡਣ ਤੇ ਲੈ ਕੇ ਆਉਣ ਵਾਲੀਆਂ ਬੱਸਾਂ ਵਿੱਚ ਮਹਿਲਾ ਅਟੈਂਡੈਂਟ, ਸਪੀਡ ਗਵਰਨੈਸ, ਫਸਟ ਏਡ ਬਾਕਸ ਅਤੇ ਹੋਰ ਸ਼ਰਤਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਜਿਹੜੇ ਸਕੂਲ 15 ਦਿਨਾਂ ਵਿੱਚ ਵੀ ਇਨ੍ਹਾਂ ਸ਼ਰਤਾਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਬੱਚਤ ਭਵਨ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਏਡਿਡ, ਨਾਨ ਏਡਿਡ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲਾਂ ਨੂੰ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਸ ਭਾਵੇਂ ਕਿ ਸਕੂਲ ਵੱਲੋਂ ਠੇਕੇ 'ਤੇ ਲਈ ਹੋਵੇ ਜੇਕਰ ਉਸ ਵਿੱਚ ਵੀ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਦਿੱਤੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਵੀ ਸਬੰਧਤ ਸਕੂਲ ਦਾ ਪ੍ਰਿੰਸੀਪਲ ਤੇ ਪ੍ਰਬੰਧਕਾਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਜਿੰਦਗੀ ਨਾਲ ਜੁੜੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੇ ਜ਼ਿਲ੍ਹਾ ਟਰੈਫਿਕ ਇੰਚਾਰਜ ਇੰਸਪੈਕਟਰ ਹੇਮੰਤ ਕੁਮਾਰ ਨੂੰ ਆਦੇਸ਼ ਦਿੱਤੇ ਕਿ 15 ਦਿਨਾਂ ਬਾਅਦ ਸਕੂਲੀ ਬੱਸਾਂ ਦੀ ਨਿਰੰਤਰ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿਸ ਬੱਸ ਵਿੱਚ ਵੀ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਹੋਣ ਉਸ ਬੱਸ ਨੂੰ ਤੁਰੰਤ ਇੰਮਪੋਂਡ ਕਰਕੇ ਸਕੂਲ ਪ੍ਰਬੰਧਕਾਂ ਵਿਰੁੱਧ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਵੀ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ 'ਤੇ ਜੋਰ ਦਿੱਤਾ ਗਿਆ ਹੈ ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਆਨੰਦ ਸਾਗਰ ਸ਼ਰਮਾ, ਬਾਲ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਅਵਤਾਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਲੀਗਲਕਮਪ੍ਰੋਬੇਸ਼ਨ ਅਫਸਰ ਸਰੂ ਸ਼ਰਮਾ, ਕਾਊਂਸਲਰ ਅਨਿਲ ਕੁਮਾਰ, ਸ਼ੋਸ਼ਲ ਵਰਕਰ ਰਿੰਕਲੀਨ ਢਿੱਲੋਂ ਤੇ ਗੁਰਸ਼ਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਏਡਿਡ, ਨਾਨ ਏਡਿਡ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਤੇ ਪ੍ਰਬੰਧਕ ਹਾਜਰ ਸਨ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD