Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਆਨਲਾਈਨ ਰਜਿਸਟਰੀਆਂ ਦੀ ਸਹੂਲਤ ਨਾਲ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜ਼ਾਤ ਮਿਲੀ

ਹਰੇਕ ਸਬ ਰਜਿਸਟਰਾਰ ਦਫ਼ਤਰ ਵਿੱਚ ਹੈੱਲਪ ਡੈੱਸਕ ਚਾਲੂ ਕੀਤੇ- ਪ੍ਰਦੀਪ ਕੁਮਾਰ ਅਗਰਵਾਲ

ਪ੍ਰਦੀਪ ਕੁਮਾਰ ਅਗਰਵਾਲ
ਪ੍ਰਦੀਪ ਕੁਮਾਰ ਅਗਰਵਾਲ

Web Admin

Web Admin

5 Dariya News

ਲੁਧਿਆਣਾ , 14 Jul 2018

Last updated on: Jul 14, 2018, 00:00 IST

ਸੂਬੇ ਦੇ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਲਈ ਹੋਰ ਸੌਖ ਮੁਹੱਈਆ ਕਰਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਹੁਣ ਸਾਰੇ 15 ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਰਜਿਸਟਰੀਆਂ ਆਨਲਾਈਨ ਹੋ ਰਹੀਆਂ ਹਨ ਅਤੇ ਰਜਿਸਟਰੀ ਲਈ ਅਪਾਇੰਟਮੈਂਟ ਵੀ ਆਨਲਾਈਨ ਹੀ ਮਿਲ ਰਹੀ ਹੈ, ਜਿਸ ਦਾ ਆਮ ਲੋਕ ਭਰਪੂਰ ਲਾਭ ਲੈ ਰਹੇ ਹਨ। ਇਹ ਸਹੂਲਤ ਮਿਤੀ 22 ਜੂਨ, 2018 ਤੋਂ ਸ਼ੁਰੂ ਹੋਈ ਸੀ, ਜਿਸ ਦਾ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱੱਕ 3536 ਲੋਕ ਲਾਭ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਨਵੇਂ ਸਿਸਟਮ ਨਾਲ ਹੁਣ ਲੋਕਾਂ ਨੂੰ ਰਜਿਸਟਰੇਸ਼ਨ ਕੰਮ ਲਈ ਵਾਰ-ਵਾਰ ਸਬ-ਰਜਿਸਟਰਾਰ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰਜਿਸਟਰੀ ਦੇ ਭਾਅ, ਫੀਸ ਅਤੇ ਹੋਰ ਪ੍ਰਕਿਰਿਆ ਲਈ ਕਿਸੇ ਤਰ੍ਹਾਂ ਦੀ ਕੋਈ ਸ਼ੰਕਾ ਵੀ ਨਹੀਂ ਰਹਿੰਦੀ। ਹੁਣ ਲੋਕ ਜ਼ਮੀਨ ਦੀ ਰਜਿਸਟਰੀ ਲਈ ਆਪਣੇ ਘਰੋਂ ਬੈਠੇ ਹੀ ਵੈੱਬਸਾਈਟ www.igrpunjab.gov.in 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪ੍ਰਕਿਰਿਆ ਬਹੁਤ ਹੀ ਸਰਲ ਅਤੇ ਸੁਰੱਖਿਅਤ ਹੈ। 

ਇਸ ਤੋਂ ਇਲਾਵਾ ਲੋਕ ਇਸ ਸੇਵਾ ਨਾਲ ਹਫ਼ਤੇ ਦੇ ਹਰੇਕ ਦਿਨ ਕਿਸੇ ਵੀ ਵੇਲ੍ਹੇ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਆਨਲਾਈਨ ਰਜਿਸਟਰੇਸ਼ਨ ਤੋਂ ਬਿਨਾ ਕੋਈ ਵੀ ਰਜਿਸਟਰੀ ਨਹੀਂ ਹੋ ਰਹੀ ਹੈ। ਨੈਸ਼ਨਲ ਜੈਨੇਰਿਕ ਡਾਕੂਮੈਂਟ ਰਜਿਸਟਰੇਸ਼ਨ ਸਿਸਟਮ ਤਹਿਤ ਰਜਿਸਟਰੀ ਲਈ ਲੋੜੀਂਦੀ ਸਟੈਂਪ ਡਿਊਟੀ, ਫੀਸ ਅਤੇ ਹੋਰ ਖਰਚੇ ਵੀ ਆਨਲਾਈਨ ਹੀ ਤੈਅ ਹੋ ਜਾਂਦੀ ਹੈ। ਇਸ ਸਿਸਟਮ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਦੀ ਰਜਿਸਟਰੀ ਲਿਖ਼ਣ ਵਾਲੇ ਲੋਕਾਂ (ਡੀਡ ਰਾਈਟਰਜ਼) 'ਤੇ ਨਿਰਭਰਤਾ ਬਹੁਤ ਘੱਟ ਗਈ ਹੈ। ਲੋਕਾਂ ਦੀ ਜਾਣਕਾਰੀ ਅਤੇ ਸਹੂਲਤ ਲਈ ਹਰੇਕ ਸਬ ਰਜਿਸਟਰਾਰ ਦਫ਼ਤਰ ਵਿੱਚ ਹੈੱਲਪ ਡੈੱਸਕ ਚਾਲੂ ਕਰ ਦਿੱਤੇ ਗਏ ਹਨ।  ਸ੍ਰੀ ਅਗਰਵਾਲ ਨੇ ਕਿਹਾ ਕਿ ਪਹਿਲਾਂ ਦੇਖਣ ਵਿੱਚ ਆਉਂਦਾ ਸੀ ਕਿ ਰਜਿਸਟਰੀਆਂ ਲਈ ਪਾਏ ਜਾਂਦੇ ਗਵਾਹ ਬਾਅਦ ਵਿੱਚ ਮੁਕਰ ਜਾਇਆ ਕਰਦੇ ਸਨ ਪਰ ਹੁਣ ਇਸ ਸਿਸਟਮ ਨਾਲ ਖਰੀਦਦਾਰ, ਵੇਚਦਾਰ ਅਤੇ ਗਵਾਹਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਲੱਗਦੀ ਹੈ, ਜਿਸ ਨਾਲ ਉਹ ਮੁਕਰ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਸਿਸਟਮ ਨਾਲ ਕੰਪਿਊਟਰਾਈਜ਼ ਭੌਂ ਰਿਕਾਰਡ ਡਾਟਾ ਵੀ ਲਿੰਕ ਕਰ ਦਿੱਤਾ ਜਾਵੇਗਾ ਤਾਂ ਜੋ ਗਲਤ ਰਜਿਸਟਰੀਆਂ ਹੋਣ ਦਾ ਕੰਮ ਵੀ ਮੁਕੰਮਲ ਬੰਦ ਹੋ ਜਾਵੇ। 

 

Tags: DC Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD