Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 12180 ਕੇਸ ਰੱਖੇ, ਜਿਨ੍ਹਾ ਵਿੱਚੋਂ 3254 ਕੇਸਾਂ ਦਾ ਨਿਪਟਾਰਾ ਦੋਹਾ ਧਿਰਾ ਦੀ ਸਹਿਮਤੀ ਰਾਹੀਂ ਕਰਵਾਇਆ

ਅਗਲੀ ਨੈਸ਼ਨਲ ਲੋਕ ਅਦਾਲਤ 08 ਸਤੰਬਰ- 2018 ਨੂੰ ਜਿਲ੍ਹਾ ਕਚਿਹਰੀਆਂ ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾਵੇਗੀ- ਜ਼ਿਲ੍ਹਾ ਤੇ ਸੈਸ਼ਨ ਜੱਜ

Web Admin

Web Admin

5 Dariya News

ਲੁਧਿਆਣਾ , 14 Jul 2018

Last updated on: Jul 14, 2018, 00:00 IST

ਅੱਜ ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਜਾਰੀ ਹੋਇਆਂ ਹਦਾਇਤਾਂ ਦੀ ਅਨੁਸਾਰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਸ੍ਰੀ ਗੁਰਬੀਰ ਸਿੰਘ , ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਲੁਧਿਆਣਾ ਦੀ ਪ੍ਰਧਾਨਗੀ ਅਤੇ ਡਾ.ਗੁਰਪ੍ਰੀਤ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਦੀ ਦੇਖ ਰੇਖ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੋਰਟਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਕ੍ਰਿਮੀਨਲ ਕਪਾਂਊਡਏਬਲ ਕੇਸ, 138 ਐਨ.ਆਈ ਐਕਟ, ਬੈਕ ਰਿਕਵਰੀ ਕੇਸ ਵਿਆਹ ਸਬੰਧੀ ਝਗੜੇ, ਲੇਬਰ, ਜ਼ਮੀਨੀ, ਬਿਜਲੀ ਬਿੱਲ ਕੇਸ, ਪਾਣੀ  ਦੇ ਬਿੱਲ, ਸਰਵਿਸ ਮੈਟਰ, ਰੈਵਨਿਊ ਕੇਸ ਅਤੇ ਹੋਰ ਸਿਵਲ ਕੇਸਾਂ ਦੇ ਨਿਪਟਾਰੇ ਲਈ 19 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸਦੀ ਪ੍ਰਧਾਨਗੀ ਨਿਆਇਕ ਅਧਿਕਾਰੀ ਸਾਹਿਬਾਨ ਸ੍ਰੀ ਅਰੁਣਵੀਰ ਵਸ਼ਿਸਟ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਲੁਧਿਆਣਾ, ਸ੍ਰੀ ਅਰੁਨ ਕੁਮਾਰ ਅਗਰਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਲੁਧਿਆਣਾ, ਮੈਡਮ ਸੋਨਿਆ ਕਿੰਨਰਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਲੁਧਿਆਣਾ, ਮੈਡਮ ਮਨਦੀਪ ਕੌਰ ਬੇਦੀ, ਪ੍ਰਧਾਨਗੀ ਅਗ਼ਸਰ, ਲੇਬਰ ਕੋਰਟ, ਸ੍ਰੀ ਐਸ.ਕੇ. ਅੋਰੜਾ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਲੁਧਿਆਣਾ, ਸ੍ਰੀ ਵਿੱਕਰਾਂਤ ਕੁਮਾਰ, ਸਿਵਲ ਜੱਜ (ਸੀਨੀਅਰ ਡਵੀਜ਼ਨ), ਲੁਧਿਅਣਾ, ਮੈਡਮ ਪ੍ਰੀਤੀ ਸੁਖੀਜਾ,ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਲੁਧਿਆਣਾ, ਸ੍ਰੀ ਰਵਨੀਤ ਸਿੰਘ, ਸ੍ਰੀ ਮੈਡਮ ਇੰਦੂ ਬਾਲਾ, ਸ੍ਰੀ ਭੁਪਿੰਦਰ ਮਿੱਤਲ, ਸ੍ਰੀ ਰਜਿੰਦਰ ਸਿੰਘ ਤੇਜ਼ੀ, ਮੈਡਮ ਏਕਤਾ, ਸ੍ਰੀ ਗੁਰਦਰਸ਼ਨ ਸਿੰਘ, ਸ੍ਰੀ ਦੇਵਨੂਰ ਸਿੰਘ, ਸ੍ਰੀ ਵਿਸ਼ਵ ਗੁਪਤਾ, ਜੇ.ਐਮ..ਆਈ.ਸੀ, ਲੁਧਿਆਣਾ  ਅਤੇ ਇਸ ਤੋਂ ਇਲਾਵਾ ਸਬ ਡਵੀਜ਼ਨਾਂ ਵਿਖੇ ਮੈਡਮ ਪ੍ਰਤੀਮਾ ਅੋਰੜਾਂ, ਸਿਵਲ ਜੱਜ ਜੂਨੀਅਰ ਡਵੀਜ਼ਨ-ਕਮ-ਜੇ.ਐਮ.ਆਈ.ਸੀ. ਸਮਰਾਲਾ, ਸ੍ਰੀ ਕਰਨਵੀਰ ਸਿੰਘ ਮਜੂ, ਸਿਵਲ ਜੱਜ ਜੂਨੀਅਰ ਡਵੀਜ਼ਨ-ਕਮ-ਜੇ.ਐਮ.ਆਈ.ਸੀ. ਜਗਰਾਂਓ, ਮੈਡਮ ਸ਼ਿਵਾਨਗੀ ਸੰਗਰ, ਸਿਵਲ ਜੱਜ ਜੂਨੀਅਰ ਡਵੀਜ਼ਨ-ਕਮ-ਜੇ.ਐਮ.ਆਈ.ਸੀ. ਖੰਨਾ ਅਤੇ ਮੈਡਮ ਹਰਸਿਮਰਨਜੀਤ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ-ਕਮ-ਜੇ.ਐਮ.ਆਈ.ਸੀ. ਪਾਇਲ ਵੱਲੋਂ ਕੀਤੀ ਗਈ ਅਤੇ ਲੋਕ ਅਦਾਲਤ ਬੈਂਚਾਂ ਦੇ ਪ੍ਰਧਾਨਗੀ ਅਫਸਰਾਂ ਦੀ ਸਹਾਇਤਾ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਉਘੇ ਸਮਾਜ ਸੇਵਕ ਅਤੇ ਇੱਕ ਸੀਨੀਅਰ ਐਡਵੋਕੇਟ ਨੂੰ  ਉਨ੍ਹਾਂ ਦੇ ਸਹਿਯੋਗ ਲਈ ਬਤੌਰ ਮੈਂਬਰ ਨਾਮਜਦ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੇ ਦੌਰਾਨ ਿਜ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇੱਕ ਨਵੇਂ ਕਿਸਮ ਦੀ ਪਹਿਲ ਕੀਤੀ ਗਈ ਜਿੱਥੇ ਟਰਾਂਸਜੈਡਰ ਭਾਈਚਾਰੇ ਨਾਲ ਸਬੰਧਤ ਮੋਹਿਨੀ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਸਮਾਜ ਭਲਾਈ ਦੇ ਕੰਮ ਕਰ ਰਹੀ ਹੈ ਉਸ ਨੂੰ ਨੈਸ਼ਨਲ ਲੋਕ ਅਦਾਲਤ ਵਿੱਚ ਬਤੌਰ ਮੈਂਬਰ ਨਾਮਂਦ ਕੀਤਾ ਗਿਆ। 

 ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 12180 ਕੇਸ ਰੱਖੇ ਗਏ ਜਿਨ੍ਹਾ ਵਿੱਚੋਂ 3254 ਕੇਸਾਂ ਦਾ ਨਿਪਟਾਰਾ ਦੋਹਾ ਧਿਰਾ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਸ ਨੈਸ਼ਨਲ ਲੋਕ ਅਦਾਲਤ ਦੇ ਪੁਰਜੋਰ ਪ੍ਰਚਾਰ ਕਾਰਨ ਇਸ ਨੈਸ਼ਨਲ ਲੋਕ ਅਦਾਲਤ ਦੇ ਦੌਰਾਨ   37,00,60,891/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਨੈਸ਼ਨਲ ਲੋਕ ਅਦਾਲਤ ਦੇ ਦੌਰਾਨ ਸ੍ਰੀ ਰਜਿੰਦਰ ਸਿੰਘ ਤੇਜ਼ੀ, ਜੇ.ਐਮ.ਆਈ.ਸੀ., ਲੁਧਿਆਣਾ ਦਾ ਬੈਚ ਵਿਸ਼ੇਸ਼ ਤੌਰ ਤੇ ਬੈਂਕਾਂ ਦੇ ਕੇਸਾਂ ਦੇ ਨਿਪਟਾਰੇ ਦੇ ਲਈ ਗਠਿਤ ਕੀਤਾ ਗਿਆ ਸੀ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹੇਠ ਦਿੱਤੇ ਵੇਰਵੇ ਅਨੁਸਾਰ ਕੇਸਾਂ ਦੇ ਨਿਪਟਾਰੇ ਕੀਤੇ ਗਏ ਜ਼ਿਨ੍ਹਾਂ ਵਿੱਚ ਸ੍ਰੀ ਲਾਲ ਜੀ ਪ੍ਰਸ਼ਾਦ ਦੀ ਰਕਮ 140,567/- ਰੁਪਏ ਵਿਚੋ 16000/-, ਸ੍ਰੀ ਹਰੀਸ਼ ਕੁਮਾਰ ਦਾ ਕਲੇਮ ਦੀ ਰਕਮ 68,000/- ਵਿੱਚੋਂ 7000/- ਰੁਪਏ, ਸ੍ਰੀ ਸ਼ਾਹਦੀਨ ਦਾ ਕਲੇਮ ਦੀ ਰਕਮ 158,000/- ਵਿੱਚੋਂ  20,000/-,  ਸ੍ਰੀ ਮੁਕੇਸ਼ ਮਸੀਹ ਦੀ ਕਲੇਮ ਰਕਮ 232,198/- ਵਿੱਚੋਂ  35,000/- ਰੁਪਏ, ਸ੍ਰੀ ਐਸ. ਵਿਲੀਅਮ ਦੀ ਕਲੇਮ ਰਕਮ 2,23,423/- ਵਿੱਚੋਂ 20,000/- , ਸ੍ਰੀ ਰੌਬਿਨ ਸੈਮੂਅਲ ਦੀ ਕਲੇਮ ਰਕਮ 1,22,200/- ਵਿੱਚੋਂ 13,000/- ਰੁਪਏ ਅਤੇ ਸ੍ਰੀ ਅਸ਼ੋਕ ਕੁਮਾਰ ਦੀ ਕਲੇਮ ਰਕਮ 2,38,000/-  ਵਿੱਚੋਂ 50,000/- ਰੁਪਏ ਦੇਣ ਦੀ ਸਹਿਮਤੀ ਬਣੀ ਹੈ।

 ਇਸ ਮੌਕੇ ਸ੍ਰੀ ਗੁਰਬੀਰ ਸਿੰਘ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੇ ਲਾਭਾਂ ਤੇ ਚਾਨਣਾ ਪਾਉਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ  ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ  ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵੱਧਦਾ ਹੈ ਅਤੇ  ਇਸ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਹੈ, ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਲਗਾਓ ਛੇਤੀ ਅਤੇ ਸਸਤਾ ਨਿਆਂ ਪਾਓ।ਇਸ ਤੋਂ ਇਲਾਵਾ ਸ੍ਰੀ ਗੁਰਬੀਰ ਸਿੰਘ ਜੀ ਨੇ ਇਹ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 08 ਸਤੰਬਰ- 2018 ਨੂੰ ਜਿਲ੍ਹਾ ਕਚਿਹਰੀਆਂ ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾਵੇਗੀ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD