Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਵਾਈ ਵਿਕਰੇਤਾਵਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਭਰੋਸਾ, ਡਿਪਟੀ ਕਮਿਸ਼ਨ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਯਕੀਨ

ਹੁਣ ਚੈਕਿੰਗ ਐੱਸ. ਡੀ. ਐੱਮ. ਜਾਂ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਦੀ ਹਾਜ਼ਰੀ ਵਿੱਚ ਹੀ ਹੋਵੇਗੀ

Web Admin

Web Admin

5 Dariya News

ਲੁਧਿਆਣਾ , 15 Jul 2018

Last updated on: Jul 15, 2018, 00:00 IST

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਚਲਦੇ ਹੋਏ ਕੈਮਿਸਟ ਐਸੋਸੀਏਸ਼ਨ ਲੁਧਿਆਣਾ ਨੇ ਕੁਝ ਮੁਸ਼ਕਿਲਾਂ ਕਾਰਨ ਪਿਛਲੇ ਦਿਨਾਂ ਤੋਂ ਹੜਤਾਲ ਕੀਤੀ ਹੋਈ ਸੀ। ਇਨ੍ਹਾਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਅੱਜ ਮੀਟਿੰਗ ਅਹੁਦੇਦਾਰਾਂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ  ਪ੍ਰਦੀਪ ਕੁਮਾਰ ਅਗਰਵਾਲ ਵਿਚਕਾਰ ਹੋਈ।ਇਸ ਮੀਟਿੰਗ ਵਿੱਚ ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਵੀ ਹਾਜ਼ਰ ਸਨ। ਬਹੁਤ ਹੀ ਸਾਰਥਿਕ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਕੈਮਿਸਟ  ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀਆਂ ਜਾਇਜ਼ ਮੰਗਾਂ ਦਾ ਢੁੱਕਵਾਂ ਹੱਲ ਕੱਢਣ ਦਾ ਯਕੀਨ ਦਿਵਾਉਂਦਿਆਂ ਹੜਤਾਲ ਵਾਪਸ ਲੈਣ ਲਈ ਕਿਹਾ।ਅਹੁਦੇਦਾਰਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਪੁਲਿਸ ਕਮਿਸ਼ਨਰ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਹੜਤਾਲ ਵਾਪਸ ਲੈ ਲਈ ਜਾਵੇਗੀ।ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਕੈਮਿਸਟ ਦੁਕਾਨ ਦੀ ਚੈਕਿੰਗ ਸਮੇਂ ਤਹਿਸੀਲਦਾਰ ਜਾਂ ਐੱਸ.ਡੀ.ਐੱਮ. ਪੱਧਰ ਤੋਂ ਘੱਟ ਅਧਿਕਾਰੀ ਨਹੀਂ ਜਾਵੇਗਾ। ਸਿਹਤ ਵਿਭਾਗ ਦੇ ਅਧਿਕਾਰੀ ਪਹਿਲਾਂ ਹੀ ਆਪਣੇ ਅਧਿਕਾਰ ਅਨੁਸਾਰ ਇਸ ਤਰਾਂ ਦੀ ਚੈਕਿੰਗ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਉਦੋਂ ਹੀ ਸੂਚਿਤ ਕੀਤਾ ਜਾਵੇ ਤੇ ਮੱਦਦ ਲਈ ਜਾਵੇ ਜਦੋਂ ਸ਼ਾਪ ਤੋਂ ਕੋਈ ਗੈਰ ਕਾਨੂੰਨੀ ਚੀਜ਼ ਪ੍ਰਾਪਤ ਹੁੰਦੀ ਹੈ ਨਹੀਂ ਤਾਂ ਸਿਵਲ ਜਾਂ ਸਿਹਤ ਵਿਭਾਗ ਦੇ ਅਧਿਕਾਰੀ ਹੀ ਚੈਕਿੰਗ ਕਰਨ। ਉਨ੍ਹਾਂ ਆਪਣਾ ਸ਼ਾਪ ਦਾ ਰਿਕਾਰਡ ਪੂਰੀ ਤਰ•ਾਂ ਅਪਡੇਟ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦਾ ਨਸ਼ਾ ਨਾ ਵੇਚਿਆ ਜਾਵੇ। ਉਨ੍ਹਾਂ ਐੱਸ.ਡੀ.ਐੱਮ. ਅਤੇ ਐੱਸ.ਐੱਮ.ਓ. ਨੂੰ ਆਪਣੇ ਦਫਤਰਾਂ ਵਿੱਚ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ, ਜਿਸ ਵਿੱਚ ਪੁਲਿਸ ਦੇ ਅਧਿਕਾਰੀ ਸ਼ਾਮਿਲ ਹੋਣ। ਸਿਵਲ ਸਰਜਨ ਡਾ. ਪਰਵਿੰਦਰਪਾਲ ਸਿੰਘ ਸਿੱਧੂ ਵੱਲੋਂ ਕੈਮਿਸਟਾਂ ਨੂੰ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਤੁਰੰਤ ਹੜਤਾਲ ਵਾਪਸ ਲੈਣ ਲਈ ਅਪੀਲ ਕੀਤੀ।ਕੈਮਿਸਟ ਅਹੁਦੇਦਾਰਾਂ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਗੈਰ ਕਾਨੂੰਨੀ ਧੰਦਾ ਕਰਦਾ ਹੈ ਤਾਂ ਅਸੀਂ ਉਸ ਦਾ ਬਿਲਕੁਲ ਸਾਥ ਨਹੀਂ ਦੇਵਾਂਗੇ। ਮੀਟਿੰਗ ਵਿੱਚ ਸ਼੍ਰੀ ਅਸ਼ੋਕ ਪੁਰੀ ਪ੍ਰਧਾਨ, ਪੰਜਾਬ ਪ੍ਰਧਾਨ ਸ਼੍ਰੀ ਗੁਰਬਖਸ਼ ਸਿੰਘ ਚਾਵਲਾ, ਜ. ਸੈਕਟਰੀ ਸ਼੍ਰੀ ਰਾਕੇਸ਼ ਕਾਲੜਾ, ਚੇਅਰਮੈਨ ਸ਼੍ਰੀ ਵਿਨੋਦ ਸ਼ਰਮਾ, ਸ਼੍ਰੀ ਇੰਦਰਜੀਤ ਸਿੰਘ, ਸ੍ਰੀ ਵਿਰੰਦਰ ਧੀਮਾਨ, ਸ਼੍ਰੀ ਕਰਨ ਲਾਡੀ, ਸ਼੍ਰੀ ਅਸ਼ਵਨੀ ਕੁਮਾਰ, ਸ਼੍ਰੀ ਰਾਜਵੰਤ 

 

Tags: Anti Drug Mission , DC Ludhiana , Civil Surgeon Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD