Sunday, 12 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ

 

ਕਾਂਗਰਸ ਸਰਕਾਰ ਨੇ ਕੀਤਾ ਪੱਛੜੀ ਸ਼੍ਰੇਣੀ ਵਰਗ ਨਾਲ ਵੱਡਾ ਧੋਖਾ: ਰਵਿੰਦਰ ਸਿੰਘ ਬ੍ਰਹਮਪੁਰਾ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 15 Jul 2018

ਕਾਂਗਰਸ ਸਰਕਾਰ ਨੂੰ ਪੰਜਾਬ ਵਿੱਚ ਬਣਿਆ ਲੰਮਾਂ ਸਮਾਂ ਹੋ ਗਿਆ ਹੈ ਪਰ ਇਸ ਰਾਜੇ ਦੀ ਸਰਕਾਰ ਨੇ ਉਹ ਹਰ ਇੱਕ ਸਹੁਲਤ ਨੂੰ ਠੱਪ ਕਰਕੇ ਰੱਖ ਦਿੱਤਾ ਹੈ ਜੋ ਸ਼ੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵੱਲੋਂ ਆਮ ਜਨਤਾ ਲਈ ਚਲਾਈਆਂ ਗਈਆਂ ਸਨ ਅਤੇ ਇਸ ਤਾਨਾਸ਼ਾਹ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸੇ ਵੀ ਗ਼ਰੀਬ ਵਰਗ ਦੇ ਜਾਤੀ ਦੇ ਲੋਕਾਂ ਨੂੰ ਕੋਈ ਵੀ ਬਣਦਾ ਮਾਾਨ - ਸਨਮਾਨ ਨਹੀ ਦਿੱਤਾ ਹੈ, ਪੱਛੜੀ ਸ਼੍ਰੇਣੀ ਵਰਗ ਦੇ ਲੋਕਾਂ ਨੂੰ ਕੀਤਾ ਗਿਆ ਨਜ਼ਰਅੰਦਾਜ਼ ਜੋਂ ਕਿ ਬਹੁਤ ਨਿੰਦਣਯੋਗ ਹੈ ਜਿਸ ਕਾਰਨ ਲੋਕਾਂ ਵਿੱਚ ਇਸ ਗੱਲ ਦਾ ਭਾਰੀ ਰੋਸ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਭੈਣੀਸਿੱਧਵਾਂ ਵਿਖੇ ਸੀਨੀਅਰ ਐਸ.ਵਿੰਗ ਦੇ ਆਗੂ ਹਰਬੰਸ ਸਿੰਘ ਵੱਲੋਂ ਕਰਵਾਏ ਭਾਰੀ ਇਕੱਠ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਾਂਝਾ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਕਾਂਗਰਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਹੁਣ ਤੱਕ ਨਾ ਤਾ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ਼ ਕੀਤਾ, ਨਾ ਹੀ ਕਿਸੇ ਵੀ ਬਜ਼ੁਰਗ ਦੀ ਬੁਢਾਪਾ ਪੈਨਸ਼ਨ ਲਗਾਈ, ਨਾ ਹੀ ਕਿਸੇ ਗਰੀਬ ਪਰਿਵਾਰਾਂ ਦੀ ਆਟਾ-ਦਾਲ ਸਕੀਮ ਚਾਲੂ ਕਰਵਾਈ ਅਤੇ ਨਾ ਹੀ ਕਿਸੇ ਪੱਛੜੀ ਸ਼੍ਰੇਣੀ ਦੇ ਲੋਕਾਂ ਨੂੰ ਬਿਜਲੀ ਮੁਆਫ਼ ਕੀਤੀ ਜਿਸ ਤੋਂ ਇਸ ਰਾਜੇ ਦੀ ਸਰਕਾਰ ਦਾ ਪਰਦਾਫਾਸ਼ ਹੁੰਦਾ ਹੈ ਅਤੇ ਇਹ ਆਮ ਲੋਕਾਂ ਦੀ ਸਰਕਾਰ ਨਹੀਂ ਹੈ ਅਤੇ ਸਮਾਂ ਆਉਣ ਤੇ ਲੋਕਾਂ ਵਲੋਂ ਇਸ ਦਾ ਜਵਾਬ ਦਿੱਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਕਿ ਇਸ ਇਕੱਠ ਵਿੱਚ ਬੈਠੇ ਲੋਕਾਂ ਨੇ ਆਪਣੇ ਪਿੰਡ ਦੀ ਆ ਰਹੀਆ ਸਮੱਸਿਆਵਾਂ ਤੋਂ ਵੀ ਬ੍ਰਹਮਪੁਰਾ ਨੂੰ ਜਾਣੂ ਕਰਵਾਇਆ, ਜਿਸ ਵਿੱਚ ਪਿੰਡ ਦੇ ਨਿਕਾਸੀ ਨਾਲੇ ਅਤੇ ਗਲੀਆ ਦੀ ਵਿਵਸਥਾ ਨੂੰ ਲੋਕਾਂ ਨੇ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦੀ ਮੰਗ ਕੀਤੀ ਜਿਸ ਦੀ ਲਾਗਤ ਇਕ (1) ਲੱਖ ਰੁਪਏ ਦੇ ਕਰੀਬ ਆਵੇਗੀ, ਇਸ ਸੰਬੰਧ ਵਿੱਚ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਵਾਸੀਆਂ ਨੂੰ ਇਹਨਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਮੱਦਦ ਕਰਨ ਦਾ ਆਸ਼ਵਾਸਨ ਦਿੱਤਾ। ਉੁਨ੍ਹਾਂ ਅੱਗੇ ਇਹ ਵੀ ਆਖਿਆ ਕਿ ਮਾਣਯੋਗ ਸਾਂਸਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਿੰਡ ਦੀ ਇਹਨਾਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉੁਨ੍ਹਾਂ ਦੇ ਐਮ.ਪੀ ਅਖ਼ਤਿਆਰੀ ਕੋਟੇ ਵਿੱਚੋਂ 1 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾ ਕੇ ਇਹਨਾਂ ਕੰਮਾਂ ਦੀ ਉਸਾਰੀ ਦਾ ਕੰਮ ਜਲਦ ਆਰੰਭ ਕਰਵਾਇਆ ਜਾਵੇਗਾ। ਜਿਸ ਤੇ ਪਿੰਡ ਵਾਸੀਆਂ ਨੇ ਬ੍ਰਹਮਪੁਰਾ ਦੇ ਇਸ ਐਲਾਨ ਤੇ ਪ੍ਰਸ਼ੰਸਾ ਅਤੇ ਧੰਨਵਾਦ ਕੀਤਾ ਅਤੇ ਲੋਕਾਂ ਨੇ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਵੇਖਦਿਆਂ ਘੋਰ ਨਿੰਦਾ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਮੇਸ਼ਾ ਚਟਾਨ ਵਾਂਗ ਖੜੇ ਰਹਿਣ ਲਈ ਪ੍ਰਣ ਲਿਆ।ਇਸ ਮੌਕੇ ਭੱਠਾ ਯੂਨੀਅਨ ਦੇ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਕੰਗ ਓ.ਐਸ.ਡੀ ਸ੍ਰ. ਦਮਨਜੀਤ ਸਿੰਘ, ਸ੍ਰ. ਹੀਰਾ ਸਿੰਘ ਨੋਨੇ, ਨੰਬਰਦਾਰ ਸ੍ਰ. ਪਲਵਿੰਦਰ ਸਿੰਘ ਨੋਨੇ, ਸ੍ਰ. ਬੱਗਾ ਸਿੰਘ ਜਹਾਂਗੀਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD