ਆਮ ਲੋਕਾਂ ਨੂੰ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਗੁਰਮੀਤ ਸਿੰਘ ਮੁਲਤਾਨੀ (ਪੀ.ਸੀ.ਐਸ) ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਉਪਰੰਤ ਕੀਤਾ। ਸ਼੍ਰੀ ਗੁਰਮੀਤ ਸਿੰਘ ਮੁਲਤਾਨੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਏ.ਡੀ.ਸੀ ਜਲੰਧਰ, ਖੰਨਾ, ਗੁਰਦਾਸਪੁਰ, ਐੱਸ.ਡੀ ਐੱਮ. ਰਾਏਕੋਟ, ਪਟਿਆਲਾ, ਤਲਵੰਡੀ ਸਾਬੋ, ਆਰ.ਟੀ.ਏ. ਜਲੰਧਰ, ਪਟਿਆਲਾ, ਡੀ.ਟੀ.ਓ ਕਪੂਰਥਲਾ ਅਤੇ ਜੁਆਇੰਟ ਕਮਿਸ਼ਨਰ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਸਮੇਤ ਕਈ ਹੋਰ ਉੱਚ ਅਹੁਦਿਆਂ 'ਤੇ ਤਾਇਨਾਤ ਰਹੇ ਹਨ।