Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭੰਡਾਰੀ ਪੁੱਲ ਦੇ ਕੀਤਾ ਗਿਆ ਵਿਸਥਾਰ ਲੋਕਾਂ ਲਈ ਖੋਲਿਆ, ਉਦਘਾਟਨੀ ਸਮਾਰੋਹ ਵਿਚ ਪਹੁੰਚੇ ਤਿੰਨ ਕੈਬਨਿਟ ਮੰਤਰੀ

ਵੱਲਾ ਮੰਡੀ ਅਤੇ ਵੇਰਕਾ-ਮੂਧਲ ਸੜਕ ਦੇ ਵੀ ਰੱਖੇ ਨੀਂਹ ਪੱਥਰ, ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਲੋਕ ਨਿਰਮਾਣ ਮੰਤਰੀ

5 Dariya News

ਅੰਮ੍ਰਿਤਸਰ , 16 Jul 2018

Last updated on: Jul 16, 2018, 00:00 IST

ਸ਼ਹਿਰ ਦੀ ਟ੍ਰੈਫਿਕ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਭੰਡਾਰੀ ਪੁੱਲ ਦੇ ਕੀਤੇ ਗਏ ਵਿਸਥਾਰ ਨੂੰ ਅੱਜ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ। ਭੰਡਾਰੀ ਪੁੱਲ ਦੇ ਇਸ ਨਵੇਂ ਹਿੱਸੇ ਨੂੰ ਲੋਕ ਅਰਪਿਤ ਕਰਨ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ, ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਉਚੇਚੇ ਤੌਰ 'ਤੇ ਸਮਾਗਮ ਵਿਚ ਹਾਜ਼ਰ ਹੋਏ।ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸਿੰਗਲਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਤੇ ਲੋਕ ਨਿਰਮਾਣ ਵਿਭਾਗ ਪੰਜਾਬ ਵੱਲੋਂ ਉਸਾਰੇ ਗਏ ਇਸ ਚਹੁੰ ਮਾਰਗੀ ਰੇਲਵੇ ਓਵਰ ਬ੍ਰਿਜ 'ਤੇ 41 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ ਸ਼ਹਿਰ ਵਾਸੀਆਂ ਅਤੇ ਸ਼ਹਿਰ ਆਉਣ ਵਾਲੇ  ਲੱਖਾਂ ਸੈਲਾਨੀਆਂ ਨੂੰ ਵੱਡੀ ਰਾਹਤ ਮਿਲੇਗੀ।ਉਨਾਂ ਦੱਸਿਆ ਕਿ ਸ਼ਹਿਰ ਵਿਚ ਆਵਾਜਾਈ ਪ੍ਰਬੰਧ ਨੂੰ ਸੁਖਾਲਾ ਕਰਨ ਲਈ ਛੇਤੀ ਹੀ ਨਵੇਂ ਰੇਲਵੇ ਓਵਰ ਬ੍ਰਿਜ ਬਣਾਏ ਜਾਣਗੇ, ਜਿਸ ਨਾਲ ਸੜਕਾਂ 'ਤੇ ਲੱਗਦੇ ਜਾਮ ਬੰਦ ਹੋ ਜਾਣਗੇ। ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸ੍ਰੀਮਤੀ ਨਵਜੋਤ ਕੌਰ ਸਿੱਧੂ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਐਸ. ਸ੍ਰੀਵਾਸਤਵਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਐਕਸੀਅਨ ਸ. ਜਸਬੀਰ ਸਿੰਘ ਸੋਢੀ, ਸ੍ਰੀਮਤੀ ਮਮਤਾ ਦੱਤਾ, ਕੌਂਸਲਰ ਸੁਖਦੇਵ ਸਿੰਘ ਚਾਹਲ ਅਤੇ ਹੋਰ ਸੀਨੀਅਰ ਨੇਤਾ ਅਤੇ ਅਧਿਕਾਰੀ ਹਾਜ਼ਰ ਸਨ। ਸ੍ਰੀ ਸਿੰਗਲਾ ਨੇ ਇਸ ਤੋਂ ਇਲਾਵਾ ਮੁੱਧਲ ਤੋਂ ਵੇਰਕਾ ਨਹਿਰ ਤੱਕ ਬਣੀ ਸੜਕ ਦੀ ਮੁੜ ਉਸਾਰੀ ਕਰਨ ਅਤੇ ਵੱਲ੍ਹਾ ਰੇਲਵੇ ਫਾਟਕ ਤੋਂ ਅੰਮ੍ਰਿਤਸਰ ਬਾਈਪਾਸ ਤੱਕ ਸੜਕ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖੇ।ਇਸ ਤੋਂ ਪਹਿਲਾਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਉਨਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। 

 

Tags: Vijay Inder Singla , O P Soni , Navjot Singh Sidhu , Navjot Kaur Sidhu , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD