Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਜਾਰੀ, ਮੋਬਾਈਲ ਫੋਨ ਤੇ ਵੀ ਖੁਲ੍ਹ ਸਕੇਗੀ

ਜ਼ਿਲ੍ਹੇ ਦੀ ਜਰੂਰੀ ਜਾਣਕਾਰੀ ਵਾਲੀ ਵੈਬਸਾਈਟ ਨੂੰ ਹੁਣ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਵੀ ਵਰਤ ਸਕਣਗੇ

Web Admin

Web Admin

5 Dariya News

ਰੂਪਨਗਰ , 17 Jul 2018

Last updated on: Jul 17, 2018, 00:00 IST

ਜ਼ਿਲ੍ਹਾ ਪ੍ਰਸ਼ਾਸਨ ਦੀ ਮੁੜ ਸੁਰਜੀਤ ਕੀਤੀ ਗਈ ਤੇ ਅਸਾਨੀ ਨਾਲ ਚੱਲਣ ਵਾਲੀ ਐਸ-3 ਵਾਸ ( ਸਿਕਿਊਰ, ਸਕੇਲੇਬਲ ਅਤੇ ਸੁਗੱਮਿਆ ਵੈਬਸਾਈਟ ) 'ਤੇ ਅਧਾਰਿਤ ਵੈਬਸਾਈਟઠ rupnagar.nic.in  ਨੂੰ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੀਤ ਜਾਰੰਗਲ ਨੇ ਜਾਰੀ ਕੀਤਾ ਜੋ ਕਿ ਅੰਗ੍ਰੇਜੀ ਅਤੇ ਪੰਜਾਬੀ ਭਾਸ਼ਾ ਵਿਚ ਉਪਲਬਧ ਹੈ।ਇਸ ਮੌਕੇ ਼ਸ੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ। ਇਸ ਸਹੂਲਤ ਦਾ ਉਦਘਾਟਨ ਕਰਦਿਆਂ ਸ਼੍ਰੀ ਜਾਰੰਗਲ ਡਿਪਟੀ ਕਮਿਸ਼ਨਰ    ਨੇ ਕਿਹਾ ਕਿ ਬਹੁਤ ਹੀ ਅਸਾਨ ਤਰੀਕੇ ਨਾਲ ਚੱਲਣ ਵਾਲੀ ਇਹ ਵੈਬਸਾਈਟ ਭਾਰਤ ਸਰਕਾਰ ਦੀ ਵੈਬਸਾਈਟ ਵਲੋਂ ਪ੍ਰਸਤਾਵਿਤ ਕੀਤੇ ਗਏ ਨਿਯਮਾਂ 'ਤੇ ਅਧਾਰਿਤ ਹੈ।ઠઠਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਵੈਬਸਾਈਟ ਨੂੰ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ( ਨੇਤਰਹੀਣ) ਵਲੋਂ ਆਪਣੇ ਕੰਪਿਊਟਰ 'ਤੇ ਸਪੀਕਿੰਗ ਸਾਫ਼ਟਵੇਅਰ ਰਾਹੀਂ ਅਸਾਨੀ ਨਾਲ ਚਲਾਇਆ ਜਾ ਸਕੇਗਾ। ਇਸ ਤੋਂ ਇਲਾਵਾ ਇਸ ਵਿੱਚ ਹੋਰ ਵਿਸ਼ੇਸ਼ਤਾਵਾਂ ਜੋੜਦੇ ਹੋਏ ਜਿਨਾਂ ਵਿਅਕਤੀਆਂ ਨੂੰ ਧੁੰਦਲਾ ਨਜ਼ਰ ਆਉਣ ਦੀ ਸਮੱਸਿਆ ਹੈ ਉਹ ਅਸਾਨੀ ਨਾਲ ਰੰਗਾਂ ਦਾ ਬਦਲਾਅ ਕਰਕੇ ਇਸ ਨੂੰ ਚਲਾ ਸਕਣਗੇ।ਉਨਾਂ ਦਸਿਆ ਕਿ ਪਹਿਲੀ ਵੈਬਸਾਈਟ ਮੋਬਾਈਲ ਫੌਨ ਤੇ ਪੜ੍ਹਣ ਦੇ ਕਾਬਲ ਨਹੀਂ ਸੀ ਪਰ ਹੁਣ ਇਹ ਮੋਬਾਈਲ ਤੇ ਵੀ ਪੜ੍ਹੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੈਬਸਾਈਟ ਰਾਹੀਂ ਜ਼ਿਲ੍ਹੇ , ਵੱਖ-ਵੱਖ ਵਿਭਾਗਾਂ, ਸੇਵਾਵਾਂ, ਸੰਪਰਕ ਨੰਬਰਾਂ, ਟੈਂਡਰਾਂ ਦੀ ਨੋਟੀਫਿਕੇਸ਼ਨ, ਵਿਰਾਸਤੀ ਸਥਾਨਾਂ, ਚੋਣਾਂ, ਪੁਲਿਸ ਸਟੇਸ਼ਨਾਂ ਤੋਂ ਇਲਾਵਾ ਹੋਰ ਵੀ ਬਹੁਤ ਮਹੱਤਵਪੂਰਨ ਸੂਚਨਾ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਇਸ ਵਿੱਚ ਵੱਖ ਵੱਖ ਵਿਭਾਗਾਂ ਦੇ ਸੰਪਰਕ ਨੰਬਰ ਵੀ ਮੁਹੱਈਆ ਕਰਵਾਏ ਗਏ ਹਨ। ਇਹ ਵੈਬਸਾਈਟ ਐਸ-3 ਵਾਸ ਹੈਡ ਕੁਆਰਟਰ ਨਵੀਂ ਦਿੱਲੀ ਦੀ ਅਗਵਾਈ ਲੀਹਾਂ ਅਨੁਸਾਰ ਅਤੇ ਡੀ.ਆਈ.ਓ.ਦੀ ਟੀਮ ਸ਼੍ਰੀ ਰੋਹਿਤ ਜੇਤਲੀ ਡੀ.ਆਈ.ੳ. ਅਤੇ ਸ਼੍ਰੀ ਯੁਗੇਸ਼ ਕੁਮਾਰ ਏ. ਡੀ.ਆਈ.ੳ. ਵਲੋਂ ਤਿਆਰ ਕੀਤੀ ਗਈ ਹੈ।

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD