Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਟੀਕਾ ਲਗਵਾਉਣਾ ਬਣਾਉਣ ਯਕੀਨੀ-ਡਾ. ਸੁਰਿੰਦਰ ਕੁਮਾਰ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਵੱਲ ਹੈ ਵਿਸ਼ੇਸ਼ ਧਿਆਨ, ਹਰੇਕ ਬੁੱਧਵਾਰ ਮਨਾਇਆ ਜਾਂਦਾ ਹੈ ਈ.ਪੀ.ਆਈ. ਟੀਕਾਕਰਨ ਸੈਸ਼ਨ

Web Admin

Web Admin

5 Dariya News

ਫਾਜ਼ਿਲਕਾ , 18 Jul 2018

Last updated on: Jul 18, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਵੱਖ-ਵੱਖ ਹੈਲਥ ਸੈਂਟਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ। ਮਹੀਨੇ ਦੇ ਹਰੇਕ ਬੁੱਧਵਾਰ ਨੂੰ ਈ.ਪੀ.ਆਈ. ਸ਼ੈਸ਼ਨ ਤਹਿਤ ਮਨਾਏ ਜਾਣ ਵਾਲੇ ਇਸ ਦਿਵਸ ਦੌਰਾਨ ਗਰਭਵਤੀ ਔਰਤਾਂ ਤੇ ਇਸ ਦਿਨ ਨਵ ਜਨਮੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਸ ਤਹਿਤ ਸਿਵਲ ਸਰਜਨ ਨੇ ਸਬ ਸੈਂਟਰ ਪੂਰਨ ਪੱਟੀ ਵਿਖੇ ਦੌਰਾ ਕਰਕੇ ਚੱਲ ਰਹੇ ਟੀਕਾਕਰਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਲੋੜਵੰਦ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਰਭਵਤੀ ਹੋਣ 'ਤੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਰਜ਼ਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਉਹ ਸਿਹਤ ਸੁਵਿਧਾਵਾਂ ਦਾ ਲਾਹਾ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਗਰਭਵਤੀ ਅਵਸਥਾ ਦੌਰਾਨ ਘੱਟ ਤੋਂ ਘੱਟ 3 ਵਾਰ ਚੈੱਕ-ਅਪ ਵੀ ਜ਼ਰੂਰ ਕਰਵਾਉਣਾ ਚਾਹੀਦਾ ਹੈ।  ਇਸ ਮੌਕੇ ਚੈੱਕ-ਅਪ ਕਰਵਾਉਣ ਆਈਆਂ ਔਰਤਾਂ ਨੂੰ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ ਨੇ ਦੱਸਿਆ ਕਿ ਮਮਤਾ ਦਿਵਸ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਇਮਰੀ ਹੈਲਥ ਸੈਂਟਰਾਂ ਤੇ ਕਮਿਉਨਿਟੀ ਹੈਲਥ ਸੈਂਟਰਾਂ ਅਧੀਨ ਪੈਂਦੇ ਸਬ ਸੈਂਟਰਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਹਰੇਕ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਮਮਤਾ ਦਿਵਸ ਸਬ ਸੈਂਟਰ ਪੂਰਨ ਪੱਟੀ ਸਮੇਤ ਹੋਰ ਸਿਹਤ ਸੈਂਟਰਾਂ ਵਿਖੇ ਲਗਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾਂ ਤੇ ਨਵ ਜਨਮੇ ਬੱਚਿਆਂ ਨੂੰ ਟੀਕੇ ਲਗਾਏ ਗਏ। ਇਸ ਮੌਕੇ ਸਬੰਧਤ ਏ.ਐਨ.ਐਮਜ਼. ਸਿਹਤ ਸਟਾਫ, ਆਸ਼ਾ ਤੇ ਆਂਗਣਵਾੜੀ ਵਰਕਰਜ਼ ਤੋਂ ਇਲਾਵਾ ਗਰਭਵਤੀ ਔਰਤਾਂ ਮੌਜੂਦ ਸਨ।

 

Tags: Tandarust Punjab , Civil Surgeon Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD