Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐੱਸ.ਐੱਸ.ਪੀ. ਬਟਾਲਾ ਨੇ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਦਾ ਸੱਦਾ ਦਿੱਤਾ

ਕਿਹਾ, ਨਸ਼ਾ ਤਸਕਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ, ਗਾਂਧੀ ਕੈਂਪ ਵਿੱਚ ਬਟਾਲਾ ਪੁਲਿਸ ਨੇ ਲੋਕਾਂ ਨੂੰ ਨਸ਼ਾ ਵਿਰੋਧੀ ਲਹਿਰ ਦਾ ਹਿੱਸਾ ਬਣਨ ਲਈ ਕੀਤਾ ਜਾਗਰੂਕ

Web Admin

Web Admin

5 Dariya News

ਬਟਾਲਾ , 17 Jul 2018

Last updated on: Jul 17, 2018, 00:00 IST

ਐੱਸ.ਐੱਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਵਿੱਚ ਅੱਗੇ ਵੱਧ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਸੂਬਾ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਜ਼ਿਲ੍ਹਾ ਪੁਲਿਸ ਮੁਖੀ ਨੇ ਨਸ਼ਿਆਂ ਦੇ ਖਾਤਮੇ ਸਬੰਧੀ ਇੱਕ ਵਾਰ ਫਿਰ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੋ ਕੋਈ ਵੀ ਨਸ਼ਿਆਂ ਦੀ ਤਸਕਰੀ ਦੇ ਇਸ ਮਾਨਵਤਾ ਵਿਰੋਧੀ ਧੰਦੇ ਵਿੱਚ ਲੱਗਿਆ ਹੋਇਆ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਇਹ ਪ੍ਰਗਟਾਵਾ ਬਟਾਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਗਾਂਧੀ ਕੈਂਪ ਵਿਖੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਖਿਲਾਫ਼ ਕੀਤੇ ਇੱਕ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਾਥ ਬਹੁਤ ਜਰੂਰੀ ਹੁੰਦਾ ਹੈ ਅਤੇ ਇਸ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਾਥ ਮਿਲਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਇਹ ਮੁਹਿੰਮ ਜਰੂਰ ਸਫਲ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਬਟਾਲਾ ਸ਼ਹਿਰ ਸਮੇਤ ਪੂਰੇ ਪੁਲਿਸ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ ਲੱਗਾ ਹੋਇਆ ਹੈ ਅਤੇ ਇਸਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ। 

ਐੱਸ.ਐੱਸ.ਪੀ. ਬਟਾਲਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਕਿਸੇ ਕਾਰਨ ਨਸ਼ਿਆਂ ਦੀ ਆਦਤ ਦਾ ਸ਼ਿਕਾਰ ਹੋ ਗਏ ਹਨ ਉਹ ਵੀ ਨਸ਼ੇ ਛੱਡਣ ਦਾ ਨਿਸ਼ਚਾ ਕਰਨ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕੇਂਦਰਾਂ ਵਿੱਚ ਇਲਾਜ ਕਰਾ ਕੇ ਨਸ਼ਿਆਂ ਦੇ ਕੋਹੜ ਤੋਂ ਮੁਕਤੀ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਾ ਛੱਡਣ ਲਈ ਪੁਲਿਸ ਦੀ ਮਦਦ ਲੈਣੀ ਚਾਹੁੰਦਾ ਹੈ ਤਾਂ ਪੁਲਿਸ ਉਸਦੀ ਹਰ ਸੰਭਵ ਮਦਦ ਕਰੇਗੀ। ਇਸ ਮੌਕੇ ਉਨ੍ਹਾਂ ਗਾਂਧੀ ਕੈਂਪ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਉੱਠ ਖੜ੍ਹੇ ਹੋਣ ਅਤੇ ਆਪਣੇ ਇਸ ਇਲਾਕੇ ਨੂੰ ਨਸ਼ਾ ਮੁਕਤ ਕਰਕੇ ਦੂਸਰਿਆਂ ਲਈ ਇੱਕ ਮਿਸਾਲ ਪੈਦਾ ਕਰਨ। ਇਸ ਮੌਕੇ ਆਰਟਿਸਟ ਵੈਲਫੇਅਰ ਸੁਸਾਇਟੀ ਦੇ ਕਲਾਕਾਰਾਂ ਵਲੋਂ ਨਸ਼ਿਆਂ ਦੀ ਤਰਾਸਦੀ ਨੂੰ ਬਿਆਨ ਕਰਦਾ ਇੱਕ ਨੁੱਕੜ ਨਾਟਕ ਪੇਸ਼ ਕੀਤਾ। ਨਾਟਕ ਦੌਰਾਨ ਕਲਾਕਾਰਾਂ ਨੇ ਨਸ਼ਿਆਂ ਨਾਲ ਬਰਬਾਦ ਹੋਏ ਇੱਕ ਘਰ ਦੀ ਕਹਾਣੀ ਨੂੰ ਪੇਸ਼ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਇਸ ਮੌਕੇ ਐੱਸ.ਐੱਚ.ਓ. ਸਿਵਲ ਲਾਈਨ ਪ੍ਰਭਜੋਤ ਸਿੰਘ, ਸਮਾਜ ਸੇਵੀ ਮਸਾਟਰ ਜੋਗਿੰਦਰ ਸਿੰਘ ਅੱਚਲੀ ਗੇਟ, ਰਤਨ ਬਟਵਾਲ, ਜਤਿੰਦਰ ਕੱਦ ਸਹਾਰਾ ਕਲੱਬ ਅਤੇ ਸ਼ਹਿਰ ਦੀਆਂ ਹੋਰ ਉੱਘੀਆਂ ਹਸਤੀਆਂ ਵੀ ਮੌਜੂਦ ਸਨ।  

 

Tags: SSP Batala , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD