Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਿਵਲ ਹਸਪਤਾਲ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ-ਡਾ : ਡਾ: ਹਰਦੀਪ ਸਿੰਘ ਘਈ

Web Admin

Web Admin

5 Dariya News

ਅੰਮ੍ਰਿਤਸਰ , 17 Jul 2018

Last updated on: Jul 17, 2018, 00:00 IST

ਇਕ ਸਾਰਥਕ ਕੱਲ ਦੀ ਸ਼ੁਰੂਅਤ ਪਰਿਵਾਰ ਨਿਯੋਜਨ ਦੇ ਨਾਲ ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਅ੍ਰੰਮਿਤਸਰ ਡਾ:  ਹਰਦੀਪ ਸਿੰਘ ਘਈ  ਦੀ ਪ੍ਰਧਾਨਗੀ ਹੇਠ  ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ  ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਤੇ ਸਬੋਧਨ ਕਰਦਿਆ ਸਿਵਲ ਸਰਜਨ ਡਾ ਹਰਦੀਪ ਸਿੰਘ ਘਈ ਵਲੋ ਵੱਖ ਵੱਖ ਪਰਿਵਾਰ ਨਿਯੋਜਨ ਦੇ ਤਰੀਕਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿਤੀ। ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਜਿਨਾ ਵਿੱੱਚ  ਅੰਤਰਾ   ਨਾਮ ਦੇ  ਗਰਭ ਨਿਰੋਧਕ ਟੀਕੇ (9njectable 3ontaceptive 9njection) ਬਾਰੇ ਦਸਿਆ ਕਿ ਇਸ ਗਰਭ ਨਿਰੋਧਕ ਟੀਕੇ ਰਾਹੀ 3 ਮਹੀਨੇ ਤਕ ਅਣਚਾਹੇ ਗਰਭ ਤੋ ਬਚਿਆ ਜਾ ਸਕਦਾ ਹੈ ਅਤੇ ਇਹ ਇਕ ਬਹੁਤ ਹੀ ਕਾਰਗਰ ਤਰੀਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਨਾ ਕਿਸੇ ਪਰੇਸ਼ਾਨੀ ਤੋ ਇਕ ਸਧਾਰਨ ਟੀਕਾ ਲਗਾਕੇ ਪਰਿਵਾਰ ਨਿਯੋਜਨ ਕੀਤਾ ਜਾ ਸਕਦਾ ਹੈ ਅਤੇ ਯੋਨ ਸਬੰਧ ਵਿਚ ਕੋਈ ਪਰੇਸ਼ਾਨੀ ਨਹੀ ਆਉਦੀ। ਸ੍ਰ ਘਈ ਨੇ ਛਾਯਾ ਨਾਮ ਦੀ ਗਰਭ ਨਿਰੋਧਕ ਗੋਲੀ ਬਾਰੇ ਦਸਿਆ ਕਿ ਇਹ ਗੋਲੀ ਬਹੁਤ ਹੀ ਸੁਰਖਸ਼ਿਤ ਹੈ ਅਤੇ ਇਸ ਨਾਲ ਬਿਨਾ ਕਿਸੇ ਸਾਈਡ ਇਫੈਕਟ ਤੋ ਅਣਚਾਹੇ ਗਰਭ ਤੋ ਬਚਿਆ ਜਾ ਸਕਦਾ ਹੈ। ਇਸ ਤੋ ਇਲਾਵਾ ਨਸਬੰਦੀ, ਨਲਬੰਦੀ, ਕੌਪਰ-ਟੀ, ਪੀ.ਪੀ.ਆਈ.ਯੁ.ਸੀ.ਡੀ, ਉਰਲ ਪਿਲਸ ਅਤੇ ਕੰਡੋਮ ਆਦਿ ਅਪਣਾਉਣ ਲਈ ਆਪਣੇ ਨਜਦੀਕ ਦੇ ਸਿਹਤ ਕੇਦਰ ਨਾਲ ਸੰਪਰਕ ਕਰਨ ਲਈ ਕਿਹਾ।  ਡਿਪਟੀ ਮੈਡੀਕਲ ਕਮਿਸ਼ਨਰ ਡਾ ਰਜਿੰਦਰ ਅਰੋੜਾ ਨੇ ਇਸ ਮੌਕੇ  ਦੱਸਿਆ ਕਿ ਵੱਧਦੀ ਆਬਾਦੀ ਨੂੰ ਠੱਲ ਪਾਉਣ ਲਈ ਸਾਰੇ ਹੀ ਸੰਸਾਰ ਵਿਚ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਦਾ ਹੈ, ਕਿਉਂਕਿ ਜੇਕਰ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜਿਆਦਾ ਮੌਕੇ ਮਿਲਣਗੇ ਅਤੇ ਸਮਾਜ ਵਿਚ ਚੰਗਾ ਸਥਾਨ ਵੀ ਪ੍ਰਾਪਤ ਹੋਵੇਗਾ। ਵੱਧਦੀ ਆਬਾਦੀ ਦੇਸ਼ ਦੀ ਸਮੱਸਿਆਂ ਨਹੀ ਬਲਕਿ ਸਮਾਜ ਦੀ ਹਰੇਕ ਸਮੱਸਿਆਂ ਦੀ ਜੜ੍ਹ ਹੈ। ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਨੇ ਦਸਿਆ ਕਿ  ਸਿਹਤ ਵਿਭਾਗ ਵਲੋ ਸਾਰੇ ਹੀ ਸਿਹਤ ਕੇਦਰਾ ਵਿੱੱਚ ਵੱਖ ਵੱਖ ਪਰਿਵਾਰ ਨਿਯੋਜਨ ਦੇ ਢੰਗ ਤਰੀਕੇ ਅਤੇ ਸਾਧਨ ਮੋਜੂਦ ਹਨ ਅਤੇ ਸਾਰੀਆ ਸੀ.ਐਚ.ਸੀ/ਪੀ.ਐਚ.ਸੀ ਅਤੇ ਸਿਵਲ ਹਸਪਤਾਲਾ ਵਿੱਚ ਨਸਬੰਦੀ/ ਨਲਬੰਦੀ ਦੇ ਉਪਰੇਸ਼ਨ ਕੀਤੇ ਜਾਣਗੇ ।ਇਸ ਮੋਕੇ ਤੇ ਅਮਰਦੀਪ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਆਰੂਸ਼ ਭਲਾ, ਡਾ ਰਾਜੇਸ਼ ਭਗਤ ਅਤੇ ਮੈਡੀਕਲ ਅਫਸਰ ਸ਼ਹਿਰੀ, ਐਲ.ਐਚ.ਵੀ, ਏ. ਐਨ.ਐਮ. ਆਦਿ ਮੋਜੂਦ ਸਨ। 

 

Tags: Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD