Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਦੇ ਨੌਜਵਾਨ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਲਾਭ ਉਠਾਉਣ : ਫਤਹਿਜੰਗ ਸਿੰਘ ਬਾਜਵਾ

ਪੰਜਾਬ ਸਰਕਾਰ ਪੱਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ

ਫਤਹਿਜੰਗ ਸਿੰਘ ਬਾਜਵਾ
ਫਤਹਿਜੰਗ ਸਿੰਘ ਬਾਜਵਾ

Web Admin

Web Admin

5 Dariya News

ਬਟਾਲਾ , 18 Jul 2018

Last updated on: Jul 18, 2018, 00:00 IST

ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ  ਫਤਹਿਜੰਗ ਸਿੰਘ ਬਾਜਵਾ ਨੇ ਨੌਜਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ। ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਪੱਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਤਹਿਤ ਵਿਭਿੰਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਨੌਜਵਾਨਾਂ ਨੂੰ ਸਸਤੀਆਂ ਦਰਾਂ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ, ਜਿਨ੍ਹਾਂ ਨਾਲ ਸਿਖਲਾਈ ਪ੍ਰਾਪਤ ਨੌਜਵਾਨ ਆਪਣੇ ਕਿੱਤੇ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਵਿਆਜ ਦਰ 'ਤੇ 5 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗਰਾਫੀ ਅਤੇ ਵੀਡੀਉਗਰਾਫੀ, ਹੌਜਰੀ ਯੂਨਿਟ, ਸਮਾਲ ਸਕੇਲ ਇੱਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ। ਵਿਧਾਇਕ ਬਾਜਵਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਰਨਾਂ ਕਾਰਪੋਰੇਸ਼ਨਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪੱਛੜੀ ਸ਼੍ਰੇਣੀ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਸਕੀਮ ਤਹਿਤ 10 ਲੱਖ ਰੁਪਏ ਤੱਕ ਦਾ ਕਰਜ਼ਾ ਭਾਰਤ ਵਿੱਚ ਪੜਾਈ ਕਰਨ ਲਈ ਅਤੇ 20 ਲੱਖ ਰੁਪਏ ਤੱਕ ਦਾ ਕਰਜ਼ਾ ਵਿਦੇਸ਼ 'ਚ ਪੜਾਈ ਕਰਨ ਲਈ 3 ਤੋਂ 4 ਫੀਸਦੀ ਦੀ ਵਿਆਜ ਦੀ ਦਰ 'ਤੇ ਦਿੱਤਾ ਜਾਂਦਾ ਹੈ। ਉਨਢਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਦੀਆਂ ਲੜਕੀਆਂ ਲਈ ਵਿਆਜ ਦਰ 3.5 ਫੀਸਦੀ ਸਲਾਨਾ ਹੈ ਅਤੇ ਕਰਜੇ ਦੀ ਵਾਪਸੀ ਕੋਰਸ ਮੁਕੰਮਲ ਹੋਣ ਤੋਂ 6 ਮਹੀਨੇ ਬਾਅਦ ਮਹੀਨਾਵਾਰ ਕਿਸ਼ਤਾਂ ਵਿੱਚ 5 ਸਾਲਾਂ 'ਚ ਵਾਪਸ ਕੀਤੀ ਜਾਂਦੀ ਹੈ। ਸ. ਬਾਜਵਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ।

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD