Saturday, 20 April 2024

 

 

ਖ਼ਾਸ ਖਬਰਾਂ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ

 

ਕਾਂਗਰਸ ਸਰਕਾਰ ਵੱਲੋਂ ਕਰਵਾਈ ਜਾ ਰਹੀ ਕਰਜ਼ਈ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਦਾ ਪਾਰਟੀ ਆਗੂ ਅਤੇ ਵਰਕਰ ਸਖ਼ਤ ਵਿਰੋਧ ਕਰਨ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ 12,635 ਕਿਸਾਨਾਂ ਵਿਰੁੱਧ ਕੁਰਕੀ ਦੀ ਕਾਰਵਾਈ ਸ਼ੁਰੂ ਕਰਨ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਇਜਾਜ਼ਤ ਕਿਉਂ ਦਿੱਤੀ?

Web Admin

Web Admin

5 Dariya News

ਚੰਡੀਗੜ੍ਹ , 18 Jul 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਾਂਗਰਸ ਸਰਕਾਰ ਵੱਲੋਂ ਹਜ਼ਾਰਾਂ ਕਰਜ਼ਈ ਕਿਸਾਨਾਂ ਵਿਰੁੱਧ ਕੁਰਕੀ ਦੀ ਕਾਰਵਾਈ ਸ਼ੁਰੂ ਕਰਕੇ ਉਹਨਾਂ ਦੀ ਜ਼ਮੀਨ ਵੇਚਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦਾ ਪੂਰੀ ਸਖ਼ਤੀ ਨਾਲ ਵਿਰੋਧ ਕਰਨ। ਉਹਨਾਂ ਕਿਹਾ ਕਿ ਇਸ ਬੇਰਹਿਮ ਅਤੇ ਅਣਮਨੁੱਖੀ ਐਕਟ ਨੂੰ ਕਿਸੇ ਵੀ ਕੀਮਤ ਉੱਤੇ ਲਾਗੂ ਕੀਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਇੱਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਲਾਗੂ ਕਰਨ ਵਿਚ ਪੁੱਠੀ ਛਾਲ ਮਾਰਨ ਮਗਰੋਂ ਕਾਂਗਰਸ ਸਰਕਾਰ ਨੇ ਹੁਣ 6 ਜ਼ਿਲ੍ਹਿਆਂ ਦੇ 12,635 ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਕਰਨ ਵਾਸਤੇ ਉਹਨਾਂ ਦੀ ਖੇਤੀ ਵਾਲੀ ਜ਼ਮੀਨ ਵੇਚਣ ਦਾ ਫੈਸਲਾ ਕਰਕੇ ਕਿਸਾਨਾਂ ਨੂੰ ਤੰਗ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹੀ ਕਾਰਵਾਈ 20 ਹਜ਼ਾਰ ਹੋਰ ਕਿਸਾਨਾਂ ਵਿਰੁੱਧ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ 28 ਕਿਸਾਨਾਂ ਨੂੰ ਗਿਰਫਤਾਰ ਕਰਕੇ ਅਤੇ 109 ਵਿਰੁੱਧ ਗਿਰਫਤਾਰੀ ਦੇ ਵਾਰੰਟ ਜਾਰੀ ਕਰਵਾ ਕੇ ਇਸ ਕਾਰਵਾਈ ਨੂੰ ਸ਼ੁਰੂ ਕਰਨ ਵਾਲੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀਏਡੀਬੀ) ਦੇ ਅਧਿਕਾਰੀ ਇਸ ਮੁਹਿੰਮ ਦੀ ਅਗਵਾਈ ਕਰਨ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਤਾਰੀਫ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਨੂੰ ਇਹ ਦੱਸਣ ਲਈ ਨੈਤਿਕ ਤੌਰ ਤੇ ਪਾਬੰਦ ਹੈ ਕਿ ਉਹਨਾਂ ਨੇ 30 ਸਾਲਾਂ ਦੇ ਵਕਫ਼ੇ ਮਗਰੋਂ ਪੰਜਾਬ ਵਿਚ ਦੁਬਾਰਾ ਕੁਰਕੀ ਸ਼ੁਰੂ ਕਰਵਾਉਣ ਦੀ ਸਹਿਕਾਰਤਾ ਮੰਤਰੀ ਨੂੰ ਆਗਿਆ ਕਿਉਂ ਦਿੱਤੀ ਹੈ?

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਕਬੂਲਿਆ ਸੀ ਕਿ ਕਿਸਾਨਾਂ ਦੀ ਕੁਰਕੀ 1986 ਤੋਂ ਬੰਦ ਕੀਤੀ ਜਾ ਚੁੱਕੀ ਹੈ। ਕਾਂਗਰਸ ਸਰਕਾਰ ਨੇ ਕਿਸਾਨਾਂ ਵਿਰੁੱਧ ਉਗਰਾਹੀ ਦੀ ਕਾਰਵਾਈ ਨਾ ਕਰਨ ਵਾਸਤੇ ਇੱਕ ਵਜ਼ਾਰਤੀ ਫੈਸਲਾ ਵੀ ਲਿਆ ਸੀ। ਉਹਨਾਂ ਕਿਹਾ ਕਿ ਪਰੰਤੂ ਸਹਿਕਾਰਤਾ ਵਿਭਾਗ ਸ਼ਰੇਆਮ ਛੋਟੇ ਕਿਸਾਨਾਂ ਖ਼ਿਲਾਫ ਉਗਰਾਹੀ ਦੀ ਕਾਰਵਾਈ ਸ਼ੁਰੂ ਕਰ ਰਿਹਾ ਹੈ, ਜਿਸ ਨਾਲ ਇਸ ਧੋਖੇਬਾਜ਼ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋ ਰਿਹਾ ਹੈ, ਜਿਸ ਨੇ ਆਪਣੀ ਕੈਬਨਿਟ ਦੀ ਪਾਕੀਜ਼ਗੀ ਨੂੰ ਵੀ ਧੱਬਾ ਲਾ ਦਿੱਤਾ ਹੈ।ਇਹ ਟਿੱਪਣੀ ਕਰਦਿਆਂ ਕਿ ਪਹਿਲਾਂ ਹੀ 500 ਤੋਂ ਵੱਧ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ, ਸਰਦਾਰ ਬਾਦਲ ਨੇ ਕਿਹਾ ਕਿ  ਤਾਜ਼ਾ ਕਾਰਵਾਈ ਕਿਸਾਨਾਂ ਨੂੰ ਹੋਰ ਨਿਰਾਸ਼ਾ ਵੱਲ ਧੱਕੇਗੀ ਅਤੇ ਸੂਬੇ ਅੰਦਰ ਖੁਦਕੁਸ਼ੀ ਦੀ ਦਰ ਵਿਚ ਵਾਧਾ ਕਰੇਗੀ। ਉਹਨਾਂ ਕਿਹਾ ਕਿ ਇਸ ਕਾਰਵਾਈ ਨਾਲ 2 ਲੱਖ ਰੁਪਏ ਤੋਂ ਲੈ ਕੇ 5 ਲੱਖ ਰੁਪਏ ਤਕ ਦੇ ਕਰਜ਼ੇ ਵਾਲੇ ਛੋਟੇ ਕਿਸਾਨਾਂ ਨੂੰ, ਜਿਹਨਾਂ ਦੇ ਰਾਸ਼ਟਰੀ/ਸਹਿਕਾਰੀ ਬੈਂਕਾਂ ਅਤੇ ਆੜ੍ਹਤੀਆਂ ਤੋਂ ਲਏ ਸਾਰੇ ਕਰਜ਼ਿਆਂ ਨੂੰ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ, ਸਭ ਤੋਂ ਵੱਧ ਸੱਟ ਵੱਜੇਗੀ। ਉਹਨਾਂ ਕਿਹਾ ਕਿ ਇਹ ਉਹੀ ਕਿਸਾਨ ਹਨ, ਜਿਹਨਾਂ ਨੂੰ ਅਸੰਬਲੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ 'ਕਰਜ਼ਾ-ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ' ਵਰਗੇ ਨਾਅਰਿਆਂ ਨਾਲ  ਮੋਹਿਆ ਸੀ।ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਕਰਜ਼ਈ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਆਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਦੁਆਰਾ ਉਗਰਾਹੀ ਦੀ ਕਾਰਵਾਈ ਦਾ ਸ਼ਿਕਾਰ ਬਣਾਏ ਕਿਸੇ ਵੀ ਕਿਸਾਨ ਦੀ ਮੱਦਦ ਲਈ ਪਾਰਟੀ ਵਰਕਰ ਤੁਰੰਤ ਪਹੁੰਚਣ। ਉਹਨਾਂ ਕਿਹਾ ਕਿ ਪਾਰਟੀ ਕੁਰਕੀ ਦਾ ਸਾਹਮਣਾ ਕਰ ਰਹੇ ਦਲਿਤਾਂ ਅਤੇ ਖੇਤ ਮਜ਼ਦੂਰਾਂ ਦੇ ਵੀ ਨਾਲ ਖੜ੍ਹੀ ਹੋਵੇਗੀ, ਕਿਉਂਕਿ ਕਾਂਗਰਸ ਉਹਨਾਂ ਦੀ ਮੱਦਦ ਕਰਨ ਵਿਚ ਅਤੇ ਉਹਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਨਾਕਾਮ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਨੂੰ ਕਿਸਾਨ ਭਾਈਚਾਰੇ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਨਹੀਂ ਦਿਆਂਗੇ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD