Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੋਮਣੀ ਅਕਾਲੀ ਦਲ ਨੇ ਰਾਜਨਾਥ ਸਿੰਘ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਰਜ਼ੀ ਨੂੰ ਮਨਜ਼ੂਰ ਕਰਨ ਲਈ ਆਖਿਆ

ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਰਾਸ਼ਟਰਪਤੀ ਕੋਲ ਪਹੁੰਚ ਕਰਕੇ ਰਾਜੋਆਣਾ ਦੀ ਫਾਂਸੀ ਰੁਕਵਾ ਦਿੱਤੀ ਸੀ ਅਤੇ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਹਿਮ ਦੀ ਪਟੀਸ਼ਨ ਦੀ ਪੈਰਵੀ ਕਰਨੀ ਚਾਹੀਦੀ ਹੈ

Web Admin

Web Admin

5 Dariya News

ਚੰਡੀਗੜ੍ਹ , 18 Jul 2018

Last updated on: Jul 18, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਵਿਚ ਮੁਸ਼ਕਿਲ ਨਾਲ ਹਾਸਿਲ ਕੀਤੀ ਅਮਨ ਸ਼ਾਂਤੀ ਦੀ ਰਾਖੀ ਨੂੰ ਧਿਆਨ ਵਿਚ ਰੱਖਦਿਆਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੌਤ ਦੀ ਸਜ਼ਾ ਦਾ ਸਾਹਮਣਾ ਕਰਕੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਰਜ਼ੀ ਨੂੰ ਮਨਜ਼ੂਰ ਕੀਤਾ ਜਾਵੇ।ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਸਾਂਸਦਾਂ ਦੇ ਇੱਕ ਵਫ਼ਦ, ਜਿਸ ਵਿਚ ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਸਾਬਕਾ ਸਾਂਸਦ ਤਰਲੋਚਨ ਸਿੰਘ ਅਤੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼ਾਮਿਲ ਸਨ, ਨੇ ਗ੍ਰਹਿ ਮੰਤਰੀ ਨੂੰ ਇਸ ਕੇਸ ਬਾਰੇ ਜਾਣਕਾਰੀ ਦਿੰਦਿਆਂ ਇਸ ਤੱਥ ਤੋਂ ਜਾਣੂ ਕਰਵਾਇਆ ਕਿ ਰਾਜੋਆਣਾ ਨੇ ਉਹਨਾਂ ਦੀ ਤਰਫੋਂ 2012 ਵਿਚ ਰਾਸ਼ਟਰਪਤੀ ਅੱਗੇ ਪਾਈ ਰਹਿਮ ਦੀ ਅਰਜ਼ੀ ਉੱਤੇ ਕਾਰਵਾਈ ਵਿਚ ਦੇਰੀ ਦੇ ਵਿਰੁੱਧ ਪਟਿਆਲਾ ਕੇਂਦਰੀ ਜੇਲ੍ਹ ਵਿਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੂੰ ਫਾਂਸੀ ਦਿੱਤੇ ਜਾਣ ਤੋਂ ਦੋ ਦਿਨ ਪਹਿਲਾਂ ਉਸ ਸਮੇਂ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ 29 ਮਾਰਚ 2012 ਨੂੰ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਪਾਟਿਲ ਨੂੰ ਮਿਲੇ ਸਨ ਅਤੇ ਰਾਜੋਆਣਾ ਲਈ ਰਹਿਮ ਦੀ ਮੰਗ ਕਰਦਿਆਂ ਸੂਬਾ ਸਰਕਾਰ ਵੱਲੋਂ ਉਹਨਾਂ ਨੂੰ ਰਹਿਮ ਵਾਸਤੇ ਇੱਕ ਪਟੀਸ਼ਨ ਸੌਂਪੀ ਸੀ।

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਵਫ਼ਦ ਦੇ ਵਿਚਾਰਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਵਫ਼ਦ ਦੇ ਮੈਂਬਰਾਂ ਨੂੰ ਦੱਸਿਆ ਕਿ ਉਹ ਇਸ ਮਾਮਲੇ ਵਿਚ ਲੋੜੀਂਦੀਆਂ ਰਿਪੋਰਟਾਂ ਮੰਗਵਾਉਣਗੇ ਤਾਂ ਕਿ ਜਰੂਰੀ ਕਾਰਵਾਈ ਕੀਤੀ ਜਾ ਸਕੇ।ਸਰਦਾਰ ਭੂੰਦੜ ਨੇ ਕਿਹਾ ਕਿ ਵਫ਼ਦ ਦੇ ਮੈਂਬਰਾਂ ਨੇ ਗ੍ਰਹਿ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਉੱਤੇ ਹਮਲੇ ਅਤੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਪਿੱਛੋਂ ਭੜਕੀਆਂ ਭਾਵਨਾਵਾਂ ਅਤੇ ਅਸਾਧਾਰਣ ਹਾਲਾਤਾਂ ਤੋਂ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਪੰਜਾਬ ਵਿਚ ਸ਼ਾਂਤੀ ਲਿਆਉਣ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਵਿਚ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ-ਭਾਜਪਾ ਸਰਕਾਰ ਨੇ ਵੱਡੀ ਭੂਮਿਕਾ ਨਿਭਾਈ ਸੀ। ਉਹਨਾਂ ਕਿਹਾ ਕਿ ਰਾਜੋਆਣਾ ਨੂੰ ਮੁਆਫੀ ਦੇਣ ਨਾਲ ਪੰਜਾਬ ਦੇ ਇਤਿਹਾਸ ਦੇ ਗੜਬੜ ਵਾਲੇ ਸਮੇਂ ਦੇ ਜ਼ਖ਼ਮਾਂ ਨੂੰ ਭਰਨ ਵਿਚ ਮੱਦਦ ਮਿਲੇਗੀ।ਸਰਦਾਰ ਭੂੰਦੜ ਨੇ ਇਹ ਵੀ ਕਿਹਾ ਕਿ ਪਰ ਕਾਂਗਰਸ ਸਰਕਾਰ ਨੂੰ ਵੀ ਰਾਜੋਆਣਾ ਨੂੰ ਰਾਹਤ ਦਿਵਾਉਣ ਵਾਸਤੇ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ ਨੂੰ ਰਸਮੀ ਤੌਰ ਤੇ ਉਠਾਉਣਾ ਚਾਹੀਦਾ ਹੈ ਅਤੇ ਰਹਿਮ ਦੀ ਅਪੀਲ ਵਾਸਤੇ ਚਾਰਾਜੋਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਗ੍ਰਹਿ ਮੰਤਰੀ ਕੋਲ ਖੁਦ ਇਹ ਮੁੱਦਾ ਉਠਾਉਣਾ ਚਾਹੀਦਾ ਹੈ ਤਾਂ ਕਿ ਇਸ ਮਾਮਲੇ ਉੱਤੇ ਮੁਕੰਮਲ ਸਪੱਸ਼ਟਤਾ ਹੋਵੇ ਕਿ ਪੰਜਾਬ ਸਰਕਾਰ ਵੀ ਇਸ ਰਹਿਮ ਦੀ ਅਪੀਲ ਦਾ ਸਮਰਥਨ ਕਰਦੀ ਹੈ।

 

Tags: Rajnath Singh , Balwinder Singh Bhunder , Ranjit Singh Brahmpura , Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD