Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

20 ਜੁਲਾਈ ਨੂੰ ਸ਼ਾਨਦਾਰ ਢੰਗ ਨਾਲ ਹੋਵੇਗਾ "ਪ੍ਰੈਸ ਕਲੱਬ ਆਨੰਦਪੁਰ ਸਾਹਿਬ (ਰਜਿ) ਦਾ ਸਮਾਗਮ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਆਨੰਦਪੁਰ ਸਾਹਿਬ , 18 Jul 2018

Last updated on: Jul 18, 2018, 00:00 IST

"ਪ੍ਰੈਸ ਕਲੱਬ ਆਨੰਦਪੁਰ ਸਾਹਿਬ (ਰਜਿ)" ਵੱਲੋਂ 20 ਜੁਲਾਈ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼ਾਨਦਾਰ ਢੰਗ ਦੇ ਨਾਲ ਹੋਵੇਗਾ। ਜਦਕਿ ਇਸ ਦੌਰਾਨ ਜਿੱਥੇ ਪ੍ਰੈਸ ਕਲੱਬ ਦੀ ਸ਼ਿੱਦਤ ਦੇ ਨਾਲ ਉਸਾਰੀ ਗਈ ਇਮਾਰਤ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਕੀਤਾ ਜਾਵੇਗਾ ਉੱਥੇ ਹੀ "ਮਾਣ ਸ੍ਰੀ ਆਨੰਦਪੁਰ ਸਾਹਿਬ ਦਾ ਅਵਾਰਡ" ਵੀ ਉੱਘੇ ਸਮਾਜ ਸੇਵੀ ਮਾਤਾ ਗੁਰਚਰਨ ਕੌਰ ਨੂੰ ਦਿੱਤਾ ਜਾਵੇਗਾ।ਇਸ ਸਬੰਧੀ "ਪ੍ਰੈਸ ਕਲੱਬ ਆਨੰਦਪੁਰ ਸਾਹਿਬ (ਰਜਿ)" ਦੇ ਸਮੂੰਹ ਮੈਂਬਰਾਂ ਨੇ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਕਿਹਾ ਕਿ ਵਾਹਿਗੁਰੂ ਦੀ ਅਪਾਰ ਕ੍ਰਿਪਾ ਸਦਕਾ ਅੱਜ ਇਹ ਦਿਨ ਆਇਆ ਹੈ ਕਿ ਵਿਸ਼ਵ ਦੇ ਨਕਸ਼ੇ 'ਤੇ ਦਿੱਸਣ ਵਾਲੇ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੇ ਪੱਤਰਕਾਰਾਂ ਦੇ ਕੋਲ ਵੀ ਮਿਲ ਕੇ ਬੈਠਣ ਲਈ ਇੱਕ ਛੱਤ "ਪ੍ਰੈਸ ਕਲੱਬ" ਦੇ ਰੂਪ 'ਚ ਨਸੀਬ ਹੋਣ ਜਾ ਰਹੀ ਹੈ। ਹਾਲਾਂਕਿ"ਪ੍ਰੈਸ ਕਲੱਬ" ਦੀ ਉਸਾਰੀ ਦਾ ਪ੍ਰੋਜੈਕਟ ਅਜੇ ਵੱਡਾ ਹੈ ਪਰ ਫਿਰ ਵੀ ਮੁੱਢਲੇ ਤੌਰ ਤੇ ਤਿਆਰ ਕੀਤਾ ਕਿ ਪਹਿਲ ਹਿੱਸਾ ਇਲਾਕੇ ਦੇ ਲੋਕਾਂ ਲਈ 20 ਜੁਲਾਈ ਨੂੰ ਸਮਰਪਿਤ ਕੀਤਾ ਜਾਵੇਗਾ।ਇਸ ਮੌਕੇ ਸਮੂੰਹ ਮੈਂਬਰਾਂ ਨੇ ਇਸ ਉਸਾਰੀ ਦੇ ਲਈ ਜਿੱਥੇ ਪੰਜਾਬ ਸਰਕਾਰ, ਸਿਵਲ ਤੇ ਪੁਲੀਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਉੱਥੇ ਹੀ ਖਾਸ ਤੌਰ ਤੇ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦਾ ਵੀ ਧੰਨਵਾਦ ਕੀਤਾ। ਜਦਕਿ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ "ਮਾਣ ਸ੍ਰੀ ਆਨੰਦਪੁਰ ਸਾਹਿਬ ਦਾ ਅਵਾਰਡ" ਦੇਣ ਦੇ ਲਈ ਸਮਾਜ ਸੇਵਾ ਦਾ ਵਿਸ਼ਾ ਚੁਣਿਆ ਗਿਆ ਸੀ। ਜਿਸਦੇ ਤਹਿਤ ਤਿੰਨ ਨਾਵਾਂ ਦੇ ਪੈਨਲਾਂ ਦੀ ਘੋਖ ਕਰਨ ਤੋਂ ਬਾਅਦ ਬੀਤੇ ਚਾਰ ਦਹਾਕਿਆਂ ਤੋਂ ਮਨੁੱਖਤਾ ਦੇ ਭਲੇ ਲਈ ਜੂਝਣ ਵਾਲੀ ਮਤਾ ਗੁਰਚਰਨ ਕੌਰ ਨੂੰ ਇਹ ਅਵਾਰਡ ਦੇਣ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਸਮੁੱਚੀ ਕਾਰਜਕਾਰਣੀ ਦੇ ਤਹਿਤ ਪ੍ਰਧਾਨ ਬੀ ਐਸ ਚਾਨਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਸੋਨੀ, ਮੀਤ ਪ੍ਰਧਾਨ ਮਧੂ ਸੂਦਨ ਤੇ ਨਰਿੰਦਰ ਨੱਡਾ, ਜਨਰਲ ਸਕੱਤਰ ਰਾਜਪਾਲ ਆਂਗਰਾ, ਮੁੱਖ ਸਲਾਹਕਾਰ ਨਰਿੰਦਰ ਸ਼ਰਮਾ, ਕਾਰਜਕਾਰਣੀ ਮੈਂਬਰ ਦਲਜੀਤ ਸਿੰਘ ਅਰੋੜਾ, ਚੇਅਰਮੈਨ ਜਰਨੈਲ ਸਿੰਘ ਨਿੱਕੂਵਾਲ ਤੇ ਸੁਖਵਿੰਦਰ ਪਾਲ ਸਿੰਘ ਸੁੱਖੂ, ਖਜ਼ਾਨਚੀ ਬਲਵਿੰਦਰ ਸਿੰਘ ਲੋਧੀਪੁਰ, ਜੁਆਇੰਟ ਸਕੱਤਰ ਦਵਿੰਦਰ ਪਾਲ ਸਿੰਘ ਅਤੇ ਮਨਪ੍ਰੀਤ ਮਿੰਟੂ ਵੀ ਹਾਜ਼ਰ ਸਨ।

 

Tags: PRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD