Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ : 22 ਜੁਲਾਈ ਨੂੰ ਵਾਕਾਥਨ ਬਠਿੰਡਾ ਦੀ ਪ੍ਰਧਾਨਗੀ ਕਰਨਗੇ ਵਿੱਤ ਮੰਤਰੀ ਪੰਜਾਬ

ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਰੂਟ ਪਲਾਨ, -ਜ਼ਿਲ੍ਹੇ ਦੇ ਸਾਰੇ ਬਜ਼ੁਰਗਾਂ ਨੂੰ ਇਸ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ

Web Admin

Web Admin

5 Dariya News

ਬਠਿੰਡਾ , 19 Jul 2018

Last updated on: Jul 19, 2018, 00:00 IST

ਤੰਦਰੁਸਤ ਪੰਜਾਬ ਮਿਸ਼ਨ ਤਹਿਤ 22 ਜੁਲਾਈ ਨੂੰ ਰੋਜ਼ ਗਾਰਡਨ ਵਿਖੇ ਕਰਵਾਏ ਜਾ ਰਹੇ ਵਾਕਾਥਨ ਬਠਿੰਡਾ ਸਮਾਗਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਤਹਿਤ ਹੁਣ ਤੱਕ 850 ਲੋਕ ਇਸ ਸਮਾਗਮ 'ਚ ਹਿੱਸਾ ਲੈਣ ਲਈ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਨੀਤ ਨੇ ਦੱਸਿਆ ਕਿ ਵਾਕਾਥਨ ਬਠਿੰਡਾ 2018 ਦੀ  ਪ੍ਰਧਾਨਗੀ ਵਿਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਕਰਨਗੇ। ਮੁੱਖ ਤੌਰ 'ਤੇ ਬਜ਼ੁਰਗਾਂ ਲਈ ਕਰਵਾਏ ਜਾ ਰਹੇ ਇਸ ਸਮਾਗਮ 'ਚ ਨੌਜਵਾਨ ਵੀ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਰਜਿਸਟ੍ਰੇਸ਼ਨ ਆਨਲਾਈਨ www.tandarustbathinda.com 'ਤੇ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 850 ਲੋਕਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਸਮਾਗਮ 'ਚ ਹਿੱਸਾ ਲੈਣ ਲਈ 22 ਜੁਲਾਈ ਨੂੰ ਮੌਕੇ 'ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਸਿਵਲ ਸਰਜਨ ਬਠਿੰਡਾ ਡਾ. ਹਰੀਨਰਾਇਣ ਸਿੰਘ, ਐਸ.ਪੀ. ਸ਼੍ਰੀ ਗੁਰਮੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬਲਵਿੰਦਰ ਸਿੰਘ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਨੇ ਵਾਕਾਥਨ ਬਠਿੰਡਾ ਦਾ ਰੂਟ ਪਲਾਨ ਜਾਰੀ ਕੀਤਾ। ਰੂਟ ਪਲਾਨ ਅਨੁਸਾਰ ਵਾਕਾਥਨ 1.5 ਕਿਲੋਮੀਟਰ ਦਾ ਫ਼ਾਸਲਾ ਤਹਿ ਕਰੇਗੀ। 

ਰੋਜ਼ ਗਾਰਡਨ ਤੋਂ ਸ਼ੁਰੂ ਹੋ ਕੇ ਇਹ ਵਾਕਾਥਨ 'ਚ ਹਿੱਸਾ ਲੈਣ ਵਾਲੇ ਵਿਅਕਤੀ ਨਜਦੀਕ ਲਗਦੇ ਜੌਗਰਜ਼ ਪਾਰਕ 'ਚ ਜਾਣਗੇ। ਵਾਕਾਥਨ ਸਵੇਰੇ 6:00 ਤੋਂ ਲੈ ਕੇ 8:00 ਵਜੇ ਤੱਕ ਕਰਵਾਈ ਜਾਵੇਗੀ। ਇਸ ਦੀ ਸ਼ੁਰੂਆਤ ਆਰਟ ਆਫ਼ ਲਿਵਿੰਗ ਵਲੋਂ ਮੈਡੀਟੇਸਨ ਸੈਸ਼ਨ ਨਾਲ ਕਰਵਾਈ ਜਾਵੇਗੀ। ਇਸ ਮੌਕੇ ਵਾਕਾਥਨ ਅਤੇ ਤੰਦਰੁਸਤ ਪੰਜਾਬ ਮਿਸ਼ਨ ਲੋਗੋ ਵਾਲੀਆਂ ਟੀ-ਸ਼ਰਟਾਂ ਸਾਰੇ ਭਾਗ ਲੈਣ ਵਾਲਿਆਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ। ਮੌਕੇ 'ਤੇ ਬਜ਼ੁਰਗਾਂ ਲਈ ਮੁਫ਼ਤ ਸਿਹਤ ਚੈਕ-ਅਪ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਮੌਕੇ 'ਤੇ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਮੌਕੇ 'ਤੇ ਐਂਬੂਲੈਂਸ, ਡਾਕਟਰਾਂ ਆਦਿ ਦਾ ਪ੍ਰਬੰਧ ਰੱਖਿਆ ਜਾਵੇ ਤਾਂ ਜੋ ਬਜ਼ੁਰਗਾਂ ਨੂੰ ਜ਼ਰੂਰਤ ਪੈਣ 'ਤੇ ਸਮੇਂ-ਸਿਰ ਡਾਕਟਰੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਸੇ ਤਰ੍ਹਾਂ ਮੰਡੀ ਬੋਰਡ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਗੇ। ਬੈਠਕ 'ਚ ਮੌਜੂਦ ਵੱਖ-ਵੱਖ ਸਿੱਖਿਆ ਅਦਾਰਿਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ-ਆਪਣੇ ਵਿਦਿਆਰਥੀਆਂ ਨੂੰ ਵਾਕਾਥਨ 2018 'ਚ ਜ਼ਰੂਰ ਲੈ ਕੇ ਆਉਣ।  ਸ਼੍ਰੀ ਪਰਨੀਤ ਨੇ ਇਲਾਕਾ ਨਿਵਾਸਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਅਤੇ ਬੱਚਿਆਂ ਨਾਲ ਇਸ ਸਮਾਗਮ ਦਾ ਹਿੱਸਾ ਬਣਨ।

 

Tags: Tandarust Punjab , DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD