Monday, 29 April 2024

 

 

ਖ਼ਾਸ ਖਬਰਾਂ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

 

ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਦੇ ਵਫ਼ਦ ਵੱਲੋਂ ਰਾਸ਼ਟਪਤੀ ਦੇ ਨਾਂ ’ਤੇ ਪੰਜਾਬ ਦੇ ਗਵਰਨਰ ਨੂੰ ਸੌਂਪਿਆ ਗਿਆ ਮੰਗਪੱਤਰ

ਸੀਫ ਅਨੁਸੂਚਿਤ ਜਾਤੀ ਤੇ ਜਨਜਾਤੀ ਵਰਗ ਦੀ ਜਨਸੰਖਿਆ ਮੁਤਾਬਕ ਨਿਰਧਾਰਿਤ ਬਜਟ ਦੀ ਦੁਰਵਰਤੋਂ ਨੂੰ ਰੋਕਣ ਲਈ ਕਾਨੂੰਨ ਬਣਾਉਣਾ ਅਤਿ ਜ਼ਰੂਰੀ : ਰਾਜੇਸ਼ ਬਾਘਾ

Web Admin

Web Admin

5 Dariya News

ਚੰਡੀਗੜ੍ਹ , 19 Jul 2018

ਅੱਜ ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਦੇ ਵਫ਼ਦ ਨੇ ਪੰਜਾਬ ਦੇ ਗਵਰਨਰ ਨੂੰ ਮਾਣਯੋਗ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਮ ’ਤੇ ਯਾਦਪੱਤਰ ਸੌਂਪਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਬਾਘਾ (ਸਾਬਕਾ ਚੇਅਰਮੇਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਰਕਾਰ) ਅਤੇ ਸੀਫ ਦੇ ਮੁੱਖ ਸਲਾਹਕਾਰ ਨੇ ਦੱਸਿਆ ਕਿ ਮੰਗਪੱਤਰ ਵਿੱਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਅਨੁਸੂਚਿਤ ਜਾਤੀ ਅਤੇ ਜਨਜਾਤੀ ਵਰਗ ਦੀ ਜਨਸੰਖਿਆ ਅਨੁਸਾਰ ਨਿਰਧਾਰਿਤ ਇਸ ਬਜਟ ਨੂੰ ਸਹੀ ਦਿਸ਼ਾ ਅਤੇ ਢੁਕਵੇਂ ਭਲਾਈ ਕਾਰਜਾਂ ’ਤੇ ਖ਼ਰਚ ਕੀਤਾ ਜਾਵੇ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜਦੋਂ ਅਨੁਸੂਚਿਤ ਜਾਤੀ ਸਬ-ਪਲਾਨ ਅਤੇ ਜਨਜਾਤੀ ਸਬ-ਪਲਾਨ ਕਾਨੂੰਨ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਲਦ ਤੋਂ ਜਲਦ ਪਾਸ ਕੀਤਾ ਜਾਵੇ। ਫੋਰਮ ਨੇ ਆਪਣੀ ਖੋਜ ਵਿੱਚ ਇਹ ਪਾਇਆ ਹੈ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ ਵਰਗ ਦੀ ਜਨਸੰਖਿਆ ਦੇ ਹਿਸਾਬ ਨਾਲ ਬਜਟ ਨਿਰਧਾਰਿਤ ਨਹੀਂ ਕੀਤਾ ਜਾਂਦਾ ਅਤੇ ਨਿਰਧਾਰਿਤ ਬਜਟ ਵਿੱਚ ਕਦੇ ਵੀ ਪੂਰੇ ਖ਼ਰਚ ਦਾ ਉਪਬੰਧ ਨਹੀਂ ਕੀਤਾ ਜਾਂਦ, ਸਰਕਾਰ ਕੋਲ ਅਨੁਸੂਚਿਤ ਜਾਤੀ ਅਤੇ ਜਨਜਾਤੀ ਵਰਗ ਦੀ ਭਲਾਈ ਲਈ ਕੋਈ ਕੋਈ ਠੋਸ ਪਾਲਿਸੀ ਜਾਂ ਪਲਾਨਿੰਗ ਨਹੀਂ ਹੈ, ਨਕਾਰਾਤਮਕ ਪ੍ਰਸਾਸ਼ਨਿਕ ਸੋਚ ਦੇ ਚਲਦਿਆਂ ਫੰਡ ਦੀ ਦੁਰਵਰਤੋਂ ਹੁੰਦੀ ਹੈ ਅਤੇ ਅੰਕੜੇ ਦੱਸਦੇ ਹਨ ਕਿ ਅਨੁਸੂਚਿਤ ਜਾਤੀ ਅਤੇ ਜਨਜਾਤੀ ਵਰਗ ਲਈ ਨਿਰਧਾਰਿਤ ਫੰਡ ਨੂੰ ਸਰਕਾਰਾਂ ਵੱਲੋਂ ਕਿਸੇ ਗੈਰ-ਅਨੁਸੂਚਿਤ ਜਾਤੀ ਅਤੇ ਜਨਜਾਤੀ ਇਕਾਈ ’ਤੇ ਖ਼ਰਚ ਦਿੱਤਾ ਜਾਂਦਾ ਹੈ। ਇਸਨੂੰ ਰੋਕਣ ਲਈ ਅਨੁਸੂਚਿਤ ਜਾਤੀ ਸਬ-ਪਲਾਨ ਅਤੇ ਜਨਜਾਤੀ ਸਬ-ਪਲਾਨ ਨੂੰ ਕਾਨੂੰਨੀ ਜਾਮਾ ਪਹਿਨਾਉਣਾ ਅਤਿ ਜ਼ਰੂਰੀ ਹੈ ਤਾਂ ਕਿ ਇਨ੍ਹਾਂ ਫੰਡਜ਼ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਸਜ਼ਾ ਦੇ ਘੇਰੇ ਵਿੱਚ ਲਿਆ ਕੇ ਅਨੁਸੂਚਿਤ ਜਾਤੀ ਸਬ-ਪਲਾਨ ਅਤੇ ਜਨਜਾਤੀ ਵਰਗ ਅਧੀਨ ਫੰਡਜ਼ ਨੂੰ ਸਹੀ ਦਿਸ਼ਾ ਵਿੱਚ ਖ਼ਰਚ ਕੀਤਾ ਜਾ ਸਕੇ। ਫੋਰਮ ਨੇ ਇਸ ਮੰਗ ਪੱਤਰ ’ਤੇ ਸੂਬੇ ਭਰ ’ਚੋਂ 10 ਲੱਖ ਤੋਂ ਉੱਪਰ ਦਸਤਖ਼ਤ ਕਰਵਾਏ ਹਨ ਅਤੇ ਇਸ ਦਸਤਖ਼ਤ ਯੁਕਤ ਮੰਗ ਪੱਤਰ ਨੂੰ ਢੁਕਵੀਂ ਕਾਰਵਾਈ ਤੋਂ ਬਾਅਦ ਵਫ਼ਦ ਵੱਲੋਂ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ। ਅੱਜ ਦੇ ਵਫ਼ਦ ਦੀ ਅਗਵਾਈ ਸੀ੍ਰ ਰਾਜੇਸ਼ ਬਾਘਾ (ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਰਕਾਰ) ਅਤੇ ਸੀਫ਼ ਦੇ ਮੁੱਖ ਸਲਾਹਕਾਰ ਨੇ ਕੀਤੀ। ਵਫ਼ਦ ਵਿੱਚ ਜੀਵਨ ਸਿੰਘ, ਮਨਜੀਤ ਬਾਲੀ, ਪ੍ਰੇਮ ਪਾਲ ਡੋਮੇਲੀ, ਭੁਪਿੰਦਰ ਕੁਮਾਰ, ਮਨਜੀਤ ਸਿੰਘ ਬੁੱਟਰ, ਗੁਰਚਰਨ ਲਾਡੀ, ਸਰਬਜੀਤ ਸਿੰਘ, ਪਿਆਰੇ ਲਾਲ, ਸੰਤੋਖ ਸਿੰਘ ਗੁਮਟਾਲਾ, ਸੁਨੀਲ ਦੱਤ, ਬੱਗਾ ਸਿੰਘ, ਕਪੂਰ ਚੰਦ ਥਾਪਰ, ਵਿਜੈ ਸਹਿਗਿੱਲ, ਰਾਜ ਕੁਮਾਰ ਹੈਪੀ, ਐਡਵੋਕੇਟ ਦ ਐਸ ਬਾਗੀ, ਰਾਝਾਂ ਬਖਸ਼ੀ, ਰੁਪੇਸ਼ ਚੰਦਰ ਸ਼ਾਮਿਲ ਸਨ।

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD