Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਦਲ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਬਕਾਏ ਨਾ ਦੇਣ ਲਈ ਕਾਂਗਰਸ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਨਿਖੇਧੀ

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ ਅਤੇ ਗਰੀਬਾਂ ਨੂੰ ਨਿਰਾਸ਼ ਕਰਨ ਮਗਰੋਂ ਸਰਕਾਰ ਨੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਤੋਂ ਇਨਕਾਰ ਕਰਕੇ ਕਰਮਚਾਰੀਆਂ ਨੂੰ ਵੀ ਨਿਰਾਸ਼ ਕੀਤਾ

Web Admin

Web Admin

5 Dariya News

ਚੰਡੀਗੜ੍ਹ , 19 Jul 2018

Last updated on: Jul 19, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰੀ ਕਰਮਚਾਰੀਆਂ ਨੂੰ ਉਹਨਾਂ ਜਾਇਜ਼ ਅਧਿਕਾਰਾਂ ਤੋਂ ਵਾਂਝੇ ਕਰਕੇ  ਸਰਕਾਰੀ ਕੰਮਕਾਜ ਵਿਚ ਵਿਘਨ ਪਾਉਣ ਲਈ ਮਜ਼ਬੂਰ ਕਰਨ ਵਾਲੀ ਕਰਮਚਾਰੀ-ਵਿਰੋਧੀ ਨੀਤੀ ਧਾਰਨ ਕਰਨ ਵਾਸਤੇ ਕਾਂਗਰਸ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸਖ਼ਤ ਨਿਖੇਧੀ ਕੀਤੀ ਹੈ। ਕੱਲ੍ਹ ਪੰਜਾਬ ਸਕੱਤਰੇਤ ਮੁਲਾਜ਼ਮਾਂ ਵੱਲੋਂ ਹੱਥਾਂ ਵਿਚ ਕਟੋਰੇ ਫੜ੍ਹ ਕੇ ਆਪਣੇ ਬਕਾਇਆਂ ਦੀ ਮੰਗ ਕਰਦਿਆਂ ਅਤੇ ਸਰਕਾਰ ਵੱਲੋਂ ਉਹਨਾਂ ਦੀਆਂ ਗੁਜਾਰਿਸ਼ਾਂ ਨਾ ਸੁਣੇ ਜਾਣ ਉੱਤੇ ਜਬਰੀ ਆਪਣੇ ਬਕਾਏ ਲੈਣ ਦੀ ਧਮਕੀ ਦਿੰਦਿਆਂ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਕੀਤੇ ਵੱਡੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਸਕੱਤਰੇਤ ਦੇ ਸਾਹਮਣੇ ਅਜਿਹਾ ਕੁੱਝ ਨਹੀਂ ਵਾਪਰਿਆ। ਉਹਨਾਂ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਕਿਸਾਨਾਂ, ਨੌਜਵਾਨਾਂ ਅਤੇ ਗਰੀਬਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਚੁੱਕੀ ਸਰਕਾਰ ਨੇ ਹੁਣ ਬਕਾਏ ਦੇਣ ਤੋਂ ਇਨਕਾਰ ਕਰਕੇ ਸਰਕਾਰੀ ਕਰਮਚਾਰੀਆਂ ਨਾਲ ਵੀ ਵਿਤਕਰਾ ਕਰਨ ਦਾ ਫੈਸਲਾ ਕਰ ਲਿਆ ਹੈ।ਸਰਦਾਰ ਢੀਂਡਸਾ ਨੇ ਕਿਹਾ ਕਿ ਇਸ ਪ੍ਰਦਰਸ਼ਨ ਨੇ ਵਿੱਤ ਮੰਤਰੀ ਦੀ ਕੰਮਕਾਜ ਦੀ ਸ਼ੈਲੀ ਦਾ ਭਾਂਡਾ ਚੌਰਾਹੇ ਭੰਨ ਦਿੱਤਾ ਹੈ, ਜੋ ਕਿ ਪਿਛਲੇ ਡੇਢ ਸਾਲ ਤੋਂ ਕਰਮਚਾਰੀਆਂ ਨੂੰ ਡੀਏ ਦੀਆਂ ਕਿਸ਼ਤਾਂ ਵੀ ਨਹੀਂ ਦੇ ਪਾਇਆ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਵਿਚ ਵੀ ਨਾਕਾਮ ਸਾਬਿਤ ਹੋਇਆ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਸਰਕਾਰ ਜਾਣ ਬੁੱਝ ਕੇ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਅਤੇ ਫਜ਼ੂਲ ਦੀਆਂ ਮੀਟਿੰਗਾਂ ਵਿਚ ਆਪਣਾ ਸਮਾਂ ਬਰਬਾਦ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਦੇ ਬਿਲਕੁੱਲ ਉਲਟ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਆਪਣੇ ਪਿਛਲੇ ਦੋ ਕਾਰਜਕਾਲਾਂ ਦੌਰਾਨ ਨਾ ਸਿਰਫ ਤਿੰਨ ਤਨਖਾਹ ਕਮਿਸ਼ਨਾਂ ਦੀਆਂ ਸਿਫਾਰਿਸ਼ਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਸੀ, ਸਗੋਂ ਦੋ ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਦੀ ਭਰਤੀ ਵੀ ਕਰਵਾਈ ਸੀ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਤਕਰੀਬਨ 35000 ਕੱਚੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਇੱਕ ਐਕਟ ਵੀ ਪਾਸ ਕੀਤਾ ਸੀ, ਜਿਸ ਨੂੰ ਮੌਜੂਦਾ ਸਰਕਾਰ ਵੱਲੋਂ ਅਜੇ ਲਾਗੂ ਕੀਤਾ ਜਾਣਾ ਬਾਕੀ ਹੈ।ਅਕਾਲੀ ਆਗੂ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਕੋਈ ਵੀ ਕਰਮਚਾਰੀ ਪੱਖੀ ਕਦਮ ਚੁੱਕਣ ਦੀ ਥਾਂ, ਕਾਂਗਰਸ ਸਰਕਾਰ ਨੇ ਉਹਨਾਂ ਉੱਤੇ 200 ਰੁਪਏ ਪ੍ਰਤੀ ਮਹੀਨਾ  ਇੱਕ ਪੇਸ਼ਾਵਰ ਟੈਕਸ ਦਾ ਬੋਝ ਪਾ ਦਿੱਤਾ ਹੈ। ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਕਰਮਚਾਰੀਆਂ ਦੇ ਨਾਲ ਡਟ ਕੇ ਖੜ੍ਹਿਆ ਹੈ, ਸਰਦਾਰ ਢੀਂਡਸਾ ਨੇ ਕਾਂਗਰਸ ਸਰਕਾਰ ਨੂੰ  ਤੁਰੰਤ ਡੀਏ ਦੀਆਂ ਸਾਰੀਆਂ ਕਿਸ਼ਤਾਂ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਬੁਢਾਪਾ ਪੈਨਸ਼ਨ ਸਕੀਮ ਸ਼ੁਰੂ ਕਰਨ ਲਈ ਆਖਿਆ।  

 

Tags: Parminder Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD