Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲਾ ਰੂਪਨਗਰ ਦੀ ਹਦੂਦ ਅੰਦਰ ਅਣ-ਅਧਿਕਾਰਤ ਤੌਰ ਤੇ ਸੀਮਨ ਦਾ ਭੰਡਾਰ ਕਰਨ/ਟਰਾਂਸਪੋਰਟੇਸ਼ਨ ਕਰਨ,ਵਰਤਣ ਜਾਂ ਵੇਚਣ ਤੇ ਪੂਰਨ ਤੌਰ ਤੇ ਪਾਬੰਦੀ

ਸੁਮੀਤ ਜਾਰੰਗਲ
ਸੁਮੀਤ ਜਾਰੰਗਲ

Web Admin

Web Admin

5 Dariya News

ਰੂਪਨਗਰ , 20 Jul 2018

Last updated on: Jul 20, 2018, 00:00 IST

ਸੁਮੀਤ ਜਾਰੰਗਲ  ਜਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਰੂਪਨਗਰ ਦੀ ਹਦੂਦ ਅੰਦਰ ਅਣ-ਅਧਿਕਾਰਤ ਤੌਰ ਤੇ ਸੀਮਨ ਦਾ ਭੰਡਾਰ ਕਰਨ/ਟਰਾਂਸਪੋਰਟੇਸ਼ਨ ਕਰਨ,ਵਰਤਣ ਜਾਂ ਵੇਚਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।ਪ੍ਰੰਤੂ ਇਹ ਹੁਕਮ ਪਸ਼ੂ ਵਿਕਾਸ ਅਤੇ ਪੰਚਾਇਤਾਂ,ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸੂ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ,ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ,ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ,ਵੱਲੋ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ,ਪਸ਼ੂ ਪਾਲਣ ਵਿਭਾਗ,ਪੰਜਾਬ,ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ,ਗਡਵਾਸੂ ਲੁਧਿਆਣਾ ਵੱਲੋ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰ,ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜ਼ੋ ਕਿ ਪਸੂਪਾਲਣ ਵਿਭਾਗ, ਪੰਜਾਬ ਵੱਲੋ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ,ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿੳਂਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵੱਖ ਵੱਖ ਥਾਵਾਂ ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿਕਰੀ ਬਾਰੇ ਅਤੇ ਵਿਭਾਗ ਦੀ ਬਰੀਡਿੰਗ ਪਾਲਿਸੀ ਤਹਿਤ ਅਣ-ਅਧਿਕਾਰਤ ਸੀਮਨ ਵਿਕਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਰਹਿੰਦਾ ਹੈ ਪ੍ਰੰਤੂ ਇਸ ਦੇ ਬਾਵਜੂਦ ਵਿਭਾਗ ਨੂੰ ਵੇਖਣ ਵਿੱਚ ਆਇਆ ਹੈ ਕਿ ਅਣ-ਅਧਿਕਾਰਤ ਸੀਮਨ ਨੂੰ ਰੱਖਿਆ/ਵੇਚਿਆ ਜਾ ਰਿਹਾ ਹੈ।ਇਸ ਪ੍ਰਕਾਰ ਅਣ-ਅਧਿਕਾਰਤ ਤੌਰ ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸੂਧਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁਝ ਪਤਾ ਨਹੀਂ ਹੁੰਦਾ।ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਅਸਰ ਦਾ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿਚ ਇਸਦਾ ਅਸਰ ਦਿਖੇਗਾ,ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ (Breed Improvement) ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ ਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ਼ ਤੇ ਉੱਤਮ ਨਸਲ ਦੇ ਬੁੱਲਜ ਤੋਂ ਤਿਆਰ ਕੀਤਾ ਗਿਆ ਸੀਮਨ ਸਮਨੂਈ ਗਰਭਦਾਨ (Artificial Insemination) ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰ੍ਹਾ ਅਣ-ਅਧਿਕਾਰਤ ਸੀਮਨ ਵੇਚਣਾ ਇਕ ਅਤਿ ਗੰਭੀਰ ਮਾਮਲਾ ਹੈ,ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 18 ਸਤੰਬਰ ਤੱਕ ਲਾਗੂ ਰਹਿਣਗੇ ।

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD