Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀਬੀ ਜਗੀਰ ਕੌਰ ਵੱਲੋਂ ਹਰਿਆਣਾ ਸਟੇਟ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

11 ਜਿਲਾ ਪ੍ਰਧਾਨਾਂ ਦਾ ਵੀ ਐਲਾਨ

Web Admin

Web Admin

5 Dariya News

ਚੰਡੀਗੜ , 20 Jul 2018

Last updated on: Jul 20, 2018, 00:00 IST

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਸਟੇਟ ਇਸਤਰੀ ਵਿੰਗ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੱਜ ਜਿਹਨਾਂ ਸੀਨੀਅਰ ਇਸਤਰੀ ਆਗੂਆਂ ਨੂੰ ਵੱਖ ਅਹੁਦਿਆਂ ਤੇ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਮਹਿੰਦਰ ਕੌਰ ਪੰਚਕੁੱਲਾ ਨੂੰ ਸਕੱਤਰ ਜਨਰਲ, ਬੀਬੀ ਅਮਰਜੀਤ ਕੌਰ ਬੜਾ ਹਿਸਾਰ ਅਤੇ ਬੀਬੀ ਮਨਜੀਤ ਕੌਰ ਗਧੌਲਾ ਯਮੁਨਾ ਨਗਰ ਦੋਵਾਂ ਨੂੰ ਸੀਨੀਅਰ ਮੀਤ ਪ੍ਰਧਾਨ, ਬੀਬੀ ਰਵਿੰਦਰ ਕੌਰ ਰੂਬੀ ਯਮੁਨਾਨਗਰ, ਬੀਬੀ ਸ਼ਸ਼ੀ ਕੌਰ ਖਾਲਸਾ ਪਾਣੀਪਤ, ਬੀਬੀ ਬਲਵਿੰਦਰ ਕੌਰ ਸ਼ਾਹਬਾਦ , ਬੀਬੀ ਅੰਮ੍ਰਿਤ ਕੌਰ ਕੁਰਕਸ਼ੇਤਰ ਅਤੇ ਬੀਬੀ ਭੁਪਿੰਦਰ ਕੌਰ ਖਾਲਸਾ ਹਿਸਾਰ ਪੰਜਾਂ ਨੂੰ ਮੀਤ ਪ੍ਰਧਾਨ, ਬੀਬੀ ਰਣਜੀਤ ਕੌਰ ਫਰੀਦਾਬਾਦ, ਬੀਬੀ ਹਰਪਾਲ ਕੌਰ ਸਿੱਧੂ ਸ਼ਾਹਬਾਦ ਅਤੇ ਬੀਬੀ ਰਮਨਦੀਪ ਕੌਰ ਕੁਰਕੇਸ਼ਤਰ ਤਿੰਨਾਂ ਨੂੰ ਸਕੱਤਰ  ਅਤੇ ਬੀਬੀ ਮਨਜੀਤ ਕੌਰ ਹਿਸਾਰ ਅਤੇ ਬੀਬੀ ਅਮਰਦੀਪ ਕੌਰ ਨੂੰ ਹਰਿਆਣਾ ਸਟੇਟ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱÎਸਿਆ ਕਿ ਜਿਹਨਾਂ ਇਸਤਰੀ ਆਗੂਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਸੁਰਿੰਦਰ ਕੌਰ ਨੂੰ ਜਿਲਾ ਕੁਰਕਸ਼ੇਤਰ (ਸ਼ਹਿਰੀ), ਬੀਬੀ ਮਨਦੀਪ ਕੌਰ ਨੂੰ ਜਿਲਾ ਕੁਰਕਸ਼ੇਤਰ (ਦਿਹਾਤੀ), ਬੀਬੀ ਰਣਜੀਤ ਕੌਰ ਨੂੰ ਜਿਲਾ  ਪਾਣੀਪਤ (ਸ਼ਹਿਰੀ) ਅਤੇ ਬੀਬੀ ਇੰਦਰਜੀਤ ਕੌਰ ਨੂੰ ਜਿਲਾ  ਪਾਣੀਪਤ (ਦਿਹਾਤੀ), ਬੀਬੀ ਨਛੱਤਰ ਕੌਰ ਨੂੰ ਜਿਲਾ ਹਿਸਾਰ (ਸ਼ਹਿਰੀ) ਅਤੇ ਬੀਬੀ ਜਤਿੰਦਰ ਕੌਰ ਨੂੰ ਜਿਲਾ  ਹਿਸਾਰ (ਦਿਹਾਤੀ), ਬੀਬੀ ਨਰਿੰਦਰ ਕੌਰ ਪੋਲਰ ਨੂੰ ਜਿਲਾ ਕੈਥਲ (ਸ਼ਹਿਰੀ) ਅਤੇ ਬੀਬੀ ਬਲਵਿੰਦਰ ਕੌਰ ਗੁਲਾ ਨੂੰ ਜਿਲਾ ਕੈਥਲ (ਦਿਹਾਤੀ), ਬੀਬੀ ਜਸਬੀਰ ਕੌਰ ਜੱਸੀ ਨੂੰ ਜਿਲਾ ਯਮੁਨਾਨਗਰ (ਸ਼ਹਿਰੀ) ਅਤੇ ਬੀਬੀ ਜਸਬੀਰ ਕੌਰ ਨੂੰ ਯਮੁਨਾਨਗਰ (ਦਿਹਾਤੀ)  ਅਤੇ ਬੀਬੀ ਜਤਿੰਦਰ ਕੌਰ ਰੂਬੀ ਨੂੰ ਜਿਲਾ ਫਤਿਹਬਾਦ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਹਰਿਆਣਾ ਸਟੇਟ ਦੇ ਬਾਕੀ ਜਥੇਬੰਦਕ ਢਾਂਚੇ ਦੀ ਸੂਚੀ ਜਲਦੀ ਐਲਾਨ ਦਿੱਤੀ ਜਾਵੇਗੀ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD