Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਪੰਜਾਬ ਨੂੰ ਪੂਰਨ ਤੰਦਰੁਸਤੀ ਦੀਆਂ ਲੀਹਾਂ ’ਤੇ ਲਿਆਉਣ ਲਈ ਲੋਕ ਸਰਕਾਰੀ ਉਪਰਾਲਿਆਂ ਦਾ ਪੂਰਾ ਸਾਥ ਦੇਣ- ਐਮ.ਐਲ.ਏ. ਅੰਗਦ ਸਿੰਘ

ਸਾਫ਼-ਸੁੱਥਰੇ ਚੌਗਿਰਦੇ ਲਈ ਜ਼ਿਲ੍ਹੇ ਵਿੱਚ ਹੁਣ ਤੱਕ 2.44 ਲੱਖ ਪੌਦੇ ਲੱਗੇ-ਡੀ.ਐਫ.ਓ. ਸਤਿੰਦਰ ਸਿੰਘ, ਬਿਸਤ ਦੋਆਬ ਕੈਨਾਲ ਦੀ ਜਲੰਧਰ ਬ੍ਰਾਂਚ ’ਤੇ ਜਾਡਲਾ ਤੋਂ ਬਘੌਰਾਂ ਤੱਕ 3000 ਪੌਦੇ ਲਾਉਣ ਦੀ ਸ਼ੁਰੂਆਤ

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 20 Jul 2018

Last updated on: Jul 20, 2018, 00:00 IST

ਐਮ.ਐਲ.ਏ. ਅੰਗਦ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਨੂੰ ਪੂਰਨ ਤੰਦਰੁਸਤੀ ਦੀਆਂ ਲੀਹਾਂ ’ਤੇ ਪਾਉਣ ਲਈ ਲੋਕਾਂ ਨੂੰ ਸਰਕਾਰੀ ਉਪਰਾਲਿਆਂ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਵਿੱਢੀ ਮੁਹਿੰਮ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਾਫ਼ ਹਵਾ, ਸ਼ੁੱਧ ਪਾਣੀ ਤੇ ਮਿਲਾਵਟ ਰਤਿਹ ਭੋਜਨ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਕਰਾਰ ਦਿੰਦਿਆਂ ਆਖਿਆ ਕਿ ਕੋਈ ਵੀ ਲਹਿਰ ਉਦੋਂ ਤੱਕ ਕਾਮਯਾਬ ਨਹੀਂ ਕੀਤੀ ਜਾ ਸਕਦੀ ਜਦੋਂ ਤੱਕ ਉਸ ਨੂੰ ਲੋਕ ਲਹਿਰ ’ਚ ਨਾ ਤਬਦੀਲ ਕੀਤਾ ਜਾ ਸਕੇ। ਜਾਡਲਾ ਵਿਖੇ ਬਿਸਤ ਦੋਆਬ ਨਹਿਰ ਦੀ ਜਲੰਧਰ ਬ੍ਰਾਂਚ ਦੇ ਕੰਢਿਆਂ ’ਤੇ ਬਘੌਰਾਂ ਤੱਕ ਮਿਸ਼ਨ ਤੰਦਰੁਸਤ ਪੰਜਾਬ ਤਹਿਤ 3000 ਪੌਦੇ ਲਾਉਣ ਦੀ ਸ਼ੁਰੂਆਤ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਪ੍ਰਦੂਸ਼ਿਤ ਫ਼ਿਜ਼ਾ ਅਤੇ ਨਸ਼ਿਆਂ ’ਚ ਫ਼ਸੀ ਜੁਆਨੀ ਨੂੰ ਬਚਾਉਣ ਲਈ ਬਹੁਤ ਹੀ ਚਿੰਤਾਵਾਨ ਹਨ। ਇਸੇ ਲਈ ਉਨ੍ਹਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਡੇਪੋ ਮਿਸ਼ਨ ਦੀ ਆਰੰਭਤਾ ਕਰਵਾਈ ਗਈ ਸੀ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ, ਆਲਾ-ਦੁਆਲਾ ਸਾਫ਼-ਸੁੱਥਰਾ ਰੱਖਣ ਅਤੇ ਉਨ੍ਹਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਮਿਸ਼ਨ ਤੰਦਰੁਸਤ ਪੰਜਾਬ ਸ਼ੁਰੂ ਕੀਤਾ ਗਿਆ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਲਾਮਬੰਦੀ ਕਰਨ ਅਤੇ ਉਨ੍ਹਾਂ ਦੀ ਸੂਚਨਾ ਪੁਲਿਸ ਤੱਕ ਪਹੁੰਚਾਉਣ ਉੱਥੇ ਆਪਣੇ ਆਲੇ-ਦੁਆਲੇ ਵਿੱਚ ਮੌਜੂਦ ਕਿਸੇ ਵੀ ਨਸ਼ਾ ਪੀੜਤ ਦੇ ਇਲਾਜ ਲਈ ਉਸ ਨੂੰ ਨਵਾਂਸ਼ਹਿਰ ਦੇ ਪੁਰਾਣੇ ਹਸਪਤਾਲ ਵਿੱਚ ਸਥਿਤ ਓਟ ਸੈਂਟਰ ਵਿਖੇ ਇਲਾਜ ਲਈ ਲੈ ਕੇ ਆਉਣ। ਬਾਅਦ ਵਿੱਚ ਵਿਧਾਇਕ ਅੰਗਦ ਸਿੰਘ ਵੱਲੋਂ ਸਲੋਹ ਵਿਖੇ ਵੀ ਵਣ ਵਿਭਾਗ ਵੱਲੋਂ ਪੌਦੇ ਲਾਏ ਜਾਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਆ ਗਿਆ। ਇਸ ਮੌਕੇ ਮੌਜੂਦ ਮੰਡਲ ਵਣ ਅਫ਼ਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਵਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਹੁਣ ਤੱਕ ਵਣ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮਿਲੇ ਢਾਈ ਲੱਖ ਦੇ ਟੀਚੇ ’ਚੋਂ 1.70 ਲੱਖ ਬੂਟੇ ਲਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਾਏ ਗਏ ਪੌਦਿਆਂ ਦੀ ਗਿਣਤੀ 47 ਹਜ਼ਾਰ ’ਤੇ ਪੁੱਜ ਗਈ ਜਦਕਿ ਆਈ-ਹਰਿਆਲੀ ਐਪ ਰਾਹੀਂ ਵੰਡੇ ਜਾ ਰਹੇ ਪੌਦਿਆਂ ਦੀ ਗਿਣਤੀ 27 ਹਜ਼ਾਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਮਿਸ਼ਨ ਤੰਦਰੁਸਤ ਪੰਜਾਬ ਅਤੇ ਆਈ-ਹਰਿਆਲੀ (ਘਰ-ਘਰ ਹਰਿਆਲੀ) ਐਪ ਰਾਹੀਂ ਵਣ ਵਿਭਾਗ ਦੀ ਕਿਸੇ ਵੀ ਨੇੜੇ ਸਥਿਤ ਨਰਸਰੀ ਤੋਂ ਪੌਦੇ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਣਾ ਕੁਲਦੀਪ ਸਿੰਘ ਜਾਡਲਾ, ਵਣ ਕਾਰਪੋਰੇਸ਼ਨ ਦੇ ਪ੍ਰਾਜੈਕਟ ਅਫ਼ਸਰ ਦੀਦਾਰ ਸਿੰਘ, ਰੇਂਜ ਅਫ਼ਸਰ ਰਘਵੀਰ ਸਿੰਘ, ਬਲਾਕ ਅਫ਼ਸਰ  ਮਨੋਜ ਕੁਮਾਰ, ਸਰਪੰਚ ਜਾਡਲਾ ਮਨਜੀਤ ਕੌਰ, ਸੁਰੇਸ਼ ਰਾਣਾ, ਰਜਿੰਦਰ ਸਿੰਘ, ਇਕਬਾਲ ਸਿੰਘ ਬੀਰੋਵਾਲ, ਹਰਪ੍ਰੀਤ ਬਜਾਜ, ਪ੍ਰਦੀਪ ਕੁਮਾਰ ਤੇ ਸਤਪਾਲ ਤੇ ਵਣ ਗਾਰਡ ਰਾਹੁਲ ਕੁਮਾਰ ਮੌਜੂਦ ਸਨ।

 

Tags: Angad Singh , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD