Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਲੋਕ ਸਹਿਯੋਗ ਕਰਨ- ਸੁਰੇਸ਼ ਅਰੋੜਾ

ਨਸ਼ੇ ਦੀ ਜੜ੍ਹ ਖ਼ਤਮ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ, ਖੁਦ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚ ਕਰਨ ਵਾਲਿਆਂ 'ਤੇ ਨਹੀਂ ਹੋਵੇਗੀ ਕੋਈ ਕਾਰਵਾਈ

5 Dariya News

ਦੋਰਾਹਾ/ਲੁਧਿਆਣਾ , 20 Jul 2018

Last updated on: Jul 20, 2018, 00:00 IST

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਸ੍ਰੀ ਸੁਰੇਸ਼ ਅਰੋੜਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਜਿਵੇਂ ਉਨ੍ਹਾਂ ਨੇ ਸੂਬੇ ਵਿੱਚੋਂ 'ਅੱਤਵਾਦ' ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕੀਤਾ ਸੀ, ਉਵੇਂ ਹੀ 'ਨਸ਼ੇ' ਨੂੰ ਖ਼ਤਮ ਕਰਨ ਲਈ ਵੀ ਉਹ ਅੱਗੇ ਆ ਕੇ ਸਹਿਯੋਗ ਕਰਨ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਹਰ ਯਤਨ ਕੀਤਾ ਜਾਵੇਗਾ।ਅੱਜ ਸਥਾਨਕ ਹੈਵੈਨਲੀ ਪੈਲੇਸ ਵਿਖੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਇੱਕ ਬਦਲਾਅ ਦੀ ਸਥਿਤੀ ਵਿੱਚ ਗੁਜ਼ਰ ਰਿਹਾ ਹੈ। ਇਸ ਹਾਂ-ਪੱਖੀ ਬਦਲਾਅ ਦੌਰਾਨ ਪੰਜਾਬ ਦੇ ਉਹ ਵਿਅਕਤੀ ਜੋ ਕਿ ਕਿਸੇ ਨਾ ਕਿਸੇ ਕਾਰਨ ਵੱਸ ਨਸ਼ਿਆਂ ਵਿੱਚ ਗ੍ਰਸਤ ਹੋ ਗਏ ਸਨ, ਉਹ ਮੁੜ ਸਿਹਤਮੰਦ ਸਮਾਜ ਦਾ ਹਿੱਸਾ ਬਣਨ ਲਈ ਅੱਗੇ ਆਉਣ ਲੱਗੇ ਹਨ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਅੱੱਤਵਾਦ ਦੇ ਦੌਰ ਦੌਰਾਨ ਪੰਜਾਬ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਮਿਲਿਆ ਤਾਂ ਸੂਬੇ ਵਿੱਚ ਅੱਤਵਾਦ ਜੜ੍ਹੋਂ ਖ਼ਤਮ ਹੋ ਗਿਆ। ਜੇਕਰ ਲੋਕ ਹੁਣ ਵੀ ਪੂਰੀ ਦ੍ਰਿੜਤਾ ਨਾਲ ਪੁਲਿਸ ਨੂੰ ਨਸ਼ੇ ਨਾਲ ਸੰਬੰਧਤ ਗਤੀਵਿਧੀਆਂ ਬਾਰੇ ਸੂਚਨਾ ਦੇ ਕੇ ਸਹਿਯੋਗ ਕਰਨ ਤਾਂ ਬੜ੍ਹੀ ਜਲਦ ਸੂਬੇ ਵਿੱਚੋਂ ਨਸ਼ੇ ਦੀ ਵੀ ਜੜ੍ਹ ਖ਼ਤਮ ਕਰ ਦਿੱਤੀ ਜਾਵੇਗੀ।ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾਮੁਕਤੀ ਮੁਹਿੰਮ ਤਹਿਤ ਜੋ ਵੀ ਵਿਅਕਤੀ ਨਸ਼ਾ ਛੱਡਣ ਲਈ ਖੁਦ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਣਗੇ, ਉਨ੍ਹਾਂ ਖ਼ਿਲਾਫ਼ ਕੋਈ ਵੀ ਉਲਟ ਕਾਰਵਾਈ ਨਹੀਂ ਕੀਤੀ ਜਾਵੇਗੀ, ਸਗੋਂ ਅਜਿਹੇ ਵਿਅਕਤੀਆਂ ਨੂੰ ਸਿਹਤਮੰਦ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਕਿ ਅੱਜ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮਾਹੌਲ ਬਣ ਗਿਆ ਹੈ, ਜਿਸ ਨੂੰ ਲੋਕਾਂ ਦਾ ਵੀ ਸਹਿਯੋਗ ਮਿਲਣ ਲੱਗਾ ਹੈ। ਨਤੀਜਤਨ ਨਸ਼ੇ ਦੇ ਆਦੀ ਵਿਅਕਤੀ ਨਸ਼ਾ ਛੱਡਣ ਲਈ ਖੁਦ-ਬ-ਖੁਦ ਅੱਗੇ ਆਉਣ ਲੱਗੇ ਹਨ। ਉਨ੍ਹਾਂ ਪੁਲਿਸ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਹਾਂ-ਪੱਖੀ ਬਦਲਾਅ ਦੇ ਦੌਰ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਉਨ੍ਹਾਂ ਵਿੱਚ ਪੁਲਿਸ ਦੀ ਵਿਸ਼ਵਾਸ਼ ਬਹਾਲੀ ਅਤੇ ਮਜ਼ਬੂਤੀ ਲਈ ਹੋਰ ਯਤਨ ਕਰਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਵੱਖ-ਵੱਖ ਮਾਮਲਿਆਂ ਵਿੱਚ ਫੜ੍ਹੇ ਦੋਸ਼ੀਆਂ ਦੀਆਂ 220 ਕਰੋੜ ਰੁਪਏ ਦੀਆਂ ਜਾਇਦਾਦਾਂ ਸਰਕਾਰ ਨਾਲ ਅਟੈਚ ਕਰਵਾਈਆਂ ਗਈਆਂ ਹਨ, ਇਹ ਸਾਰੀ ਰਾਸ਼ੀ ਭਾਰਤ ਸਰਕਾਰ ਨੂੰ ਜਾਂਦੀ ਹੈ। ਜੇਕਰ ਇਸ ਰਾਸ਼ੀ ਵਿੱਚੋਂ ਬਣਦੀ ਯੋਗ ਰਾਸ਼ੀ ਸੂਬਾ ਸਰਕਾਰ ਨੂੰ ਮਿਲਣ ਲੱਗੇ ਤਾਂ ਇਸ ਨਾਲ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਨਸ਼ਾ ਛੱਡਣ ਵਾਲਿਆਂ ਦਾ ਚੰਗੇ ਤਰੀਕੇ ਨਾਲ ਪੁਨਰਵਾਸ ਵੀ ਕੀਤਾ ਜਾ ਸਕਦਾ ਹੈ। ਇਸ ਮੌਕੇ ਖੰਨਾ ਪੁਲਿਸ ਅਧੀਨ ਪੈਂਦੇ ਇਲਾਕੇ ਦੇ ਨਸ਼ਾ ਛੱਡਣ ਵਾਲੇ ਦੋ ਨੌਜਵਾਨਾਂ ਨੇ ਵੀ ਸੰਬੋਧਨ ਕੀਤਾ ਅਤੇ ਸੁਨੇਹਾ ਦਿੱਤਾ ਕਿ ਜੇਕਰ ਮਨ ਵਿੱਚ ਕੋਈ ਕੰਮ ਧਾਰ ਲਿਆ ਜਾਵੇ ਤਾਂ ਸਭ ਕੁਝ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਛੱਡ ਕੇ ਤੰਦਰੁਸਤ ਸਮਾਜ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਸ੍ਰ. ਲਖ਼ਬੀਰ ਸਿੰਘ ਲੱਖਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦਾ ਵੇਰਵਾ ਪੇਸ਼ ਕਰਦਿਆਂ ਉਨ੍ਹਾਂ ਪਰਿਵਾਰਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਬਿਮਾਰੀ ਤੋਂ ਪੀੜਤ ਹਨ, ਉਨ੍ਹਾਂ ਕਿਹਾ ਕਿ ਉਹ ਅੱਗੇ ਆਉਣ ਦਾ ਹੌਂਸਲਾ ਕਰਨ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਵਚਨਬੱਧ ਹੈ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਡੀ. ਆਈ. ਜੀ. ਲੁਧਿਆਣਾ ਰੇਂਜ ਸ੍ਰ. ਰਣਬੀਰ ਸਿੰਘ ਖੱਟੜਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਧਰੁਵ ਦਹੀਆ ਅਤੇ ਕੌਂਸਲਰ ਮਿਸ ਰਵੀ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਨਸ਼ਿਆਂ ਖ਼ਿਲਾਫ ਮੁਹਿੰਮ ਵਿੱਚ ਅਣਥੱਕ ਸੇਵਾ ਨਿਭਾਉਣ ਵਾਲੇ ਖੰਨਾ ਪੁਲਿਸ ਦੇ ਇੰਸਪੈਕਟਰ ਸ੍ਰ. ਗੁਰਮੇਲ ਸਿੰਘ, ਇੰਸਪੈਕਟਰ ਸ੍ਰ. ਮਨਜੀਤ ਸਿੰਘ, ਇੰਸਪੈਕਟਰ ਸ੍ਰ. ਹਰਦੀਪ ਸਿੰਘ, ਸਹਾਇਕ ਥਾਣੇਦਾਰ ਸ੍ਰ. ਬਲਵੀਰ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਾਇਰੈਕਟਰ ਜਨਰਲ ਪੁਲਿਸ (ਅਮਨ ਕਾਨੂੰਨ) ਸ੍ਰੀ ਈਸ਼ਵਰ ਸਿੰਘ, ਜ਼ਿਲ੍ਹਾ ਪੁਲਿਸ ਮੁੱਖੀ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਦੀਪਕ ਹਿਲੋਰੀ, ਜ਼ਿਲ੍ਹਾ ਪੁਲਿਸ ਮੁੱਖੀ ਲੁਧਿਆਣਾ (ਦਿਹਾਤੀ) ਸ੍ਰ. ਵਰਿੰਦਰ ਸਿੰਘ ਬਰਾੜ, ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਹੋਰ ਹਾਜ਼ਰ ਸਨ।  

 

Tags: Tandarust Punjab , Anti Drug Mission , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD