Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਨਸ਼ਿਆਂ ਦੀ ਰੋਕਥਾਮ, ਮਿਸ਼ਨ ਤੰਦਰੁਸਤ ਪੰਜਾਬ ਤੇ ਸਵੱਛ ਅਭਿਆਨ 'ਚ ਵਧੀਆ ਕਾਰਗੁਜ਼ਾਰੀ ਵਾਲਿਆਂ ਨੂੰ ਮਿਲੇਗਾ 15 ਅਗਸਤ 'ਤੇ ਸਨਮਾਨ

ਆਪਣੇ ਪਿੰਡ ਜਾਂ ਇਲਾਕੇ ਨੂੰ ਨਸ਼ਾ ਰਹਿਤ ਕਰਨ ਵਾਲੇ ਵੀ ਹੋਣਗੇ ਸਨਮਾਨ ਦੇ ਯੋਗ, ਅਜ਼ਾਦੀ ਦਿਹਾੜਾ ਮਨਾਉਣ ਲਈ ਵਿਭਾਗਾਂ ਨਾਲ ਮੀਟਿੰਗ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 20 Jul 2018

Last updated on: Jul 20, 2018, 00:00 IST

ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਇੱਥੇ ਆਖਿਆ ਕਿ ਨਸ਼ਿਆਂ ਦੀ ਰੋਕਥਾਮ, ਮਿਸ਼ਨ ਤੰਦਰੁਸਤ ਪੰਜਾਬ ਅਤੇ ਸਵੱਛ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਹਾੜੇ ਮੌਕੇ ਸਨਮਾਨਿਤ ਕੀਤਾ ਜਾਵੇਗਾ।ਅੱਜ ਇੱਥੇ ਅਜ਼ਾਦੀ ਦਿਹਾੜਾ ਮਨਾਉਣ ਲਈ ਸੱਦੀ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਵਿੱਚ ਉਕਤ ਤਿੰਨੇ ਖੇਤਰ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਜਨਤਾ, ਸਵੈ-ਸੇਵੀ ਸੰਸਥਾਂਵਾਂ ਅਤੇ ਪੰਚਾਇਤਾਂ ਦਾ ਵਿਸ਼ੇਸ਼ ਧਿਆਨ ਮੰਗਦੇ ਹਨ। ਸਮਾਜਨ ਦੇ ਜ਼ਿੰਮੇਂਵਾਰ ਨਾਗਰਿਕ ਹੋਣ ਦੇ ਨਾਂ 'ਤੇ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦੇ ਖਾਤਮੇ ਵਿੱਚ ਸਰਕਾਰ ਦੀ ਮੱਦਦ ਕਰੀਏ। ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮੁੱਖ ਰੱਖ ਕੇ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਣ ਨੂੰ ਸਾਫ਼ ਰੱਖਣ, ਪਾਣੀ ਦੇ ਸੋਮਿਆਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਭੋਜਨ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਸਾਨੂੰ ਵੀ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰੀਰਕ ਤੰਦਰੁਸਤੀ ਨਾਲ ਹੀ ਜੁੜੇ ਇੱਕ ਹੋਰ ਮਹੱਤਵਪੂਰਣ ਮੁੱਦੇ ਸਵੱਛ ਅਭਿਆਨ ਨੂੰ ਵੀ ਸਾਨੂੰ ਗੰਭੀਰਤਾ ਨਾਲ ਲੈਂਦਿਆਂ ਆਪਣਾ ਆਲਾ-ਦੁਆਲਾ ਸਾਫ਼-ਸੁੱਥਰਾ ਰੱਖਣ ਵਿੱਚ ਯੋਗਦਾਨ ਦੇਣਾ ਪਵੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਿੱਤੇ ਜਾਣ ਵਾਲੇ ਸਨਮਾਨ ਪੱਤਰ ਤੇ ਸਰਟੀਫ਼ਿਕੇਟ ਲਈ ਯੋਗ ਵਿਅਕਤੀ ਜਾਂ ਸੰਸਥਾਂਵਾਂ ਜਾਂ ਹੋਰ ਵਰਗ 5 ਅਗਸਤ ਤੱਕ ਆਪਣੀਆਂ ਅਰਜ਼ੀਆਂ ਸਮੇਤ ਪ੍ਰਮਾਣ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਹੋਵੇਗਾ ਜਦਕਿ ਬੰਗਾ ਅਤੇ ਬਲਾਚੌਰ ਵਿਖੇ ਸਬ ਡਵੀਜ਼ਨ ਪੱਧਰੀ ਸਮਾਗਮ ਹੋਣਗੇ। ਰੀਹਰਸਲਾਂ 10,11,12 ਤੇ 13 ਅਗਸਤ ਨੂੰ ਹੋਣਗੀਆਂ। ਸਭਿਆਚਾਰਕ ਸਮਾਗਮ ਦੀ ਤਿਆਰੀ ਲਈ ਕਮੇਟੀ ਦੇ ਚੇਅਰਪਰਸਨ ਏ.ਡੀ.ਸੀ. ਸ੍ਰੀਮਤੀ ਅਮ੍ਰਿਤ ਸਿੰਘ ਹੋਣਗੇ ਜਦਕਿ ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ਭਾਗੀਦਾਰਾਂ ਨਾਲ ਤਾਲਮੇਲ ਸਹਾਇਕ ਕਮਿਸ਼ਨਰ ਸੰਜੀਵ ਕੁਮਾਰ ਰੱਖਣਗੇ।ਉਨ੍ਹਾਂ ਸਮੂਹ ਵਿਭਾਗਾਂ ਨੂੰ ਇਸ ਮਹੱਤਵਪੂਰਨ ਦਿਹਾੜੇ ਨੂੰ ਬਹੁਤ ਹੀ ਪਵਿੱਤਰਤਾ ਤੇ ਸਤਿਕਾਰ ਨਾਲ ਮਨਾਉਣ ਲਈ ਆਖਦਿਆਂ, ਉਸ ਦਿਨ ਆਪਣੀ ਹਾਜ਼ਰੀ ਵੀ ਉੱਥੇ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸੌਂਪਦਿਆਂ ਇਸ ਸਬੰਧੀ ਪ੍ਰਗਤੀ ਰਿਪੋਰਟ 8 ਅਗਸਤ ਦੀ ਮੀਟਿੰਗ ਵਿੱਚ ਦੇਣ ਲਈ ਆਖਿਆ।ਹੋਰਨਾਂ ਤੋਂ ਇਲਾਵਾ ਐਸ.ਪੀ. (ਐਚ) ਦਿਆਮਾ ਹਰੀਸ਼, ਐਸਡ.ੀ.ਐਮ. ਨਵਾਂਸ਼ਹਿਰ ਡਾ. ਵਿਨੀਤ ਕੁਮਾਰ, ਐਸ.ਡੀ.ਐਮ. ਬੰਗਾ ਅਨਮਜੋਤ ਕੌਰ, ਡੀ.ਡੀ.ਪੀ.ਓ. ਅਰੁਣ ਕੁਮਾਰ, ਡੀ.ਐਫ.ਐਸ.ਸੀ. ਰੇਨੂੰ ਬਾਲਾ ਵਰਮਾ, ਡੀ.ਐਸ.ਐਸ.ਓ. ਸੰਤੋਸ਼ ਵਿਰਦੀ, ਡੀ.ਪੀ.ਓ. ਅਮਰਜੀਤ ਸਿੰਘ ਭੁੱਲਰ, ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਈ.ਓ. ਨਵਾਂਸ਼ਹਿਰ ਰਾਮ ਪ੍ਰਕਾਸ਼, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਦਵਿੰਦਰ ਢਾਂਡਾ, ਸਹਾਇਕ ਸਿਖਿਆ ਅਫ਼ਸਰ ਰਾਕੇਸ਼ ਚੰਦਰ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Tandarust Punjab , Anti Drug Mission , DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD