Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਫਾਰਮੇਸੀ ਕਾਲਜ ਬੇਲਾ ਵਿਖੇ ਇੱਕ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ

Web Admin

Web Admin

5 Dariya News

ਬੇਲਾ (ਰੋਪੜ) , 21 Jul 2018

Last updated on: Jul 21, 2018, 00:00 IST

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ ਵਿਖੇ ਨਵੇ ਸੈਸ਼ਨ ਦੇ ਸ਼ੁਰੂ ਵਿੱਚ ਇੱਕ ਦਿਨਾਂ “ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ” ਦਾ ਆਯੋਜਨ ਮਿਤੀ 20/07/2018 ਕੀਤਾ ਗਿਆ ।ਇਸ ਪ੍ਰੋਗਰਾਮ ਵਿਚ ਉਚੇਚੇ ਤੌਰ ਤੇ ਬ੍ਰਹਮਕੁਮਾਰੀ ਸਿਸਟਰ ਅੰਜ਼ੂ, ਰੋਪੜ ਤੋਂ ਅਤੇ ਇੰਜੀ. ਅਮਨਦੀਪ ਕੌਰ ਸਾਹਾਇਕ ਪ੍ਰੋ. ਨਿਟਰ,ਮੋਹਾਲੀ ਵੱਲੋ ਅੱਲਗ-ਅੱਲਗ ਵਿਸ਼ਿਆ ਤੇ ਲੈਕਚਰ ਦਿੱਤੇ।ਸਿਸਟਰ ਅੰਜੁ ਨੇ ਸਟਰੈਸ (ਤਣਾਅ) ਮੈਂਨੇਜਮੈਂਟ ਤੇ ਬੋਲਦਿਆਂ ਕਿਹਾ ਕਿ ਭਾਰਤੀਆਂ ਵਿੱਚ ਵਿਸ਼ਵ ਵਿੱਚ ਸਭ ਤੋਂ ਜਿਆਦਾ ਮਾਨਸਿਕ ਦਬਾਅ ਜਾਂ ਸਟਰੈਸ ਦੇ ਕੇਸ ਪਾਏ ਜਾ ਰਹੇ ਹਨ।ਇਸ ਕਾਰਨ ਲੋਕਾਂ ਦੀ ਕੰਮ ਕਰਨ ਦੀ ਯੋਗਤਾ ਘਟ ਜਾਂਦੀ ਹੈ ਤੇ ਇਨਸਾਨ ਹੌਲੀ-ਹੌਲੀ ਮਾਨਸਿਕ ਰੋਗਾਂ ਦਾ ਸ਼ਿਕਾਰ ਹੋ ਜਾਂਦਾ ਹੈ। ਸੋ ਇਸ ਤੋ ਬਚਣ ਲਈ ਸਭ ਤੋਂ ਉਪਯੋਗੀ ਤੇ ਤੇਜ਼ ਤਰੀਕਾ ਹੈ ਹਾਸ ਯੋਗ। ਇਸ ਵਿੱਚ ਲੋਕ ਇੱਕ ਛੋਟਾ ਜਿਹਾ ਗਰੁੱਪ ਬਣਾ ਕੇ ਖੁੱਲ ਕੇ ਹੱਸਦੇ ਹਨ ਅਤੇ ਮਾਨਸਿਕ ਦਬਾਅ ਨੂੰ ਦੂਰ ਰੱਖ ਸਕਦੇ ਹਨ।ਉਹਨਾ ਨੇ ਹਾਸ ਯੋਗ ਦੀ ਵਿਧੀ ਅਤੇ ਮਾਨਸਿਕ ਦਬਾਅ ਨੂੰ ਕਾਬੂ ਕਰਨ ਲਈ ਕੁਝ ਨੁਕਤੇ ਵੀ ਸਾਂਝੇ ਕੀਤੇ।ਇਸ ਦੇ ਨਾਲ ਉਨ੍ਹਾ ਨੇ ਟਾਇਮ ਮੈਨੇਜਮੈਂਟ ਨੂੰ ਬਾਰੇ ਦੱਸਦੇ ਹੋਏ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਕੰਮ ਟਾਇਮ ਮੈਨੇਜਮੈਂਟ ਅਨੁਸਾਰ ਕਰਨ ਚਾਹੀਦਾ ਹੈ।ਇਸ ਤੋ ਬਾਅਦ ਇੰਜ. ਅਮਨਦੀਪ ਕੌਰ, ਨਿਟਰ ਵੱਲੋ ਐਕਟੀਵ ਲਰਨਿੰਗ ਦੇ ਵਿਸ਼ੇ ਤੇ ਆਪਣੇ ਲੈਕਚਰ ਦਿੱਤਾ।

ਇਸ ਮੌਕੇ ਤੇ ਸੰਸਥਾ ਦੇ ਡਾਇਰੈਕਟਰ-ਕਮ-ਮੈਂਬਰ ਸਕੱਤਰ ਡਾ. ਸੈਲੇਸ਼ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਭਾਗ ਲੈਣ ਪਹੁੰਚੇ ਪ੍ਰਤੀਯੋਗੀਆਂ ਦਾ ਤਹਿ ਦਿਲੋਂ ਸੁਆਗਤ ਕੀਤਾ ਅਤੇ ਆਪਣੇ ਭਾਸ਼ਣ ਵਿੱਚ ਸ਼ਰੋਤਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇੱਕ ਅਧਿਆਪਕ ਲਈ ਉੱਚ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਉਹ ਭਾਵੀ ਪੀੜ੍ਹੀ ਨੂੰ ਸਿੱਖਿਅਤ ਕਰ ਸਕਦਾ ਹੈ ਇਸ ਦੇ ਨਾਲ-ਨਾਲ ਇੱਕ ਅਧਿਆਪਕ ਤਾਂ ਹੀ ਆਪਣੇ ਵਿਦਿਆਰਥੀਆਂ ਲਈ ਆਦਰਸ਼ ਅਧਿਆਪਕ ਸਾਬਿਤ ਹੋ ਸਕਦਾ ਹੈ ਜੇਕਰ ਉਹ ਆਪਣੇ ਅੰਦਰ ਇੱਕ ਆਦਰਸ਼ ਅਧਿਆਪਕ ਦੇ ਗੁਣ ਪੈਦਾ ਕਰੇ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਸ. ਸੰਗਤ ਸਿੰਘ ਲੌਂਗੀਆ, ਡਾ. ਭਾਗ ਸਿੰਘ ਬੋਲਾ ਪ੍ਰਧਾਨ ਫਾਰਮੇਸੀ ਕਾਲਜ ਪ੍ਰਬੰਧਕ ਕਮੇਟੀ, ਮੈਨੇਜਰ ਕਾਲਜ ਪ੍ਰਬੰਧਕ ਕਮੇਟੀ ਸ. ਸੁਖਵਿੰਦਰ ਸਿੰਘ ਵਿਸਕੀ ਅਤੇ ਸਕੱਤਰ ਕਾਲਜ ਪ੍ਰਬੰਧਕ ਕਮੇਟੀ ਸ. ਜਗਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਕਾਲਜ ਦੇ ਡਾਇਰੈਕਟਰ ਅਤੇ ਸਟਾਫ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਨਿਤਿਨ ਬਾਂਸਲ ਨੇ ਇਸ ਪ੍ਰੋਗਰਾਮ ਦੇ ਥੀਮ ਅਤੇ ਉਦੇਸ਼ ਤੇ ਚਾਨ੍ਹਣਾ ਪਾਇਆ ਅਤੇ ਸਟੇਜ਼ ਦਾ ਸੰਚਾਲਣ ਮਿਸ ਦਵਿੰਦਰ ਕੌਰ ਨੇ ਬੜੇ ਸੁਚੱਜੇ ਢੰਗ ਨਾਲ ਨਿਭਾਇਆ। 

 

Tags: Bela Pharmacy College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD