Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪ੍ਰੈੱਸ ਕਲੱਬ ਅਨੰਦਪੁਰ ਸਾਹਿਬ ਦੀ ਇਮਾਰਤ ਦਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਕੀਤਾ ਉਦਘਾਟਨ, 10 ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ

ਪ੍ਰੈੱਸ ਕਲੱਬ ਅਨੰਦਪੁਰ ਸਾਹਿਬ ਦੀ ਵੈਬਸਾਈਟ 'ਤੇ ਸਟਿੱਕਰ ਵੀ ਕੀਤੇ ਲਾਂਚ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 21 Jul 2018

Last updated on: Jul 21, 2018, 00:00 IST

ਸ਼ੁੱਕਰਵਾਰ ਦੁਪਹਿਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਜਿੱਥੇ ਪ੍ਰੈਸ ਕਲੱਬ ਆਨੰਦਪੁਰ ਸਾਹਿਬ (ਰਜਿ) ਵੱਲੋਂ ਤਿਆਰ ਕਰਵਾਈ ਗਈ ਪ੍ਰੈਸ ਕਲੱਬ ਦੀ ਆਲੀਸ਼ਾਨ ਇਮਾਰਤ ਦਾ ਉਦਘਾਟਨ ਕੀਤਾ ਉੱਥੇ ਹੀ ਆਪਣੇ ਅਖਤਿਆਰੀ ਕੋਟੇ 'ਚੋ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਸਭ ਤੋਂ ਪਹਿਲਾਂ ਪ੍ਰੈਸ ਕਲੱਬ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪ੍ਰੈਸ ਕਲੱਬ ਆਨੰਦਪੁਰ ਸਾਹਿਬ ਦੀ ਵੈਬਸਾਈਟ ਵੀ ਲਾਂਚ ਕੀਤੀ ਗਈ ਅਤੇ ਸਟਿਕੱਰ ਵੀ ਜਾਰੀ ਕੀਤਾ ਗਿਆ। ਇਸਤੋਂ ਪਹਿਲਾਂ ਪ੍ਰਧਾਨ ਬੀ ਐਸ ਚਾਨਾ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਅਤੇ ਆਈਆਂ ਹੋਈਆਂ ਸਖਸ਼ੀਅਤਾਂ ਨੂੰ ਦੱਸਿਆ ਕਿ ਪ੍ਰੈਸ ਕਲੱਬ ਦੇ ਹਰ ਇੱਕ ਮੈਂਬਰ ਵੱਲੋਂ ਪੀਲੀ ਪੱਤਰਕਾਰੀ ਦੇ ਖਿਲਾਫ ਅਹਿਦ ਲਿਆ ਗਿਆ ਸੀ ਤੇ ਉਸੇ ਦੇ ਤਹਿਤ ਅੱਜ ਇਸ ਪ੍ਰੈਸ ਕਲੱਬ ਦੇ ਸਮੂੰਹ ਮੈਂਬਰ ਇਲਾਕੇ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਇਹ ਕਲੱਬ ਹੋਂਦ 'ਚ ਆਇਆ ਹੈ ਉਦੋਂ ਤੋਂ ਹੀ ਕਦਮ ਦਰ ਕਦਮ ਬੁਲੰਦੀਆਂ ਨੂੰ ਚੁੰਮ ਰਿਹਾ ਹੈ। ਆਪਣੇ ਸੰਬੋਧਨ ਦੌਰਾਨ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਪ੍ਰੈਸ ਅਜ਼ਾਦ ਹੁੰਦੀ ਹੈ ਪਰ ਮੌਜੂਦਾ ਸਮੇਂ ਦੌਰਾਨ ਇਸਦੀ ਅਜ਼ਾਦੀ ਨੂੰ ਤਾਕਤਵਰਾਂ ਵੱਲੋਂ ਕਈ ਵਾਰ ਦਬਾਉਣ ਦੀ ਕੌਸ਼ਿਸ਼ ਕੀਤੀ ਜਾਂਦੀ ਹੈ। ਪਰ ਜਿਸ ਸ਼ਿੱਦਤ ਤੇ ਤਨਦੇਹੀ ਦੇ ਨਾਲ ਪ੍ਰੈਸ ਕਲੱਬ ਆਨੰਦਪੁਰ ਸਾਹਿਬ (ਰਜਿ) ਦੇ ਸਮੂੰਹ ਮੈਂਬਰਾਂ ਨੇ ਆਪਣੀ ਭੂਮਿਕਾ ਸਮਾਜ ਦੇ ਵਿੱਚ ਅਦਾ ਕੀਤੀ ਹੈ ਉਹ ਕਾਬਿਲੇਤਾਰੀਫ ਹੈ। ਉਨ੍ਹਾਂ ਪ੍ਰਧਾਨ ਚਾਨਾ ਤੇ ਸਮੂੰਹ ਮੈਂਬਰਾਂ ਨੂੰ ਕਲੱਬ ਦੀ ਇਮਾਰਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪ੍ਰੈਸ ਕਲੱਬ ਦੀ ਵੈਬਸਾਈਟ ਵੀ ਲਾਂਚ ਕੀਤੀ ਜਦਕਿ ਇਸ ਕਲੱਬ ਦੇ ਪੱਤਰਕਾਰਾਂ ਦੀ ਵੱਖਰੀ ਪਹਿਚਾਣ ਦੇ ਲਈ ਬਣਾਏ ਗਏ ਸਟਿੱਕਰ ਵੀ ਜਾਰੀ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਐਸ ਡੀ ਐਮ ਹਰਬੰਸ ਸਿੰਘ, ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ, ਤਹਿਸਲਦਾਰ ਸੁਰਿੰਦਰ ਪਾਲ ਸਿੰਘ, ਐਸ ਐਚ ਓ ਪਵਨ ਕੁਮਾਰ, ਚੇਅਰਮੈਨ ਰਮੇਸ਼ ਚੰਦਰ ਦਸਗਰਾਂਈ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਡਾਇਰੈਕਟਰ ਹਰਬੰਸ ਲਾਲ ਮੈਹੰਦਲੀ, ਕਮਲਦੇਵ ਜੋਸ਼ੀ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਤਖਤ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਪ੍ਰੇਮ ਸਿੰਘ ਬਾਸੋਵਾਲ, ਖਾਲਸਾ ਕਾਲਜ ਦੇ ਪ੍ਰਿੰ:ਜਸਵੀਰ ਸਿੰਘ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੌਲਤ ਸਿੰਘ ਚਬਰੇਵਾਲ, ਐਡਵੋਕੇਟ ਅਮਨਦੀਪ ਸਿੰਘ ਮਿਨਹਾਸ, ਰਵਿੰਦਰ ਸਿੰਘ ਰਤਨ, ਗੁਰਅਵਤਾਰ ਸਿੰਘ ਚੰਨ, ਡਾ: ਆਤਮਾ ਸਿੰਘ ਰਾਣਾ, ਆਤਮਾ ਸਿੰਘ ਬੈਂਕ ਅਫਸਰ, ਮਨਮੋਹਣ ਸਿੰਘ ਰਾਣਾ, ਪਹੂ ਲਾਲ, ਰਮਨਦੀਪ ਰਾਜੂ, ਕਮਲਦੀਪ ਕੌਰ ਸੈਣੀ, ਪ੍ਰੇਮ ਲਤਾ ਸੂਰੇਵਾਲ, ਹਰਕੀਰਤ ਸਿੰਘ ਮਿਨਹਾਸ, ਪ੍ਰਿੰ:ਸੁਖਪਾਲ ਕੌਰ ਵਾਲੀਆ, ਪ੍ਰਿੰ:ਨਿਰੰਜਣ ਸਿੰਘ ਰਾਣਾ, ਅਰਸ਼ਵਿੰਦਰ ਸਿੰਘ ਸ਼ਵਲੀ, ਰਮਿੰਦਰਪਾਲ ਸਿੰਘ, ਹਰਿੰਦਰ ਸਿੰਘ ਵਾਲੀਆ, ਦਵਿੰਦਰ ਸਿੰਘ ਰਾਣਾ, ਮਨਿੰਦਰਪਾਲ ਸਿੰਘ ਮਨੀ, ਸਾਇਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੈਣੀ, ਡਾ:ਪਲਵਿੰਦਰਜੀਤ ਸਿੰਘ ਕੰਗ, ਡਾ:ਭਰਤ ਜਸਵਾਲ, ਡਾ:ਰਣਬੀਰ ਸਿੰਘ, ਮਾ:ਦਇਆ ਸਿੰਘ, ਪ੍ਰੀਤਮਪਾਲ ਸਿੰਘ ਫੁੱਲ, ਡਾ:ਹਰਸਿਮਰਨ ਸਿੰਘ, ਹਰਤੇਗਬੀਰ ਸਿੰਘ ਤੇਗੀ, ਕੌਂਸਲਰ ਜਤਿੰਦਰ ਕੌਰ, ਮਨਪ੍ਰੀਤ ਕੌਰ ਅਰੌੜਾ, ਗੁਰਕੀਰਤ ਸਿੰਘ, ਰਣਬੀਰ ਸਿੰਘ ਕਲੋਤਾ, ਐਡ:ਹਰਦੇਵ ਸਿੰਘ, ਮੈਨੇਜਰ ਜਗੀਰ ਸਿੰਘ, ਪਰਮਜੀਤ ਸਿੰਘ ਸਰੋਆ, ਮਨਜਿੰਦਰ ਸਿੰਘ ਬਰਾੜ, ਸੌਢੀ ਵਿਕਰਮ ਸਿੰਘ, ਦਲਬੀਰ ਸਿੰਘ ਧੂੜੀਆ, ਡਾ:ਸੌਰਵ ਸ਼ਰਮਾ ਆਦਿ ਹਾਜ਼ਰ ਸਨ।ਜਿਲਾ ਰੂਪਨਗਰ ਪ੍ਰੈਸ ਕਲੱਬ ਦੇ ਪ੍ਰਧਾਨ ਵਿਜੇ ਸ਼ਰਮਾ, ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਸੱਤੀ, ਕੁਲਵਿੰਦਰਜੀਤ ਸਿੰਘ ਭਾਟੀਆ, ਪ੍ਰੀਤਮ ਸਿੰਘ ਬਰਾਰੀ, ਗੁਰਵੀਰ ਸਿੰਘ ਵਾਲੀਆ, ਅਰੁਣ ਸ਼ਰਮਾ, ਹਰਦੀਪ ਸਿੰਘ ਢੀਂਡਸਾ, ਕੁਲਦੀਪ ਸ਼ਰਮਾ, ਸ਼ਮਸ਼ੇਰ ਸਿੰਘ ਡੂਮੇਵਾਲ, ਗੁਰਨਾਮ ਸਿੰਘ ਭੱਲੜੀ, ਬੀਰ ਅਮ੍ਰਿੰਤਪਾਲ ਸਿੰਘ ਸੰਨੀ, ਸੁਪਿੰਦਰਜੀਤ ਸਿੰਘ, ਅਰਵਿੰਦਰ ਬਾਲੀ, ਬੁੱਧ ਸਿੰਘ ਰਾਣਾ, ਪ੍ਰਸ਼ੋਤਮ ਸਿੰਘ ਭਵਰਾ, ਹਰਜੀਤ ਸਿੰਘ ਨੂਰਪੁਰਬੇਦੀ, ਪਵਨ ਪਲਹੋਰਾ, ਅਮਰਜੀਤ ਸਿੰਘ ਬੱਬੀ, ਸਤੀਸ਼ ਜਗੌਤਾ, ਰਕੇਸ਼ ਰਾਣਾ, ਰਾਜ ਕੁਮਾਰ, ਬਲਵਿੰਦਰ ਰੈਤ, ਗੁਰਦੀਪ ਸਿੰਘ ਝੱਜ, ਰਾਜ ਕੁਮਾਰ ਘਈ ਆਦਿ ਹਾਜ਼ਰ ਸਨ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰਧਾਨ ਭੁਪਿੰਦਰ ਸਿੰਘ ਚਾਨਾ,  ਨਰਿੰਦਰ ਸ਼ਰਮਾ, ਸੁਰਿੰਦਰ ਸਿੰਘ ਸੋਨੀ, ਜਰਨੈਲ ਸਿੰਘ ਨਿੱਕੂਵਾਲ, ਸੁਖਵਿੰਦਰਪਾਲ ਸਿੰਘ ਸੁੱਖੂ, ਰਾਜ ਪਾਲ ਆਂਗਰਾ,  ਦਲਜੀਤ ਸਿੰਘ ਅਰੋੜਾ, ਬਲਵਿੰਦਰ ਸਿੰਘ ਲੋਦੀਪੁਰ, ਗੋਪਾਲ ਸ਼ਰਮਾ, ਮਧੂ ਸ਼ਰਮਾ, ਨਰਿੰਦਰ ਨੱਢਾ, ਦਵਿੰਦਰਪਾਲ ਸਿੰਘ, ਮਨਪ੍ਰੀਤ ਮਿੰਟੂ, ਜਗਦੇਵ ਸਿੰਘ ਦਿਲਬਰ ਤੋ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਗਠਨਾਂ ਦੇ ਆਗੂ ਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD