ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ, ਧਾਰਮਿਕ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਮੀਰੀ ਪੀਰੀ ਦਿਵਸ ਦੇ ਰੂਪ ਵਿਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪੂਰਨ ਸ਼ਰਧਾਂ ਅਤੇ ਸਤਿਕਾਰ ਸਹਿਤ ਮਨਾਇਆਂ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਏ ਗਏ ਅਤੇ ਭਾਈ ਹਰਜੋਤ ਸਿੰਘ ਹਗੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਰਸਭਿੰਨੇ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕੀਤਾ ਗਿਆ ਉਪਰੰਤ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਅਰਦਾਸ ਕੀਤੀ। ਸਜੇ ਦੀਵਾਨ ਵਿਚ ਸੰਬੌਧਨ ਕਰਦਿਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਉਸ ਸਮੇਂ ਦੇ ਹਲਾਤਾਂ ਦਾ ਬੜੀ ਵਿਦਵਤਾ ਸਹਿਤ ਜ਼ਿਕਰ ਕੀਤਾ ਜਿਨ੍ਹਾਂ ਕਰਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਅੱਜ ਦੇ ਮਹਾਨ ਦਿਨ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨ ਕੇ ਸ਼ਾਂਤੀ ਦੇ ਨਾਲ ਧਾਰਮਿਕ ਕ੍ਰਾਂਤੀ ਨੂੰ ਸੰਸਾਰ ਦੇ ਸਾਮਣੇ ਪ੍ਰਗਟ ਕੀਤਾ ਅਤੇ ਧਰਮ ਦੇ ਨਾਲ ਰਾਜਨੀਤੀ ਨੂੰ ਜੋੜ ਕੇ ਸਿੱਖਾਂ ਅੰਦਰ ਅਣਖ ਤੇ ਗੈਰਤ ਦਾ ਜੀਵਨ ਜਿਊਣ ਦਾ ਚਾਉ ਭਰਿਆ।
ਇਸ ਹਥਿਆਰਬੰਦ ਜੱਦੋ ਜਹਿਦ ਅਤੇ ਕ੍ਰਾਂਤੀ ਦਾ ਹੀ ਸਿੱਟਾ ਸੀ ਕਿ ਭਾਰਤ ਵਰਸ਼ ਵਿਚ ਸਦੀਆਂ ਤੋਂ ਪੈਰ ਪਸਾਰ ਚੁੱਕੀ ਮੁਗਲੀਆ ਹਕੂਮਤ ਅਤੇ ਹੋਰ ਜ਼ਾਬਰ ਤਾਕਤਾਂ ਦਾ ਟਾਕਰਾ ਕਰਕੇ ਸਿੱਖ ਧਰਮ ਨੇ ਭਾਰਤ ਦੇਸ਼ ਅਜਾਦ ਕਰਵਾਉਣ ਹਿੱਤ ਭਰਪੂਰ ਯੋਗਦਾਨ ਪਾਇਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਪ੍ਰਿੰ. ਸੁਰਿੰਦਰ ਸਿੰਘ ਮੈਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖਤ ਸਾਹਿਬ ਦੀ ਸਮੁੱਚੀ ਮੈਨੇਜਮੈਟ ਵਲੌਂ ਇਸਤਰੀ ਸਤਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਕਤ ਤੋਂ ਇਲਾਵਾ ਜਥੇਦਾਰ ਸੰਤੋਖ ਸਿੰਘ, ਮਲਕੀਤ ਸਿੰਘ ਮੀਤ ਮੈਨੇਜਰ, ਐਡਵੋਕੇਟ ਹਰਦੇਵ ਸਿੰਘ ਸੂਚਨਾ ਅਫਸਰ, ਰਣਬੀਰ ਸਿੰਘ ਕਲੋਤਾ, ਭੁਪਿੰਦਰ ਸਿੰਘ ਅਤੇ ਸੁਰਜੀਤ ਸਿੰਘ ਗਾਈਡ, ਭਾਈ ਚਰਨਜੀਤ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ ਸਾਬਕਾ ਮੈਨੇਜਰ, ਜਰਨੈਲ ਸਿੰਘ, ਭਾਈ ਸੁਖਜੀਤ ਸਿੰਘ, ਜਤਿੰਦਰ ਸਿੰਘ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਹਰਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਜਸਵਿੰਦਰ ਕੌਰ ਸੱਗੂ, ਬੀਬੀ ਗੁਰਜੀਤ ਕੌਰ ਆਦਿ ਹਾਜ਼ਰ ਸਨ।