Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸੂਬਾ ਸਰਕਾਰ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ’ਚ ਵਾਧਾ ਕਰਕੇ ਵੱਡੀ ਰਾਹਤ ਦਿੱਤੀ - ਫਤਿਹਜੰਗ ਸਿੰਘ ਬਾਜਵਾ

70 ਸਾਲ ਦੀ ਉਮਰ ’ਤੇ ਸੇਵਾ ਪੂਰੀ ਹੋਣ ਉਪਰ ਵਰਕਰ ਨੂੰ ਇਕ ਲੱਖ ਰੁਪਏ ਤੇ ਹੈਲਪਰ ਨੂੰ 50 ਹਜ਼ਾਰ ਰੁਪਏ ਯਕਮੁਸ਼ਤ ਵਿੱਤੀ ਲਾਭ ਦਿੱਤਾ ਜਾਵੇਗਾ

Web Admin

Web Admin

5 Dariya News

ਬਟਾਲਾ , 22 Jul 2018

Last updated on: Jul 22, 2018, 00:00 IST

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਹੀਨਾਵਾਰ ਮਾਣ ਭੱਤਿਆਂ ਵਿੱਚ ਕ੍ਰਮਵਾਰ 1000 ਤੇ 500 ਰੁਪਏ ਵਾਧਾ ਕਰਕੇ ਉਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਨੇ ਇੱਕ ਹੋਰ ਫੈਸਲਾ ਕੀਤਾ ਹੈ ਕਿ ਸੇਵਾ ਪੂਰੀ ਹੋਣ ’ਤੇ ਆਂਗਨਵਾੜੀ ਵਰਕਰ ਨੂੰ 1 ਲੱਖ ਰੁਪਏ ਅਤੇ ਹੈਲਪਰ ਨੂੰ 50 ਹਜ਼ਾਰ ਰੁਪਏ ਦੇ ਯਕਮੁਸ਼ਤ ਵਿੱਤੀ ਲਾਭ ਦਿੱਤੇ ਜਾਇਆ ਕਰਨਗੇ। ਇਹ ਜਾਣਕਾਰੀ ਦਿੰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਵੱਲੋਂ ਲਏ ਇਨਾਂ ਫੈਸਲਿਆਂ ਨਾਲ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਵਿੱਤੀ ਲਾਭ ਹੋਵੇਗਾ। ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਆਂਗਨਵਾੜੀ ਵਰਕਰ ਦਾ ਮਹੀਨਾਵਾਰ ਮਾਣ ਭੱਤਾ 5600 ਰੁਪਏ ਤੋਂ ਵਧਾ ਕੇ 6600 ਰੁਪਏ ਅਤੇ ਹੈਲਪਰ ਦਾ ਮਾਣ ਭੱਤਾ 2800 ਰੁਪਏ ਤੋਂ ਵਧਾ ਕੇ 3300 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਇਹ ਵਾਧਾ ਅਗਲੇ ਵਿੱਤੀ ਵਰੇ ਤੋਂ ਲਾਗੂ ਹੋਵੇਗਾ, ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਨੂੰ ਵਧਿਆ ਹੋਇਆ ਮਾਣਭੱਤਾ ਪਹਿਲੀ ਅਪਰੈਲ 2019 ਤੋਂ ਮਿਲੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਵਰਕਰਾਂ ਤੇ ਹੈਲਪਰਾਂ ਨੂੰ ਕੁੱਲ ਮਿਲਾ ਕੇ 45 ਕਰੋੜ ਰੁਪਏ ਸਾਲਾਨਾ ਵਿੱਤੀ ਲਾਭ ਹੋਵੇਗਾ। ਵਿਧਾਇਕ ਸ. ਬਾਜਵਾ ਨੇ ਦੱਸਿਆ ਕਿ ਆਂਗਨਵਾੜੀ ਵਰਕਰ ਤੇ ਹੈਲਪਰ ਮਾਣਭੱਤੇ ’ਤੇ ਕੰਮ ਕਰਦੇ ਵਲੰਟੀਅਰ ਹੋਣ ਕਾਰਨ ਉਨਾਂ ਨੂੰ ਨੌਕਰੀ ਪੂਰੀ ਕਰਨ ’ਤੇ ਕੋਈ ਵੀ ਵਿੱਤੀ ਲਾਭ ਨਹੀਂ ਮਿਲਦਾ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਵੱਡਾ ਫੈਸਲਾ ਕਰਦਿਆਂ ਆਂਗਨਵਾੜੀ ਵਰਕਰ ਨੂੰ ਨੌਕਰੀ ਪੂਰੀ ਹੋਣ ’ਤੇ ਇਕ ਲੱਖ ਰੁਪਏ ਦੀ ਯਕਮੁਸ਼ਤ ਰਾਸ਼ੀ ਅਤੇ ਹੈਲਪਰ ਨੂੰ 50 ਹਜ਼ਾਰ ਰੁਪਏ ਦਿੱਤੇ ਜਾਇਆ ਕਰਨਗੇ। ਉਨਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਨੌਕਰੀ ਦੀ ਸਮਾਂ ਸੀਮਾ 70 ਸਾਲ ਹੋਵੇਗੀ। ਸ. ਬਾਜਵਾ ਨੇ ਕਿਹਾ ਕਿ ਸਰਕਾਰ ਦੇ ਇਨਾਂ ਫੈਸਲਿਆਂ ਨਾਲ ਹੁਣ ਆਂਗਨਵਾੜੀ ਵਰਕਰ ਅਤੇ ਹੈਲਪਰ ਹੋਰ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣਗੀਆਂ।

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD