Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਸਟਮ ਹਾਈਰਿੰਗ ਸੈਂਟਰ ਸਥਾਪਿਤ ਕਰਨ ਲਈ ਡਰਾਅ 25 ਨੂੰ ਕੱਢੇ ਜਾਣਗੇ- ਕਮਲਦੀਪ ਸਿੰਘ ਸੰਘਾ

Web Admin

Web Admin

5 Dariya News

ਅੰਮ੍ਰਿਤਸਰ , 22 Jul 2018

Last updated on: Jul 22, 2018, 00:00 IST

ਝੋਨੇ ਦੀ ਪਰਾਲੀ ਖੇਤਾਂ ਵਿਚ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਹ ਪਰਾਲੀ ਨੂੰ ਬਿਨਾਂ ਸਾੜੇ ਜ਼ਮੀਨ ਵਿਚ ਮਿਲਾ ਸਕਣਗੇ। ਇਹ ਮਸ਼ੀਨਰੀ ਮਹੁੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਇੰਨ ਸੀਟੂ ਸਕੀਮ ਸਾਲ 2018-19 ਲਈ ਝੋਨੇ/ਬਾਸਮਤੀ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਵਾਹ ਕੇ ਰਲਾਉਣ ਲਈ 8 ਤਰ੍ਹਾਂ ਦੀ ਵੱਖ-ਵੱਖ ਨਵੀਨਤਮ ਖੇਤੀ ਮਸ਼ੀਨਰੀ ਪੰਜਾਬ ਦੇ ਕਿਸਾਨਾਂ ਨੂੰ ਵਿਅਕਤੀਗਤ ਤੋਰ 'ਤੇ 50 ਫੀਸ਼ਦੀ ਸਬਸਿਡੀ ਮੁਹੱਈਆ ਕਰਵਾਉਣ ਅਤੇ ਕਸਟਮ ਹਾਈਰਿੰਗ ਸੈਂਟਰ (ਖੇਤੀ ਮਸ਼ੀਨਰੀ ਕਿਰਾਏ ਤੇ ਦੇਣ ਵਾਲੇ ਸੈਂਟਰ) ਸਥਾਪਿਤ ਕਰਨ ਲਈ 80 ਫੀਸ਼ਦੀ 'ਤੇ ਦੇਣ ਲਈ 29 ਜੁਲਾਈ 2018 ਤੱਕ  ਚਾਹਵਾਨ ਕਿਸਾਨਾਂ ਦੀਆਂ ਦਰਖਾਸਤਾ ਦੀ ਮੰਗ ਕੀਤੀ ਗਈ ਸੀ। ਸ੍ਰੀ ਡਿਪਟੀ ਕਮਿਸ਼ਨਰ ਕਮ- ਚੇਅਰਮੈਨ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪ੍ਰਾਪਤ  ਦਰਖਾਸਤਾ ਵਿੱਚ ਜਿਹਨਾਂ ਦੇ  ਟੀਚੇ ਨਾਲੋ ਘੱਟ ਬਿਨੈਪੱਤਰ ਪ੍ਰਾਪਤ ਹੋਏ ਸਨ, ਉਹਨਾਂ ਦੇ ਸਪਲਾਈ ਆਰਡਰ ਪਹਿਲੇ ਪੜਾਅ ਵਿੱਚ ਹੀ ਜਾਰੀ ਕਰ ਦਿੱਤੇ ਗਏ ਹਨ।  ਹੁਣ ਦੂਸਰੇ ਪੜਾਅ ਵਿੱਚ ਜਿਨਾਂ ਖੇਤੀ ਮਸ਼ੀਨਾਂ ਜਾਂ ਕਸਟਮ ਹਾਈਰਿੰਗ ਸੈਂਟਰ ਸਥਾਪਿਤ ਕਰਨ ਦੀਆਂ ਦਰਖਾਸਤਾ ਟੀਚੇ ਤੋਂ ਜਿਆਦਾ ਪ੍ਰਾਪਤ ਹੋਈਆ ਹਨ, ਉਹਨਾਂ ਉਮੀਦਵਾਰਾਂ ਦੀ ਚੋਣ ਲੱਕੀ ਸਿਸਟਮ ਰਾਹੀ 25 ਜੁਲਾਈ ਨੂੰ ਜ਼ਿਲ੍ਹਾ ਪ੍ਰੋਸ਼ਦ ਦਫਤਰ ਨੇੜੇ ਏ.ਡੀ.ਸੀ ਦਫਤਰ ਵਿਖੇ ਦੁਪਿਹਰ 3 ਵਜੇ ਕੀਤੀ ਜਾਵੇਗੀ। ਉਨਾਂ ਸਾਰੇ ਬਿਨੈਕਾਰਾਂ ਨੂੰ ਕਿਹਾ ਕਿ ਉਹ ਇਸ ਮੌਕੇ ਸਮੇਂ ਸਿਰ ਪਹੁੰਚਣ ਦੀ ਖੇਚਲ ਕਰਨ। 

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD