Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਟੀ ਬੀ ਦੇ ਮਰੀਜ਼ਾਂ ਦੀ ਜਾਂਚ ਲਈ ਮੋਗਾ ਪਹੁੰਚੀ ਸੀ ਬੀ ਨਾਟ ਮੋਬਾਇਲ ਵੈਨ- ਡਾ: ਸੁਸ਼ੀਲ ਜੈਨ

ਸਿਵਲ ਸਰਜਨ ਨੇ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ, 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਉਣ ਦੇ ਉਪਰਾਲੇ ਲਗਾਤਾਰ ਜਾਰੀ

Web Admin

Web Admin

5 Dariya News

ਮੋਗਾ , 23 Jul 2018

Last updated on: Jul 23, 2018, 00:00 IST

ਸਿਹਤ ਵਿਭਾਗ ਮੋਗਾ ਵੱਲੋਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਲੋਕਾਂ ਨੂੰ ਛੂਤ ਅਤੇ ਹੋਰ ਗੰਭੀਰ ਬੀਮਾਰੀਆਂ ਤੋਂ ਬਚਾਉਣ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ। ਇਹ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਨੇ ਟੀ ਬੀ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਅੱਜ ਮੋਬਾਇਲ ਸੀ ਬੀ ਨਾਟ ਵੈਨ ਨੂੰ ਮੋਗਾ ਵਿਖੇ ਹਰੀ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀ ਬੀ ਨੋਡਲ ਅਫ਼ਸਰ ਡਾ: ਇੰਦਰਵੀਰ ਸਿੰਘ ਗਿੱਲ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਅਰਵਿੰਦਰ ਪਾਲ ਸਿੰਘ ਗਿੱਲ ਅਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ ਮਨੀਸ਼ ਅਰੋੜਾ ਵੀ ਮੌਜੂਦ ਸਨ। ਇਸ ਮੌਕੇ ਡਾ. ਸੁਸੀਲ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਸਾਲ 2025 ਤੱਕ ਦੇਸ਼ ਨੂੰ ਟੀ ਬੀ ਮੁਕਤ ਬਨਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ ਪੰਜਾਬ ਦੇ ਟੀ.ਬੀ ਦੇ ਸ਼ੱਕੀ ਮਰੀਜਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੀ ਬੀ ਨਾਟ ਵੈਨ ਟੀ ਬੀ ਦੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਵੈਨ ਵਿੱਚ ਟੈਸਟ ਕਰਨ ਦੇ ਸਾਰੇ ਉਪਰਕਨ ਉਪਲਬਧ ਹਨ। ਇਹ ਵੈਨ ਮੋਗਾ ਦੇ ਸਲੱਮ ਖੇਤਰ ਵਿੱਚ ਅੱਜ ਤੋਂ ਪਹਿਲੇ ਤਿੰਨ ਦਿਨ ਤੱਕ ਟੈਸਟ ਕਰੇਗੀ ਅਤੇ ਇੱਕ ਦਿਨ ਲਈ ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਕੋਟ ਈਸੇ ਖਾਂ 'ਚ ਸ਼ੱਕੀ ਟੀ ਬੀ ਮਰੀਜ਼ਾਂ ਦੇ ਟੈਸਟ ਕਰੇਗੀ। ਇਸ ਮੌਕੇ ਡਾ: ਇੰਦਰਵੀਰ ਸਿੰਘ ਗਿੱਲ ਨੇ ਕਿਹਾ ਕਿ ਵੈਨ ਚ ਉਪਲਬਧ ਸੀ ਬੀ ਨਾਟ ਮਸ਼ੀਨ ਦੇ ਨਾਲ ਕਿਸੇ ਵੀ ਵਿਅਕਤੀ ਦੀ ਬਲਗਮ ਦੀ ਜਾਂਚ ਕੀਤੀ ਜਾ ਸਕਦੀ ਹੈ, ਜਿਸ ਨਾਲ ਟੀ ਬੀ ਦੀ ਬਿਮਾਰੀ ਦਾ ਪਤਾ ਲੱਗ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਬਿਮਾਰੀ 'ਤੇ ਦਵਾਈ ਦੇ ਅਸਰ ਜਾਂ ਬੇਅਸਰ ਹੋਣ ਬਾਰੇ ਵੀ ਪਤਾ ਲੱਗ ਸਕੇਗਾ। ਡਾ: ਗਿੱਲ ਨੇ ਦੱਸਿਆ ਕਿ ਇਸ ਟੈਸਟ ਦੀ ਬਾਜ਼ਾਰੀ ਕੀਮਤ ਬਹੁਤ ਜ਼ਿਆਦਾ ਹੈ, ਪ੍ਰੰਤੂ ਸਰਕਾਰ ਵੱਲੋਂ ਇਹ ਟੈਸਟ ਬਿਲਕੁਲ ਮੁਫਤ ਕੀਤਾ ਜਾਵੇਗਾ। ਇਸ ਮੌਕੇ ਮੈਡੀਕਲ ਅਫ਼ਸਰ ਟੀ ਬੀ ਵਿਭਾਗ ਡਾ: ਜਸਜੀਤ ਕੌਰ, ਜ਼ਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ ਕ੍ਰਿਸ਼ਨਾ ਸ਼ਰਮਾ, ਅੰਮ੍ਰਿਤ ਸ਼ਰਮਾ, ਚਰਨਜੀਤ ਕੌਰ ਨਰਸਿੰਗ ਇੰਚਾਰਜ, ਫਾਰਮਾਸਿਸਟ ਨੀਲ ਮਨੀ ਤੋਂ ਇਲਾਵਾ ਹੋਰ ਸਟਾਫ਼ ਵੀ ਹਾਜ਼ਰ ਸੀ।

 

Tags: Tandarust Punjab , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD