Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੁਲਿਸ ਲਾਈਨ ਫਰੀਦਕੋਟ ਤੋਂ ਵਣ ਮਹਾਂਉਤਸਵ ਦਾ ਆਗਾਜ਼

ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹੀ ਸੰਭਾਨ ਕੀਤੀ ਜਾਵੇ- ਰਾਜ ਬਚਨ ਸਿੰਘ ਸੰਧੂ

Web Admin

Web Admin

5 Dariya News

ਫਰੀਦਕੋਟ , 23 Jul 2018

Last updated on: Jul 23, 2018, 00:00 IST

ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਨਤਕ ਥਾਵਾਂ ਤੇ ਥਾਣਿਆਂ ਦੀ ਹਦੂਦ ਅੰਦਰ ਪਈਆਂ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਇਹ ਪ੍ਰੇਰਨਾ ਸੀਨੀਅਰ ਪੁਲਿਸ ਕਪਤਾਨ ਸ: ਰਾਜ ਬਚਨ ਸਿੰਘ ਸੰਧੂ ਵੱਲੋਂ ਸਥਾਨਕ ਪੁਲਿਸ ਲਾਈਨ ਵਿਖੇ ਵਣ ਮਹਾਂਉਤਸਵ ਦੌਰਾਨ ਪੌਦਾ ਲਗਾ ਕੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀ। ਉਪਰੰਤ ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਤੇ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਪੁਲਿਸ ਕਪਤਾਨ (ਸਥਾਨਕ) ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਵੀ ਹਾਜ਼ਰ ਸਨ।ਸੀਨੀਅਰ ਪੁਲਿਸ ਕਪਤਾਨ ਸ. ਰਾਜ ਬਚਨ ਸਿੰਘ ਸੰਧੂ ਨੇ ਕਿਹਾ ਕਿ ਰੁੱਖ ਜਿਥੇ ਸਾਨੂੰ ਮਘਦੀ ਗਰਮੀ ਤੋਂ ਰਾਹਤ ਪ੍ਰਦਾਨ ਕਰਦੇ ਹਨ। ਉਥੇ ਕੁਦਰਤੀ ਵਾਤਾਵਰਣ ਨੂੰ ਸੰਤੁਲਿਤ ਰੱਖਦੇ ਹੋਏ ਤਾਜ਼ੀ ਆਕਸੀਜਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਿੰਨੇ ਵੀ ਥਾਣੇ ਅਤੇ ਹੋਰ ਜਨਤਕ ਥਾਵਾਂ ਹਨ ਉਥੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਇੰਨ੍ਹਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਬਾਅਦ ਵਿਚ ਪੁਲਿਸ ਲਾਈਨ ਵਿਖੇ ਬਣੇ ਮੀਟਿੰਗ ਹਾਲ 'ਚ ਉਨ੍ਹਾਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਮੁਸ਼ਕਿਲਾਂ ਨੂੰ ਵੀ ਸੁਣਿਆ ਕੁਝ ਨੂੰ ਮੌਕੇ ਤੇ ਹੱਲ ਕੀਤਾ ਅਤੇ ਬਾਕੀ ਦੀਆਂ ਮੁੱਖ ਦਫ਼ਤਰ ਵਿਖੇ ਭੇਜਣ ਦੀ ਗੱਲ ਕਹੀ। ਇਸ ਮੌਕੇ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਸ: ਸੇਵਾ ਸਿੰਘ ਮੱਲੀ, ਡੀ.ਐਸ.ਪੀ ਜੈਤੋ ਕੁਲਦੀਪ ਸਿੰਘ ਸੋਹੀ, ਡੀ.ਐਸ.ਪੀ ਕੋਟਕਪੂਰਾ, ਡੀ.ਐਸ.ਪੀ (ਸਥਾਨਕ)ਇੰਸਪੈਕਟਰ ਇਕਬਾਲ ਸਿੰਘ ਤੇ ਹੋਰ ਹਾਜ਼ਰ ਸਨ। 

 

Tags: Tandarust Punjab , SSP Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD