Wednesday, 15 May 2024

 

 

ਖ਼ਾਸ ਖਬਰਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

 

ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਉਰਫ ਬਾਬਾ ਅਦਾਲਤ ਵੱਲੋਂ 07 ਦਿਨਾਂ ਦੇ ਪੁਲਿਸ ਰਿਮਾਂਡ ਤੇ

ਗੈਂਸਸਟਰ ਦੀ ਨਿਸ਼ਾਨਦੇਹੀ ਤੇ ਇੱਕ .38 ਬੋਰ ਦਾ ਰਿਵਾਲਵਰ ਪੁਲਿਸ ਨੇ ਕੀਤਾ ਬਰਾਮਦ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Jul 2018

ਜਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮੁਕੱਦਮਾ ਨੰਬਰ 64 ਮਿਤੀ 14.04.2018 ਅ/ਧ 307, 148, 149, 427, 120ਬੀ, 212, 216 ਹਿੰ:ਦੰ:, 25/27/54/59 ਅਸਲਾ ਐਕਟ ਥਾਣਾ ਫੇਜ-1 ਮੋਹਾਲੀ ਵਿੱਚ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਗ੍ਰਿਫਤਾਰ ਕੀਤੇ ਗਏ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਉਰਫ ਬਾਬਾ ਦੀ ਡੀ.ਐਸ.ਪੀ (ਇਨਵੈਸਟੀਗੇਸ਼ਨ) ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਡੀ.ਐਸ.ਪੀ ਸਿਟੀ -1 ਸ੍ਰੀ ਅਮਰੋਜ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ ਅਤੇ ਮੁੱਖ ਅਫਸਰ ਥਾਣਾ ਫੇਜ-1 ਮੋਹਾਲੀ ਦੀ ਟੀਮ ਵੱਲੋਂ ਪੁੱਛਗਿੱਛ ਕੀਤੀ ਗਈ । ਜਿਲ੍ਹਾ ਪੁਲਿਸ ਮੁੱਖੀ ਨੇ ਦੱਸਿਆ ਕਿ ਉਕਤ ਗੈਂਸਸਟਰ ਦੀ ਨਿਸ਼ਾਨਦੇਹੀ ਤੇ ਇੱਕ .38 ਬੋਰ ਦਾ ਰਿਵਾਲਵਰ ਜਿਸ ਨਾਲ ਉਸ ਨੇ ਆਪਣੀ ਫੇਸਬੁੱਕ ਉਤੇ ਫੋਟੋ ਪਾਈ ਹੋਈ ਸੀ ਅਤੇ ਇਹ ਰਿਵਾਲਵਰ ਉਸ ਨੇ ਸਿਸਵਾ ਕੱਟ ਥਾਣਾ ਮੁੱਲਾਂਪੁਰ ਦੇ ਏਰੀਏ ਵਿੱਚ ਦੱਬ ਕੇ ਰੱਖਿਆ ਹੋਇਆ ਸੀ ਨੂੰ ਬਾ੍ਰਮਦ ਕਰਵਾਇਆ ਗਿਆ ਹੈ। ਉਨ੍ਹਾ ਦੱਸਿਆ ਕਿ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਉਰਫ ਬਾਬਾ ਨੇ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਹੈ ਕਿ ਇਸੇ ਰਿਵਾਲਵਰ ਨਾਲ ਇਸ ਦੇ ਸਾਥੀ ਗੈਂਗਸਟਰ ਰਿੰਦੇ ਅਤੇ ਨਰੇਸ ਨੇ ਰੁਪਿੰਦਰ ਗਾਂਧੀ ਦੇ ਭਰਾ ਮਿੰਦੀ ਗਾਂਧੀ ਸਾਬਕਾ ਸਰਪੰਚ ਪਿੰਡ ਰਸੂਲੜਾ ਥਾਣਾ ਸਦਰ ਖੰਨਾ ਦਾ ਗੋਲੀਆਂ ਮਾਰ ਕੇ ਕਤਲ ਵੀ ਕੀਤਾ ਸੀ । ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਉਰਫ ਬਾਬਾ ਨੂੰ ਅੱਜ ਅਦਾਲਤ ਵਿਖੇ ਪੇਸ਼ ਕੀਤਾ ਗਿਆ ਅਤੇ  ਮਾਣਯੋਗ ਅਦਾਲਤ ਵੱਲੋਂ 07 ਦਿਨਾਂ ਦਾ ਪੁਲਿਸ ਰਿਮਾਂਡ ਫੁਰਮਾਇਆ ਹੈ। ਗੈਂਗਸਟਰ ਉਰਫ ਬਾਬਾ ਤੋਂ ਹੋਰ ਵੀ ਅਹਿੰਮ ਖੁਲਾਸੇ ਹੋਣ ਦੀ ਉਮੀਦ ਹੈ ਮੁਕੱਦਮੇ ਦੀ ਤਫਤੀਸ ਜਾਰੀ ਹੈ ।

 

Tags: CRIME NEWS PUNJAB , SSP MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD